Sunday, April 28, 2024

ਵਾਹਿਗੁਰੂ

spot_img
spot_img

ਕੋਟਕਪੂਰਾ ਫ਼ਾਇਰਿੰਗ ਬਾਰੇ ਨਵੀਂ ਬਣੀ ਐਸ.ਆਈ.ਟੀ. ਅੱਗੇ ਨਹੀਂ ਪੇਸ਼ ਹੋਣਗੇ ਪ੍ਰਕਾਸ਼ ਸਿੰਘ ਬਾਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 14 ਜੂਨ, 2021:
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ:ਪ੍ਰਕਾਸ਼ ਸਿੰਘ ਬਾਦਲ ਕੋਟਕਪੂਰਾ ਫ਼ਾਇਰਿੰਗ ਦੀ ਜਾਂਚ ਲਈ ਹਾਈ ਕੋਰਟ ਦੇ ਆਦੇਸ਼ਾਂ ’ਤੇ ਬਣੀ ਨਵੀਂ ਐਸ.ਆਈ.ਟੀ. ਦੇ ਸਾਹਮਣੇ ਪੇਸ਼ ਨਹੀਂ ਹੋਣਗੇ।

ਜ਼ਿਕਰਯੋਗ ਹੈ ਕਿ ਏ.ਡੀ.ਜੀ.ਪੀ. ਸ੍ਰੀ ਐਲ.ਕੇ. ਯਾਦਵ ਦੀ ਅਗਵਾਈ ਹੇਠ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅੱਗਰਵਾਲ ਅਤੇ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਸ: ਸੁਰਜੀਤ ਸਿੰਘ ਦੀ ਸ਼ਮੂਲੀਅਤ ਵਾਲੀ ਐਸ.ਆਈ.ਟੀ. ਨੇ ਸ: ਬਾਦਲ ਨੂੰ 16 ਜੂਨ ਨੂੰ ਤਲਬ ਕੀਤਾ ਸੀ।

ਇਸ ਸੰਬੰਧੀ ਭੇਜੇ ਗਏ ਸੰਮਨਾਂ ਵਿੱਚ ਸ:ਬਾਦਲ ਨੂੰ ਮੋਹਾਲੀ ਦੇ ਫ਼ੇਜ਼ 8 ਵਿੱਚ ਸਥਿਤ ਪੀ.ਐਸ.ਪੀ.ਸੀ.ਐਲ. ਰੈਸਟ ਹਾਊਸ ਵਿੱਚ ਸਵੇਰੇ 10 ਵਜੇ ਐਸ.ਆਈ.ਟੀ. ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ।

ਸ:ਬਾਦਲ ਦੇ ਐਸ.ਆਈ.ਟੀ. ਅੱਗੇ ਪੇਸ਼ ਨਾ ਹੋਣ ਲਈ ਉਨ੍ਹਾਂ ਦੀ ਸਿਹਤ ਦਾ ਹਵਾਲਾ ਦਿੱਤਾ ਜਾ ਰਿਹਾ ਹੈ।

ਇਸ ਸੰਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਵੱਲੋਂ ਇਸ ਸੰਬੰਧੀ ਜਾਣਕਾਰੀ ਲਿਖ਼ਤੀ ਤੌਰ ’ਤੇ ਐਸ.ਆਈ.ਟੀ. ਨੂੰ ਭੇਜ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਸ: ਬਾਦਲ ਚੰਡੀਗੜ੍ਹ ਵਿੱਚ ਹੀ ਐਮ.ਐਲ.ਏ. ਫ਼ਲੈਟ ਵਿੱਚ ਹਨ ਅਤੇ ਜਿਵੇਂ ਹੀ ਉਹ ਠੀਕ ਹੋਣਗੇ ਉਹ ਐਸ.ਆਈ.ਟੀ. ਨੂੂੰ ਮਿਲਵਰਤਨ ਜ਼ਰੂਰ ਦੇਣਗੇ।

ਉਹਨਾਂ ਕਿਹਾ ਕਿ ਸ: ਬਾਦਲ ਨੇ ਪਹਿਲਾਂ ਵੀ ਭੰਗ ਕੀਤੀ ਗਈ ਐਸ.ਆਈ.ਟੀ. ਨੂੰ ਪੂਰਾ ਮਿਲਵਰਤਨ ਦਿੱਤਾ ਸੀ ਅਤੇ ਹੁਣ ਵੀ ਉਨ੍ਹਾਂ ਨੂੰ ਕਿਸੇ ਅੱਗੇ ਪੇਸ਼ ਹੋਣ ਵਿੱਚ ਕੋਈ ਝਿਜਕ ਨਹੀਂ ਹੈ ਪਰ ਇਸ ਵੇਲੇ ਸਿਹਤ ਕਾਰਨਾਂ ਕਰਕੇ ਉਹ ਪੇਸ਼ ਨਹੀਂ ਹੋ ਸਕਦੇ।

ਉਹਨਾਂ ਯਾਦ ਦਿਵਾਇਆ ਕਿ ਜਦ ਪਿਛਲੀ ਵਾਰ ਸੇਵਾਮੁਕਤ ਆਈ.ਜੀ. ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਇਕੱਲੇ ਉਨ੍ਹਾਂ ਤੋਂ ਪੁੱਛਗਿੱਛ ਕਰਨ ਆਏ ਸਨ ਤਾਂ ਉਨ੍ਹਾਂ ਨੇ ਆਪ ਉਸ ਐਸ.ਆਈ.ਟੀ. ਦੇ ਚੇਅਰਮੈਨ ਸ੍ਰੀ ਪ੍ਰਬੋਧ ਕੁਮਾਰ ਨੂੰ ਫ਼ੋਨ ਕਰਕੇ ਆਉਣ ਲਈ ਕਿਹਾ ਸੀ ਅਤੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ ਸਨ।

ਇਹ ਪੁੱਛੇ ਜਾਣ ’ਤੇ ਕਿ ਕੀ ਐਸ.ਆਈ.ਟੀ. ਜੇ ਚਾਹੇ ਤਾਂ ਸ: ਬਾਦਲ ਕੋਲ ਜਾ ਕੇ ਉਨ੍ਹਾਂ ਦੇ ਬਿਆਨ ਦਰਜ ਕਰ ਸਕੇਗੀ, ਡਾ: ਚੀਮਾ ਨੇ ਕਿਹਾ ਕਿ ਸ:ਬਾਦਲ ਦੇ ਨਾ ਜਾਣ ਦਾ ਫ਼ੈਸਲਾ ਉਨ੍ਹਾਂ ਨੂੰ ਦਿੱਤੀ ਜਾ ਰਹੀ ਮੈਡੀਕਲ ਸਲਾਹ ਦੇ ਆਧਾਰ ’ਤੇ ਲਿਆ ਗਿਆ ਹੈ ਅਤੇ ਇਹ ਸੰਭਵ ਨਹੀਂ ਹੈ। ਉਹਨਾਂ ਕਿਹਾ ਕਿ ਮੈਡੀਕਲ ਆਧਾਰ ’ਤੇ ਕਾਨੂੰਨ ਵੀ ਇਸ ਗੱਲ ਦੀ ਇਜਾਜ਼ਤ ਦਿੰਦਾ ਹੈ।

ਜਾਂਚ ਟੀਮ ਨੇ ਸੱਦ ਲਿਆ ਬੜਾ ਬਾਦਲ, ਕੋਟ ਕਪੂਰੇ ਦੀ ਪੁੱਛਣ ਲਈ ਗੱਲ ਬੇਲੀ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...