Sunday, April 28, 2024

ਵਾਹਿਗੁਰੂ

spot_img
spot_img

ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਦੇ ਵਿਦਿਆਰਥੀਆਂ ਨੂੰ 17 ਜੂਨ ਨੂੰ ਵੰਡੇ ਜਾਣਗੇ ਵਜ਼ੀਫੇ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 15 ਜੂਨ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਦੇਸ਼ ਭਰ ਦੇ ਸਕੂਲਾਂ/ਕਾਲਜਾਂ ਵਿੱਚ ਵਿੱਦਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਦੀ ਹਰ ਸਾਲ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ। ਸਾਲ 2019-20 ਵਿੱਚ ਆਯੋਜਿਤ ਕੀਤੀ ਗਈ ਧਾਰਮਿਕ ਪ੍ਰੀਖਿਆ ਵਿਚ ਤਕਰੀਬਨ 50,000 ਵਿਦਿਆਰਥੀਆਂ ਨੇ ਭਾਗ ਲਿਆ ਸੀ।

ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਮੀਤ ਸਕੱਤਰ ਪਬਲੀਸਿਟੀ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਪਹਿਲੇ, ਦੂਜੇ, ਤੀਜੇ ਅਤੇ ਚੌਥੇ ਦਰਜੇ ਵਿੱਚ ਧਾਰਮਿਕ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਵਿਚੋਂ 990 ਵਿਦਿਆਰਥੀਆਂ ਨੇ ਵਜ਼ੀਫਾ ਪ੍ਰਾਪਤ ਕੀਤਾ ਹੈ ਅਤੇ 17 ਵਿਦਿਆਰਥੀਆਂ ਨੇ ਬਿਹਤਰੀਨ ਕਾਰਗੁਜਾਰੀ ਦਿਖਾਉਦਿਆਂ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।

ਉਨ੍ਹਾਂ ਦੱਸਿਆਂ ਕਿ ਮੈਰਿਟ ਵਿਚ ਆਏ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ 17 ਜੂਨ 2021 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਵਜ਼ੀਫੇ ਪ੍ਰਦਾਨ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਕਰਮਵਾਰ 5100/-, 4100/- ਅਤੇ 3100/- ਰੁਪਏ ਦੀ ਵਜ਼ੀਫਾ ਰਾਸ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਇਸ ਸਮੇਂ ਧਾਰਮਿਕ ਪ੍ਰੀਖਿਆ ’ਚ ਚੰਗੀ ਕਾਰਗੁਜਾਰੀ ਦਿਖਾਉਣ ਵਾਲੇ ਸਕੂਲਾਂ ਦੇ ਪ੍ਰਿੰਸੀਪਲ ਅਤੇ ਧਾਰਮਿਕ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।

ਇਸੇ ਤਰ੍ਹਾਂ ਚੌਹਾਂ ਦਰਜਿਆਂ ਵਿੱਚੋਂ 70% ਤੋਂ ਉਪਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕ੍ਰਮਵਾਰ 1100/-, 2100/-, 3100/- ਅਤੇ 4100/- ਰੁਪਏ ਦੀ ਵਜ਼ੀਫਾ ਰਾਸ਼ੀ ਦਿੱਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...