Monday, May 6, 2024

ਵਾਹਿਗੁਰੂ

spot_img
spot_img

ਪੰਜਾਬ ’ਚ ਜਾਗਰੂਕਤਾ ਮੁਹਿੰਮ ਚਲਾਉਣ ਵਾਲਾ ਅਰਸ਼ ਉਮਰੀਆਣਾ ‘ਆਪ’ ਵਿੱਚ ਸ਼ਾਮਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 16 ਜੂਨ, 2021 –
ਪੰਜਾਬ ਵਿੱਚ ਰਾਜਨੀਤਿਕ, ਸਮਾਜਿਕ, ਆਰਥਿਕ ਅਤੇ ਨਿਆਂਇਕ ਮੁੱਦਿਆਂ ਬਾਰੇ ਜਾਗਰੂਕ ਮੁਹਿੰਮ ਚਲਾਉਣ ਵਾਲਾ ਅਰਸ਼ ਉਮਰੀਆਣਾ ਅੱਜ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਗਿਆ ਹੈ। ਪਾਰਟੀ ਦੇ ਯੂਥ ਵਿੰਗ ਦੀ ਸੂਬਾਈ ਉਪ ਪ੍ਰਧਾਨ ਅਨਮੋਲ ਗਗਨ ਮਾਨ ਨੇ ਅਰਸ ਉਮਰੀਆਣਾ ਨੂੰ ਆਪ ਵਿੱਚ ਰਸਮੀ ਤੌਰ ‘ਤੇ ਸਾਮਲ ਕੀਤਾ।

ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਰੱਖੇ ਇੱਕ ਸਾਦਾ ਸਮਾਗਮ ਦੌਰਾਨ ਅਰਸ਼ ਉਮਰੀਆਣਾ ਦਾ ਪਾਰਟੀ ‘ਚ ਸਵਾਗਤ ਕਰਦਿਆਂ ਉਪ ਪ੍ਰਧਾਨ ਅਨਮੋਲ ਗਗਨ ਮਾਨ ਨੇ ਕਿਹਾ ਅੱਜ ਪੰਜਾਬ ਦਾ ਹਰ ਵਰਗ ਆਮ ਆਦਮੀ ਪਾਰਟੀ ਨਾਲ ਜੁੜ ਰਿਹਾ ਹੈ।

ਉਨ੍ਹਾਂ ਕਿਹਾ ਕਿ ਅਰਸ਼ ਉਮਰੀਆਣਾ, ਜੋ ਜਲ੍ਹਿਾ ਮੋਗਾ ਦੇ ਰਹਿਣ ਵਾਲੇ ਹਨ ਨੇ ਸਾਇਕਲ ‘ਤੇ ਸਵਾਰ ਹੋ ਕੇ ਪੰਜਾਬ ਦੇ ਲੋਕਾਂ ਨੂੰ ਰਿਵਾਇਤੀ ਪਾਰਟੀਆਂ ਦੀਆਂ ਲੋਕ ਮਾਰੂ ਨੀਤੀਆਂ ਬਾਰੇ ਜਾਗਰੂਕ ਕਰਨ ਦਾ ਬੀੜਾ ਚੁੱਕਿਆ ਹੋਇਆ ਹੈ।

ਅਨਮੋਲ ਗਗਨ ਮਾਨ ਨੇ ਕਿਹਾ ਕਿ ਅਰਸ ਹੁਣ ਤੱਕ ਪੰਜਾਬ ਦੇ ਇੱਕ ਹਜਾਰ ਤੋਂ ਜਅਿਾਦਾ ਪਿੰਡਾਂ ਵਿੱਚ ਆਪਣੀਆਂ ਮੀਟਿੰਗਾਂ ਕਰ ਚੁੱਕੇ ਹਨ ਅਤੇ ਪੰਜਾਬ ਵਾਸੀ ਅਰਸ ਦੇ ਵਿਚਾਰਾਂ ਤੋਂ ਬਹੁਤ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਰਸ ਉਮਰੀਆਣਾ ਦਾ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਸਾਮਲ ਹੋਣ ਦਾ ਫੈਸਲਾ ਪ੍ਰਸੰਸਾਯੋਗ ਹੈ।

ਇਸ ਸਮੇਂ ਅਰਸ਼ ਉਮਰੀਆਣਾ ਨੇ ਕਿਹਾ ਕਿ ਪੰਜਾਬ ਦੀਆਂ ਸੱਤਾ ‘ਤੇ ਕਾਬਜ ਰਹੀਆਂ ਕਾਂਗਰਸ, ਸ੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਨੇ ਪੰਜਾਬ ਵਾਸੀਆਂ ਨੂੰ ਲੁੱਟਿਆ ਅਤੇ ਕੁੱਟਿਆ ਹੈ।

ਗੁਰੂ ਗਰੰਥ ਸਾਹਿਬ ਦੀ ਬੇਅਦਬੀ, ਸਿੱਖਾਂ ਦੇ ਕਤਲ ਅਤੇ ਭ੍ਰਿਸਟਾਚਾਰ ਲਈ ਜੰਿਮੇਵਾਰ ਪਾਰਟੀਆਂ ਲੋਕਾਂ ਨੂੰ ਇਨਸਾਫ ਨਹੀਂ ਦੇ ਸਕਦੀਆਂ ਅਤੇ ਕੇਂਦਰ ਵਿਚਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਲਗਾਤਾਰ ਕਿਸਾਨਾਂ ਤੇ ਮਜਦੂਰਾਂ ‘ਤੇ ਅੱਤਿਆਚਾਰ ਕਰ ਰਹੀ ਹੈ।

ਉਨ੍ਹਾਂ ਕਿਹਾ ਦਿੱਲੀ ਦੀ ਅਰਵਿੰਦਰ ਕੇਜਰੀਵਾਲ ਸਰਕਾਰ ਨੇ ਜਿੱਥੇ ਦਿੱਲੀ ਬੈਠੇ ਕਿਸਾਨਾਂ ਦਾ ਸਾਥ ਦਿੱਤਾ ਹੈ ਉਥੇ ਹੀ ਦਿੱਲੀ ਵਿੱਚ ਲੋਕਾਂ ਪੱਖੀ ਨੀਤੀਆਂ ਲਾਗੂ ਕਰਕੇ ਸਹੀ ਅਰਥਾਂ ਵਿੱਚ ਲੋਕਤੰਤਰ ਸਥਾਪਤ ਕੀਤਾ ਹੈ। ਅਰਸ ਨੇ ਕਿਹਾ ਯਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਨੂੰ ਸਮਝ ਚੁੱਕੇ ਹਨ ਅਤੇ ਸੂਬੇ ਵਿੱਚ ਸੱਤਾ ਪ੍ਰੀਵਰਤਨ ਲਈ ਤੱਤਪਰ ਹਨ। ਇਸ ਸਮੇਂ ਇਕਬਾਲ ਸਿੰਘ ਮੋਹਾਲੀ, ਸਰਵਣ ਸਿੰਘ ਅਤੇ ਗੁਰਪ੍ਰੀਤ ਸਿੰਘ ਬੁਘੀਪੁਰਾ ਆਦਿ ਹਾਜਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,143FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...