Thursday, May 30, 2024

ਵਾਹਿਗੁਰੂ

spot_img
spot_img

ਪ੍ਰਾਈਵੇਟ ਹਸਪਤਾਲਾਂ ’ਚ ਵੀ ਜਨਮ ਅਤੇ ਮੌਤ ਦੇ ਸਰਟੀਫੀਕੇਟ ਮਿਲਣੇ ਸ਼ੁਰੂ, ਹੁਸ਼ਿਆਰਪੁਰ ’ਚ ਹੁਣ ਤਕ 576 ਸਰਟੀਫੀਕੇਟ ਜਾਰੀ: ਅਪਨੀਤ ਰਿਆਤ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 16 ਜੂਨ, 2021 –
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਲੋਕਾਂ ਦੀ ਸਹੂਲਤ ਲਈ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਜਨਮ ਅਤੇ ਮੌਤ ਦੇ ਸਰਟੀਫਿਕੇਟ ਜਾਰੀ ਕਰਨ ਨੂੰ ਦਿੱਤੀ ਪ੍ਰਵਾਨਗੀ ਉਪਰੰਤ ਹੁਸ਼ਿਆਰਪੁਰ ਨਗਰ ਨਿਗਮ ਦੀ ਹਦੂਦ ਅੰਦਰ ਪੈਂਦੇ ਨਿੱਜੀ ਹਸਪਤਾਲਾਂ ਵਿੱਚ ਹੁਣ ਤੱਕ 576 ਸਰਟੀਫਿਕੇਟ ਜਾਰੀ ਕੀਤੇ ਜਾ ਚੁੱਕੇ ਹਨ।

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਵਲੋਂ ਤਿਆਰ ਕੀਤੇ ਸਾਫਟਵੇਅਰ ਰਾਹੀਂ ਹੁਸ਼ਿਆਰਪੁਰ ਦੇ ਸ਼ਹਿਰੀ ਖੇਤਰ ਵਿਚਲੇ ਨਿੱਜੀ ਹਸਪਤਾਲਾਂ ਵਿੱਚ ਜਨਮ ਅਤੇ ਮੌਤ ਦੀ ਆਨਲਾਈਨ ਰਜਿਸਟਰੇਸ਼ਨ ਦੀ ਸਹੂਲਤ ਸ਼ੁਰੂ ਹੋ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਆਨਲਾਈਨ ਪੋਰਟਲ ਰਾਹੀਂ ਹਸਪਤਾਲਾਂ ਵਲੋਂ ਲੋਕਲ ਰਜਿਸਟਰਾਰ ਨੂੰ ਸੂਚਨਾ ਭੇਜਣ ਉਪਰੰਤ ਬਿਨੈਕਾਰਾਂ ਨੂੰ ਲੋੜੀਂਦਾ ਸਰਟੀਫਿਕੇਟ ਬਹੁਤ ਹੀ ਘੱਟ ਸਮੇਂ ਵਿੱਚ ਪ੍ਰਦਾਨ ਕਰ ਦਿੱਤਾ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਇਹ ਸੇਵਾ ਜ਼ਿਲ੍ਹਾ ਪੱਧਰ ’ਤੇ ਸ਼ਹਿਰੀ ਖੇਤਰ ਵਿੱਚ ਸਥਿਤ ਸਿਹਤ ਸੰਸਥਾਵਾਂ ’ਤੇ ਸ਼ੁਰੂ ਕੀਤੀ ਗਈ ਹੈ ਅਤੇ ਅਗਲੇ ਪੜਾਅ ’ਚ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀ ਹਦੂਦ ਅੰਦਰ ਸਥਿਤ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਇਹ ਸਹੂਲਤ ਸ਼ੁਰੂ ਕੀਤੀ ਜਾ ਰਹੀ ਹੈ।

ਹੁਸ਼ਿਆਰਪੁਰ ਸ਼ਹਿਰ ਦੇ 29 ਪ੍ਰਾਈਵੇਟ ਹਸਪਤਾਲਾਂ ਵਿੱਚ 1 ਮਈ ਤੋਂ ਸ਼ੁਰੂ ਕੀਤੀ ਇਸ ਸਹੂਲਤ ਸਬੰਧੀ ਅਪਨੀਤ ਰਿਆਤ ਨੇ ਦੱਸਿਆ ਕਿ ਆਨਲਾਈਨ ਰਜਿਸਟਰੇਸ਼ਨ ਉਪਰੰਤ ਹੁਣ ਤੱਕ ਇਨ੍ਹਾਂ ਹਸਪਤਾਲਾਂ ਵਲੋਂ 370 ਜਨਮ ਅਤੇ 206 ਮੌਤ ਦੇ ਸਰਟੀਫਿਕੇਟ ਜਾਰੀ ਕੀਤੇ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਸ਼ਾਸਨਿਕ ਸੁਧਾਰਾਂ ਤਹਿਤ ਇਸ ਉਪਰਾਲੇ ਰਾਹੀਂ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਅਤੇ ਘੱਟੋ-ਘੱਟ ਸਮੇਂ ’ਚ ਲੋੜੀਂਦਾ ਸਰਟੀਫਿਕੇਟ ਜਾਰੀ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਮੈਨੇਜਮੈਂਟ ਕੋਰਸ ਦੇ ਵਿਦਿਆਰਥੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲਈ ਪ੍ਰਬੰਧਕੀ ਸਿਖਲਾਈ

ਯੈੱਸ ਪੰਜਾਬ ਅੰਮ੍ਰਿਤਸਰ, 29 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਅਡਵਾਂਸਡ ਸਟੱਡੀਜ਼ ਇਨ ਸਿੱਖਇਜਮ, ਬਹਾਦਰਗੜ੍ਹ (ਪਟਿਆਲਾ) ਵਿਖੇ ਚਲਾਏ ਜਾ ਰਹੇ ਬੈਚੁਲਰ ਆਫ਼...

ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਅੰਮ੍ਰਿਤਸਰ, 29 ਮਈ, 2024 ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਉਨ੍ਹਾਂ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,085FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...