Sunday, April 28, 2024

ਵਾਹਿਗੁਰੂ

spot_img
spot_img

ਕੈਬਨਿਟ ਨੇ ਇਨਵੈਟੀਗੇਸ਼ਨ ਬਿਓਰੋ ਲਈ ਸਿਵਲੀਅਨ ਸਟਾਫ਼ ਦੀਆਂ ਅਸਾਮੀਆਂ ਦੀ ਸਿਰਜਣਾ ਨੂੰ ਦਿੱਤੀ ਹਰੀ ਝੰਡੀ, ਪੇਡਾ ਦਾ ਪੁਨਰਗਠਨ ਪ੍ਰਵਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਜੂਨ, 2021:
ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ ਵਿੱਚ ਜਾਂਚ ਦੀ ਕਾਰਜਕੁਸ਼ਲਤਾ ਅਤੇ ਸਮੁੱਚੀ ਕਾਰਜਪ੍ਰਣਾਲੀ ਵਿੱਚ ਹੋਰ ਸੁਧਾਰ ਲਿਆਉਣ ਲਈ ਪੰਜਾਬ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਸਿਵਲੀਅਨ ਸਹਿਯੋਗੀ ਸਟਾਫ (ਮਾਹਿਰ ਸਹਿਯੋਗੀ ਸਟਾਫ) ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਦੇ ਦਿੱਤੀ।

915 ਸਿਪਾਹੀਆਂ ਦੀਆਂ ਅਸਾਮੀਆਂ ਖਤਮ ਕਰਨ ਦੇ ਨਾਲ ਇਹ ਅਸਾਮੀਆਂ ਬਿਨਾਂ ਕਿਸੇ ਮਾਲੀਆ ਦੇ ਬੋਝ ਨਾਲ ਭਰੀਆਂ ਜਾਣਗੀਆਂ ਜਿਸ ਦਾ ਕੋਈ ਵਾਧੂ ਵਿੱਤੀ ਪ੍ਰਭਾਵ ਨਹੀਂ ਪਵੇਗਾ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਵਰਚੁਅਲ ਮੀਟਿੰਗ ਉਪਰੰਤ ਸਰਕਾਰੀ ਬੁਲਾਰੇ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਦੀ ਸਿਰਜਣਾ ਕਰਨ ਦੇ ਫੈਸਲੇ ਦਾ ਮੰਤਵ ਅਮਨ ਤੇ ਕਾਨੂੰਨ ਵਿਵਸਥਾ ਦੇ ਲਿਹਾਜ ਨਾਲ ਕੰਮਕਾਜ ਵਿੱਚ ਕਾਰਜਕੁਸ਼ਲਤਾ ਵਧਾ ਕੇ ਜਾਂਚ ਦੇ ਕੰਮਕਾਜ ਨੂੰ ਹੋਰ ਵਧਾਉਣਾ ਹੈ। ਕੈਬਨਿਟ ਨੇ ਪੁਨਰਗਠਨ ਦੇ ਕੰਮ ਲਈ ਜ਼ਰੂਰੀ ਨਿਯਮ ਬਣਾਉਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ।

ਨਵੀਆਂ ਬਣਾਈਆਂ ਜਾ ਰਹੀਆਂ ਅਸਾਮੀਆਂ ਵਿੱਚੋਂ ਕਾਨੂੰਨੀ ਖੇਤਰ ਵਿੱਚ 157 ਅਸਾਮੀਆਂ (120 ਸਹਾਇਕ ਲੀਗਲ ਅਫਸਰ, 28 ਲੀਗਲ ਅਫਸਰ, 8 ਲੀਗਲ ਸਲਾਹਕਾਰ ਅਤੇ ਇਕ ਮੁੱਖ ਲੀਗਲ ਸਲਾਹਕਾਰ), ਫੋਰੈਂਸਿਕ ਖੇਤਰ ਵਿੱਚ 242 ਅਸਾਮੀਆਂ (150 ਸਹਾਇਕ ਫੋਰੈਂਸਿਕ ਅਫਸਰ, 60 ਫੋਰੈਂਸਕ ਅਫਸਰ, 31 ਸੀਨੀਅਰ ਫੋਰੈਂਸਿਕ ਸੁਪਰਵਾਈਜ਼ਰ ਤੇ ਇਕ ਮੁੱਖ ਫੋਰੈਂਸਿਕ ਅਫਸਰ), ਸੂਚਨਾ ਤਕਨਾਲੋਜੀ ਖੇਤਰ ਵਿੱਚ 301 (214 ਸੂਚਨਾ ਤਕਨਾਲੋਜੀ ਸਹਾਇਕ ਸਾਫਟਵੇਅਰ, 53 ਸੂਚਨਾ ਤਕਨਾਲੋਜੀ ਅਫਸਰ, 33 ਕੰਪਿਊਟਰ/ਡਿਜੀਟਲ ਫੋਰੈਂਸਿਕ ਅਫਸਰ ਤੇ ਇਕ ਚੀਫ ਸੂਚਨਾ ਤਕਨਾਲੋਜੀ ਅਫਸਰ) ਅਤੇ ਵਿੱਤੀ ਖੇਤਰ ਵਿੱਚ 70 ਸਹਾਇਕ ਵਿੱਤੀ ਪੜਤਾਲਕਾਰ, 27 ਵਿੱਤੀ ਅਫਸਰ ਅਤੇ 1 ਮੁੱਖ ਵਿੱਤੀ ਅਫਸਰ ਸ਼ਾਮਲ ਹਨ।

ਪੇਡਾ ਤੇ ਚੀਫ ਇਲੈਕਟ੍ਰੀਕਲ ਇੰਸਪੈਕਟਰ ਵਿਭਾਗਾਂ ਦੇ ਪੁਨਰਗਠਨ ਨੂੰ ਦਿੱਤੀ ਪ੍ਰਵਾਨਗੀ
ਮੰਤਰੀ ਮੰਡਲ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵਿੱਚ ਪੁਨਰ ਗਠਨ ਦੇ ਹਿੱਸੇ ਵਜੋਂ 29 ਖਾਲੀ ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਦੇ ਦਿੱਤੀ। ਇਨ੍ਹਾਂ ਅਸਾਮੀਆਂ ਵਿੱਚ 15 ਮੈਨੇਜਰ, 5-5 ਸਹਾਇਕ ਮੈਨੇਜਰ ਤੇ ਕਲਰਕ ਕਮ ਡਾਟਾ ਐਂਟਰੀ ਆਪ੍ਰੇਟਰਜ਼ (ਕੇਂਦਰੀ ਪੂਲ ਵਿੱਚੋਂ ਲਏ ਜਾਣਗੇ), ਦੋ ਸਹਾਇਕ ਮੈਨੇਜਰ (ਲੇਖਾ), 1-1 ਪ੍ਰੋਗਰਾਮਰ ਤੇ ਸਹਾਇਕ ਮੈਨੇਜਰ (ਲੋਕ ਸੰਪਰਕ) ਸ਼ਾਮਲ ਹਨ। ਗਰੁੱਪ ਡੀ ਦੀਆਂ ਸਾਰੀਆਂ ਅਸਾਮੀਆਂ ਨੂੰ ਡਾਇੰਗ ਕਾਡਰ ਐਲਾਨਦਿਆਂ ਸਾਰੀਆਂ ਅਸਾਮੀਆਂ ਖਤਮ ਕਰ ਦਿੱਤੀਆਂ। ਅੱਗੇ ਤੋਂ ਭਰਤੀ ਆਊਟਸੋਰਸਿੰਗ ਦੇ ਆਧਾਰ ‘ਤੇ ਹੋਵੇਗੀ।

ਇਸੇ ਦੌਰਾਨ ਮੰਤਰੀ ਮੰਡਲ ਨੇ ਪੁਨਰਗਠਨ ਦੀ ਪ੍ਰਕਿਰਿਆ ਅਧੀਨ ਚੀਫ ਇਲੈਕਟ੍ਰੀਕਲ ਵਿਭਾਗ ਵਿੱਚ 38 ਅਸਾਮੀਆਂ ਨੂੰ ਤਿਆਗਦਿਆਂ 21 ਖਾਲੀ ਅਸਾਮੀਆਂ ਭਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਹ ਅਸਾਮੀਆਂ ਸਹਾਇਕ ਇਲੈਕਟ੍ਰੀਕਲ ਇੰਸਪੈਕਟਰ, ਲਾਈਨ ਸੁਪਰਡੈਂਟ ਤੇ ਕਲਰਕ ਦੀਆਂ 6-6 ਅਤੇ ਸਟੈਨੋ ਟਾਈਪਿਸਟ ਦੀਆਂ 3 ਅਸਾਮੀਆਂ ਹਨ।

ਇਸ ਤੋਂ ਇਲਾਵਾ ਗਰੁੱਪ ਡੀ ਦੀਆਂ ਸਾਰੀਆਂ ਅਸਾਮੀਆਂ ਨੂੰ ਡਾਇੰਗ ਕਾਡਰ ਐਲਾਨਦਿਆਂ ਸਾਰੀਆਂ ਅਸਾਮੀਆਂ ਖਤਮ ਕਰਨ ਅਤੇ ਅੱਗੇ ਤੋਂ ਭਰਤੀ ਆਊਟਸੋਰਸਿੰਗ ਦੇ ਆਧਾਰ ‘ਤੇ ਕਰਨ ਦਾ ਫੈਸਲਾ ਕੀਤਾ। ਤਿਆਗ ਕੀਤੀਆਂ ਅਸਾਮੀਆਂ ਵਿੱਚ 15 ਲਾਈਨ ਸੁਪਰਡੈਂਟ, 13 ਸਹਾਇਕ ਇਲੈਕਟ੍ਰੀਕਲ ਇੰਸਪੈਕਟਰ, 3 ਕਲਰਕ, ਸਟੈਨੋ ਟਾਈਪਿਸਟ ਤੇ ਕਾਰਜਕਾਰੀ ਇੰਜੀਨੀਅਰ (2-2 ਹਰੇਕ) ਅਤੇ ਡਰਾਫਟਮੈਨ, ਡਰਾਈਵਰ ਤੇ ਸਵੀਪਰ (1-1 ਹਰੇਕ) ਸਨ।

ਸਾਲਾਨਾ ਪ੍ਰਸ਼ਾਸਕੀ ਰਿਪੋਰਟਾਂ ਨੂੰ ਵੀ ਦਿੱਤੀ ਮਨਜ਼ੂਰੀ
ਇਸੇ ਦੌਰਾਨ ਕੈਬਨਿਟ ਨੇ ਸਹਿਕਾਰਤਾ ਵਿਭਾਗ ਦੀ ਸਾਲ 2018-19, ਕਿਰਤ ਵਿਭਾਗ ਦੀ ਸਾਲ 2017-18, ਸਕੂਲ ਸਿੱਖਿਆ ਦੀ 2018-19 ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਤੇ ਜਲ ਸ੍ਰੋਤ ਦੀ ਸਾਲ 2019-20 ਲਈ ਸਾਲਾਨਾ ਪ੍ਰਸ਼ਾਸਕੀ ਰਿਪੋਰਟਾਂ ਨੂੰ ਮਨਜ਼ੂਰੀ ਦੇ ਦਿੱਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...