Saturday, April 27, 2024

ਵਾਹਿਗੁਰੂ

spot_img
spot_img

ਪੰਜਾਬ ਖੇਡ ਵਿਭਾਗ ਦੀ ਡਿਜੀਟਲ ਪਹਿਲ, ਰਾਣਾ ਸੋਢੀ ਵੱਲੋਂ ਮੋਬਾਈਲ ਐਪ “ਖੇਡੋ ਪੰਜਾਬ” ਜਾਰੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਜੂਨ, 2021 –
ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਖੇਡ ਵਿਭਾਗ ਅਤੇ ਪੰਜਾਬ ਰਾਜ ਦੇ ਸਮੂਹ ਖਿਡਾਰੀਆਂ ਨੂੰ ਡਿਜੀਟਲ ਪਲੇਟਫ਼ਾਰਮ ‘ਤੇ ਲਿਆਉਣ ਲਈ ਵਿਸ਼ੇਸ਼ ਮੋਬਾਈਲ ਐਪ ਦੀ ਸ਼ੁਰੂਆਤ ਕੀਤੀ।

ਰਾਣਾ ਸੋਢੀ ਨੇ ਦੱਸਿਆ ਕਿ ਖੇਡ ਵਿਭਾਗ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਵਿਭਾਗ ਨੇ ਆਪਣੀ ਪਹਿਲੀ ਮੋਬਾਈਲ ਐਪ ਲਾਂਚ ਕੀਤੀ ਹੈ।

ਉਨ੍ਹਾਂ ਕਿਹਾ ਕਿ “ਖੇਡੋ ਪੰਜਾਬ” ਨਾਮੀ ਇਸ ਮੋਬਾਈਲ ਐਪ ਦੀ ਸ਼ੁਰੂਆਤ ਨਾਲ ਮੌਜੂਦਾ ਖਿਡਾਰੀ ਅਤੇ ਉਭਰਦੇ ਖਿਡਾਰੀ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਣਗੇ ਅਤੇ ਆਪਣੇ ਕੌਮਾਂਤਰੀ/ਕੌਮੀ/ਰਾਜ ਪੱਧਰ ਦੇ ਮੁਕਾਬਲੇਬਾਜ਼ਾਂ ਅਤੇ ਟੀਚਿਆਂ ਦੀ ਪਛਾਣ ਕਰਨ ਤੋਂ ਇਲਾਵਾ ਆਪਣੀ ਦਿਲਚਸਪੀ ਵਾਲੀ ਕੋਈ ਵੀ ਖੇਡ ਚੁਣ ਸਕਣਗੇ। ਉਨ੍ਹਾਂ ਕਿਹਾ ਕਿ ਇਹ ਉਦਮ ਖਿਡਾਰੀਆਂ ਵਿੱਚ ਮੁਕਾਬਲੇ ਲਈ ਉਤਸ਼ਾਹ ਨੂੰ ਵਧਾਉਣ ਵਿੱਚ ਸਹਾਇਤਾ ਕਰੇਗਾ।

ਰਾਣਾ ਸੋਢੀ ਨੇ ਕਿਹਾ ਕਿ ਡਿਜੀਟਲ ਪਲੇਟਫ਼ਾਰਮ ਜ਼ਰੀਏ ਖਿਡਾਰੀ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਸਥਿਤ ਸਾਰੇ ਕੋਚਿੰਗ ਸੈਂਟਰਾਂ ਅਤੇ ਵਿੰਗਾਂ ਨੂੰ ਲੱਭ ਸਕਣਗੇ। ਇਸ ਡਿਜੀਟਾਈਜ਼ੇਸ਼ਨ ਨਾਲ ਜ਼ਿਲ੍ਹਾ ਖੇਡ ਅਫ਼ਸਰਾਂ/ਕੋਚਾਂ ਦੀ ਹਾਜ਼ਰੀ, ਸਮੇਂ ਦੀ ਪਾਬੰਦੀ, ਵਧੀਆ ਖੇਡ ਪ੍ਰਦਰਸ਼ਨ ਆਦਿ ਦੀਆਂ ਸਾਰੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾ ਸਕੇਗੀ।

ਰਾਣਾ ਸੋਢੀ ਨੇ ਕਿਹਾ ਕਿ ਸੂਬਾ ਸਰਕਾਰ ਰਿਹਾਇਸ਼ੀ ਵਿੰਗਾਂ ਲਈ ਡਾਈਟ ਮਨੀ ਵਜੋਂ ਪ੍ਰਤੀ ਦਿਨ ਪ੍ਰਤੀ ਖਿਡਾਰੀ 200 ਰੁਪਏ ਅਤੇ ਡੇਅ ਸਕਾਲਰ ਵਿੰਗਾਂ ਲਈ ਡਾਈਟ ਮਨੀ ਵਜੋਂ ਪ੍ਰਤੀ ਖਿਡਾਰੀ ਨੂੰ 100 ਰੁਪਏ ਪ੍ਰਤੀ ਦਿਨ ਵੱਡੀ ਰਕਮ ਖ਼ਰਚ ਕਰ ਰਹੀ ਹੈ। ਹੁਣ ਖੇਡ ਵਿਭਾਗ ਦੇ ਡਿਜੀਟਲ ਪਲੇਟਫ਼ਾਰਮ ਰਾਹੀਂ ਇਸ ਸਕੀਮ ਦਾ ਵਿੱਤੀ ਅਤੇ ਪ੍ਰਬੰਧਕੀ ਨਿਯੰਤਰਣ ਆਸਾਨ ਹੋ ਜਾਵੇਗਾ।

ਰਾਣਾ ਗੁਰਮੀਤ ਸਿੰਘ ਸੋਢੀ ਨੇ ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਪਹਿਲਕਦਮੀ ਨੂੰ ਹਕੀਕਤ ਬਣਾਉਣ ਲਈ ਉਨ੍ਹਾਂ ਵੱਲੋਂ ਕੀਤੀ ਗਈ ਸਖ਼ਤ ਮਿਹਨਤ ਰੰਗ ਲਿਆਈ ਹੈ।

ਇਸੇ ਦੌਰਾਨ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਦੇ ਦੱਸਿਆ ਕਿ ਇਹ ਐਪ ਅਗਲੇ ਕੁਝ ਦਿਨਾਂ ਵਿੱਚ ਮੋਬਾਈਲ ਦੇ ਐਂਡਰਾਇਡ ਅਤੇ ਆਈ.ਓ.ਐਸ. ਵਰਜ਼ਨ ਤੋਂ ਡਾਊਨਲੋਡ ਕੀਤੀ ਜਾ ਸਕੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਦੇ ਮੈਂਬਰਾਂ ਤੇ ਸਿੱਖ ਕੌਮ ਦੇ ਪ੍ਰਮੁੱਖ ਆਗੂ ਭਾਜਪਾ ਵਿੱਚ ਸ਼ਾਮਲ

ਯੈੱਸ ਪੰਜਾਬ 27 ਅਪ੍ਰੈਲ, 2024 ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ਼੍ਰੀ ਜਗਤ ਪ੍ਰਕਾਸ਼ ਨੱਡਾ ਜੀ ਦੀ ਮਾਣਮੱਤੀ ਹਾਜ਼ਰੀ ਵਿੱਚ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਸਿੱਖ ਕੌਮ...

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...