Saturday, May 4, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਅੰਮ੍ਰਿਤਸਰ ਅਤੇ ਲੁਧਿਆਣਾ ਲਈ ਨਹਿਰੀ ਪਾਣੀ ਆਧਾਰਤ ਜਲ ਸਪਲਾਈ ਲਈ ਵਿਸ਼ਵ ਬੈਂਕ, ਏ.ਆਈ.ਆਈ.ਬੀ. ਤੋਂ 210 ਮਿਲੀਅਨ ਡਾਲਰ ਕਰਜ਼ੇ ਦੀ ਕਰੇਗੀ ਮੰਗ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਜੂਨ, 2021:
ਪੰਜਾਬ ਸਰਕਾਰ ਵੱਲੋਂ ਪੰਜਾਬ ਮਿਉਂਸਪਲ ਸੇਵਾਵਾਂ ਸੁਧਾਰ ਪ੍ਰਾਜੈਕਟ (ਪੀ.ਐਮ.ਐਸ.ਆਈ.ਪੀ.) ਤਹਿਤ ਅੰਮ੍ਰਿਤਸਰ ਅਤੇ ਲੁਧਿਆਣਾ ਲਈ ਨਹਿਰੀ ਪਾਣੀ ਆਧਾਰਤ ਜਲ ਸਪਲਾਈ ਪ੍ਰਾਜੈਕਟ ਲਈ ਵਿਸਵ ਬੈਂਕ/ਏਸ਼ੀਅਨ ਇਨਫਰਾਸਟੱਕਚਰ ਇਨਵੈਸਟਮੈਂਟ ਬੈਂਕ (ਏ.ਆਈ.ਆਈ.ਬੀ.) ਤੋਂ 210 ਮਿਲੀਅਨ ਅਮਰੀਕੀ ਡਾਲਰ ਦੇ ਕਰਜ਼ੇ ਦੀ ਮੰਗ ਕੀਤੀ ਜਾਵੇਗੀ।

ਇਸ ਪ੍ਰਾਜੈਕਟ ਲਈ ਕਰਜ਼ਾ ਲੈਣ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਵਰਚੁਅਲ ਮੀਟਿੰਗ ਵਿੱਚ ਲਿਆ ਗਿਆ। ਮੰਤਰੀ ਮੰਡਲ ਨੇ ਮੁੱਖ ਮੰਤਰੀ ਨੂੰ ਪ੍ਰਾਜੈਕਟ ਦੇ ਉਦੇਸ਼ਾਂ ਨੂੰ ਪੂਰਾ ਕਰਨ ਅਤੇ ਵਿਸ਼ਵ ਬੈਂਕ/ਏ.ਆਈ.ਆਈ.ਬੀ. ਵੱਲੋਂ ਪ੍ਰਸਤਾਵਿਤ ਵੱਖ-ਵੱਖ ਗਤੀਵਿਧੀਆਂ ਦੇ ਸਫ਼ਲਤਾਪੂਰਵਕ ਅਤੇ ਸਮਾਂਬੱਧ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਸਬੰਧੀ ਕੋਈ ਵੀ ਫੈਸਲਾ ਲੈਣ ਦਾ ਅਧਿਕਾਰ ਦਿੱਤਾ।

ਇਸ ਪ੍ਰਸਤਾਵਿਤ ਪ੍ਰਾਜੈਕਟ ‘ਤੇ ਲਗਭਗ 300 ਮਿਲੀਅਨ ਡਾਲਰ ਦੀ ਲਾਗਤ ਆਉਣ ਦੀ ਸੰਭਾਵਨਾ ਹੈ ਜਿਸ ਵਿਚੋਂ ਇੰਟਰਨੈਸ਼ਨਲ ਬੈਂਕ ਫਾਰ ਰੀਕਾਂਸਟ੍ਰੈਕਸ਼ਨ ਐਂਡ ਡਿਵੈਲਪਮੈਂਟ (ਆਈ.ਬੀ.ਆਰ.ਡੀ.) ਵੱਲੋਂ 70 ਫ਼ੀਸਦੀ ਅਤੇ ਪੰਜਾਬ ਸਰਕਾਰ ਵੱਲੋਂ 30 ਫ਼ੀਸਦੀ ਨਿਵੇਸ਼ ਕੀਤਾ ਜਾਵੇਗਾ।

ਮੰਤਰੀ ਮੰਡਲ ਨੂੰ ਦੱਸਿਆ ਗਿਆ ਕਿ ਵੱਖ-ਵੱਖ ਥਾਵਾਂ ‘ਤੇ ਡੂੰਘੇ ਬੋਰ ਟਿਊਬਵੈੱਲਾਂ ਰਾਹੀਂ ਲੁਧਿਆਣਾ ਅਤੇ ਅੰਮ੍ਰਿਤਸਰ ਕਸਬਿਆਂ ਦੇ ਵਸਨੀਕਾਂ ਨੂੰ ਮੌਜੂਦਾ ਜਲ ਸਪਲਾਈ ਮੁਹੱਈਆ ਕਰਵਾਈ ਜਾ ਰਹੀ ਹੈ। ਸਮੇਂ ਦੇ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਘੱਟ ਰਿਹਾ ਹੈ ਜਿਸ ਨਾਲ ਟਿਊਬਵੈੱਲਾਂ ਨੂੰ ਵਾਰ-ਵਾਰ ਬਦਲਣ ਦੀ ਜ਼ਰੂਰਤ ਪੈਂਦੀ ਹੈ। ਇਸ ਦੇ ਨਾਲ ਟਿਊਬਵੈਲਾਂ ਦੀ ਨਿਕਾਸੀ ਘੱਟ ਜਾਂਦੀ ਹੈ ਜਿਸ ਦੇ ਨਤੀਜੇ ਵਜੋਂ ਵਸਨੀਕਾਂ ਵੱਲੋਂ ਅਕਸਰ ਪੀਣ ਵਾਲੇ ਪਾਣੀ ਦੀ ਘਾਟ ਸਬੰਧੀ ਸ਼ਿਕਾਇਤਾਂ ਕੀਤੀਆਂ ਜਾਂਦੀਆਂ ਹਨ।

ਇਸ ਸਮੱਸਿਆ ਦੇ ਹੱਲ ਲਈ ਇਨ੍ਹਾਂ ਦੋਹਾਂ ਕਸਬਿਆਂ ਵਿਚ ਨਹਿਰੀ ਆਧਾਰਤ ਪਾਣੀ ਦੀ ਸਪਲਾਈ ਕਰਨ ਦਾ ਫੈਸਲਾ ਕੀਤਾ ਗਿਆ ਹੈ ਜਿਸ ਲਈ ਹੁਣ ਵਿਸਵ ਬੈਂਕ/ਏ.ਆਈ.ਆਈ.ਬੀ. ਤੋਂ 210 ਮਿਲੀਅਨ ਅਮਰੀਕੀ ਡਾਲਰ ਦਾ ਕਰਜ਼ਾ ਲਿਆ ਜਾਵੇਗਾ। ਅੰਮ੍ਰਿਤਸਰ ਲਈ ਨਹਿਰ ਆਧਾਰਤ ਪਾਣੀ ਦੀ ਸਪਲਾਈ ਦਾ ਕੰਮ ਪਹਿਲਾਂ ਹੀ ਸੌਂਪ ਦਿੱਤਾ ਗਿਆ ਹੈ ਜਦੋਂ ਕਿ ਲੁਧਿਆਣਾ ਕਸਬੇ ਲਈ ਪ੍ਰਸਤਾਵ ਅਜੇ ਪ੍ਰਗਤੀ ਅਧੀਨ ਹੈ। ਕੰਮ ਸੌਂਪਣ ਤੋਂ ਬਾਅਦ ਇਸ ਪ੍ਰਾਜੈਕਟ ਦੇ ਲਾਗੂ ਕਰਨ ਦੀ ਮਿਆਦ ਤਿੰਨ ਸਾਲ ਤੱਕ ਹੋਵੇਗੀ।

ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਜੂਨ 2018 ਵਿੱਚ ਭਾਰਤ ਸਰਕਾਰ ਦੇ ਆਰਥਿਕ ਮਾਮਲਿਆਂ ਬਾਰੇ ਵਿਭਾਗ (ਡੀ.ਈ.ਏ.) ਰਾਹੀਂ ਵਿਸ਼ਵ ਬੈਂਕ ਨੂੰ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ 24 ਘੰਟੇ ਨਹਿਰੀ ਪਾਣੀ ਆਧਾਰਤ ਜਲ ਸਪਲਾਈ ਪ੍ਰਾਜੈਕਟਾਂ ਦੇ ਲਾਗੂ ਕਰਨ ਵਿੱਚ ਪੰਜਾਬ ਦੀ ਸਹਾਇਤਾ ਕਰਨ ਦੀ ਬੇਨਤੀ ਕੀਤੀ ਸੀ।

ਵਿਸ਼ਵ ਬੈਂਕ ਦੀ ਤਕਨੀਕੀ ਸਹਾਇਤਾ (ਟੀ.ਏ.) ਨਾਲ, 2015 ਵਿਚ ਦੋਵੇਂ ਸਹਿਰਾਂ ਲਈ ਪੂਰਵ-ਸੰਭਾਵਿਤ ਰਿਪੋਰਟਾਂ ਤਿਆਰ ਕੀਤੀਆਂ ਗਈਆਂ ਜਿਨ੍ਹਾਂ ਨੂੰ 2019 ਵਿਚ ਅੱਪਡੇਟ ਕੀਤਾ ਗਿਆ ਜਿਸ ਵਿੱਚ ਤੇਜ਼ੀ ਨਾਲ ਘਟ ਰਹੇ ਅਤੇ ਧਰਤੀ ਹੇਠਲੇ ਦੂਸ਼ਿਤ ਪਾਣੀ ਦੀ ਥਾਂ ਨਹਿਰੀ ਪਾਣੀ ਨੂੰ ਬਦਲ ਬਣਾਉਣ ਦੀ ਲੋੜ ਦਾ ਪ੍ਰਸਤਾਵ ਦਿੱਤਾ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,152FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...