Saturday, April 27, 2024

ਵਾਹਿਗੁਰੂ

spot_img
spot_img

ਚੰਦ ਫਤਿਹਪੁਰੀ ਦੀ ਕਲਮ ਤੋਂ ਲਿਖੀ ਪੁਸਤਕ ਤਾਨਾਸ਼ਾਹੀ ਵਿਰੁੱਧ ਜੂਝਦਾ ਇਤਿਹਾਸਕ ਕਿਸਾਨ ਅੰਦੋਲਨ, ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਲੋਕ ਅਰਪਣ

- Advertisement -

ਯੈੱਸ ਪੰਜਾਬ
ਜਲੰਧਰ, 23 ਜੂਨ, 2021 –
ਜਾਣੇ-ਪਹਿਚਾਣੇ ਪੱਤਰਕਾਰ ਅਤੇ ਲੇਖਕ ਚੰਦ ਫਤਿਹਪੁਰੀ ਦੀ ਕਲਮ ਤੋਂ ਲਿਖੀ ਕਿਤਾਬ, ‘ਤਾਨਾਸ਼ਾਹੀ ਵਿਰੁੱਧ ਜੂਝਦਾ: ਇਤਿਹਾਸਕ ਕਿਸਾਨ ਅੰਦੋਲਨ’ ਦੇਸ਼ ਭਗਤ ਯਾਦਗਾਰ ਹਾਲ ਦੇ ਵਿਹੜੇ ’ਚ ਲੋਕ ਅਰਪਣ ਕਰਦਿਆਂ ਦੇਸ਼ ਭਗਤ ਯਾਦਗਾਰ ਕਮੇਟੀ, ਜਲੰਧਰ ਨੇ ਮਾਣ ਮਹਿਸੂਸ ਕੀਤਾ ਹੈ।

ਦੇਸ਼ ਦੁਨੀਆਂ ਅੰਦਰ ਬਹੁ-ਚਰਚਿਤ ਕਿਸਾਨ ਅੰਦੋਲਨ ਦੀਆਂ 12 ਮਾਰਚ 2018 ਤੋਂ ਲੈ  27 ਅਪ੍ਰੈਲ 2021 ਤੱਕ ਤਿੰਨ ਵਰਿ੍ਹਆਂ ਦੇ ਕਲਾਵੇ ਵਿੱਚ ਸਮੋਈਆਂ ਬਹੁ-ਪਰਤਾਂ ਨੂੰ ਛੋਂਹਦੇ ਹੋਏ ਚੰਦ ਫਤਿਹਪੁਰੀ ਨੇ ਇਤਿਹਾਸਕ ਦਸਤਾਵੇਜ਼, ਕਿਸਾਨ ਅੰਦੋਲਨ ਅਤੇ ਆਉਣ ਵਾਲੇ ਕੱਲ੍ਹ ਦੀ ਝੋਲੀ ਪਾਉਣ ਦਾ ਗੌਰਵਮਈ ਕਾਰਜ਼ ਕੀਤਾ ਹੈ।

ਪੁਸਤਕ ਲੋਕ ਅਰਪਣ ਕਰਦਿਆਂ ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਸਹਾਇਕ ਸਕੱਤਰ ਡਾ. ਪਰਮਿੰਦਰ ਸਿੰਘ, ਮੀਤ ਪ੍ਰਧਾਨ ਸੀਤਲ ਸਿੰਘ ਸੰਘਾ, ਖਜ਼ਾਨਚੀ ਰਣਜੀਤ ਸਿੰਘ ਔਲਖ, ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ, ਇਤਿਹਾਸ ਕਮੇਟੀ ਦੇ ਆਗੂ ਚਰੰਜੀ ਲਾਲ ਕੰਗਣੀਵਾਲ, ਮਿਊਜ਼ੀਅਮ ਕਮੇਟੀ ਦੇ ਕਨਵੀਨਰ ਹਰਵਿੰਦਰ ਭੰਡਾਲ, ਲਾਇਬੇ੍ਰਰੀ ਕਮੇਟੀ ਦੇ ਕਨਵੀਨਰ ਸੁਰਿੰਦਰ ਕੁਮਾਰੀ ਕੋਛੜ, ਕਮੇਟੀ ਮੈਂਬਰ ਮੰਗਤ ਰਾਮ ਪਾਸਲਾ, ਵਿਜੈ ਬੰਬੇਲੀ, ਹਰਮੇਸ਼ ਮਾਲੜੀ ਸਮੇਤ ਹਾਜ਼ਰ ਸਮੂਹ ਮੈਂਬਰਾਂ ਨੇ ਚੰਦ ਫਤਿਹਪੁਰੀ ਨੂੰ ਇਸ ਅਨਮੋਲ ਨਜ਼ਰਾਨੇ ਲਈ ਮੁਬਾਰਕਬਾਦ ਦਿੱਤੀ।

ਵੰਨ-ਸੁਵੰਨੇ ਵਿਸ਼ਿਆਂ ਨੂੰ ਛੋਹਦੇ ਪੰਜ ਦਰਜਣ ਤੋਂ ਵੱਧ ਲੇਖਾਂ ਦੀ ਲੜੀਬੱਧ ਇਹ ਪੁਸਤਕ ਮਜ਼ਦੂਰ ਕਿਸਾਨ ਬੁਲਾਰਿਆਂ, ਕਾਰਕੁੰਨਾਂ, ਜੱਥੇਬੰਦਕਾਰਾਂ ਨੂੰ ਜਾਣਕਾਰੀ ਭਰਪੂਰ ਸਮੱਗਰੀ ਉਪਲੱਬਧ ਕਰਾਉਂਦੀ ਹੈ।

ਇਤਿਹਾਸਕ ਕਿਸਾਨ ਅੰਦੋਲਨ ਦੇ ਅਨੇਕਾਂ ਪਹਿਲੂਆਂ ਉਪਰ ਖੋਜ਼ਕਾਰਾਂ ਲਈ ਸਮਾਂ, ਸਥਾਨ ਅਤੇ ਹਾਲਾਤ ਦੇ ਮੱਦੇ ਨਜ਼ਰ ਕੀਤੀਆਂ ਮਹੱਤਵਪੂਰਣ ਟਿੱਪਣੀਆਂ ਅੰਦੋਲਨ ਦੇ ਆਰਥਕ, ਰਾਜਨੀਤਕ, ਸਮਾਜਕ, ਸਭਿਆਚਾਰਕ ਪੱਖਾਂ ਬਾਰੇ ਹੋਰ ਗਹਿਰੇ ਉਤਰਕੇ ਖੋਜ ਕਰਨ ਲਈ ਪ੍ਰੇਰਤ ਕਰਨਗੀਆਂ। ਇਹ ਪੁਸਤਕ ਦੇਸ਼ ਭਗਤ ਯਾਦਗਾਰ ਹਾਲ ਦੇ ਬਾਬਾ ਭਗਤ ਸਿੰਘ ਬਿਲਗਾ ਕਿਤਾਬ ਘਰ ਤੋਂ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...