Thursday, May 9, 2024

ਵਾਹਿਗੁਰੂ

spot_img
spot_img

ਦੇਸ਼ ਤੇ ਦੁਨੀਆਂ ਦੇ ਸਭ ਤੋਂ ਸਸਤੇ ਬੰਗਲਾ ਸਾਹਿਬ ਦੇ ਐਮ.ਆਰ.ਆਈ. ਸੈਂਟਰ ਵਿੱਚ 3 ਮਹੀਨਿਆਂ ’ਚ 3500 ਮਰੀਜ਼ਾਂ ਦੇ ਬਚੇ ਕਰੋੜਾਂ ਰੁਪਏ: ਸਿਰਸਾ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 23 ਜੂਨ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿਚ ਸ਼ੁਰੂ ਕੀਤੇ ਗਏ ਬੰਗਲਾ ਸਾਹਿਬ ਐਮ ਆਰ ਆਰ ਆਈ ਸੈਂਟਰ ਵਿਚ ਸਿਰਫ ਤਿੰਨ ਮਹੀਨਿਆਂ ਅੰਦਰ 3500 ਮਰੀਜ਼ਾਂ ਨੂੰ ਕਰੋੜਾਂ ਰੁਪਏ ਦਾ ਲਾਭ ਪ੍ਰਾਪਤ ਹੋਇਆ ਹੈ।

ਇਹ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਹ ਸੈਂਟਰ 16 ਮਾਰਚ ਨੂੰ ਗੁਰੂ ਸਾਹਿਬ ਦਾ ਆਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਗਿਆ ਸੀ। ਇਸ ਵਿਚ ਗਰੀਬੀ ਰੇਖਾ ਤੋਂ ਹੇਠਲੇ ਯਾਨੀ ਬੀ ਪੀ ਐਲ ਪਰਿਵਾਰਾਂ ਲਈ 50 ਰੁਪਏ ਵਿਚ ਐਮ ਆਰ ਆਈ ਤੇ ਸੀ ਟੀ ਸਕੈਨ ਕੀਤਾ ਜਾ ਰਿਹਾ ਹੈ ਜਦਕਿ ਆਮ ਲੋਕਾਂ ਲਈ 1400 ਵਿਚ ਐਮ ਆਰ ਆਈ ਤੇ 700 ਰੁਪਏ ਵਿਚ ਸੀ ਟੀ ਸਕੈਨ ਕੀਤਾ ਜਾ ਰਿਹਾ ਹੈ ਜਦੋਂ ਕਿ ਬਜ਼ਾਰ ਵਿਚ ਇਹ ਟੈਸਟ 8 ਤੋਂ 10 ਹਜ਼ਾਰ ਰੁਪਏ ਵਿਚ ਕੀਤੇ ਜਾਂਦੇ ਹਨ।

ਸ੍ਰੀ ਸਿਰਸਾ ਨੇ ਦੱਸਿਆ ਕਿ ਤਿੰਨ ਮਹੀਨੇ ਅੰਦਰ ਹੁਣ ਤੱਕ 3500 ਲੋਕਾਂ ਨੇ ਇਹ ਟੈਸਟ ਕਰਵਾਏ ਹਨ । ਉਹਨਾਂ ਦੱਸਿਆ ਕਿ ਹੁਣ ਤੱਕ 2200 ਐਮ ਆਰ ਆਈ ਹੋਏ ਹਨ ਜਿਸ ਵਿਚੋਂ 1400 ਬੀ ਪੀ ਐਲ ਮਰੀਜ਼ਾਂ ਦੇ ਹੋਏ ਹਨ। ਉਹਨਾਂ ਦੱਸਿਆ ਕਿ 1300 ਸੀ ਟੀ ਸਕੈਨ ਹੋਏ ਹਨ ਜਿਸ ਵਿਚੋਂ 650 ਸੀ ਟੀ ਸਕੈਨ ਬੀ ਪੀ ਐਲ ਮਰੀਜ਼ਾਂ ਦੇ ਹੋਏ ਹਨ।

ਉਹਨਾਂ ਦੱਸਿਆ ਕਿ ਇਸ ਤਰੀਕੇ ਇਹ ਟੈਸਟ ਕਰਵਾਉਣ ਵਾਲੇ ਮਰੀਜ਼ਾਂ ਨੂੰ ਕਰੋੜਾਂ ਰੁਪਏ ਦਾ ਫਾਇਦਾ ਮਿਲਿਆ ਹੈ। ਉਹਨਾਂ ਦੱਸਿਆ ਕਿ ਇੰਨੇ ਸੀਮਤ ਸਮੇਂ ਵਿਚ ਇੰਨੀ ਵੱਡੀ ਗਿਣਤੀ ਵਿਚ ਮਰੀਜ਼ਾਂ ਨੂੰ ਇੰਨਾ ਵੱਡਾ ਲਾਭ ਮਿਲਣ ਦਾ ਇਹ ਆਪਣੇ ਆਪ ਵਿਚ ਇਕ ਰਿਕਾਰਡ ਹੈ ਜੋ ਗੁਰੂ ਸਾਹਿਬ ਦੇ ਆਸ਼ੀਰਵਾਦ ਦੀ ਬਦੌਲਤ ਸੰਭਵ ਹੋਇਆ ਹੈ।

ਉਹਨਾਂ ਦੱਸਿਆ ਕਿ ਪਹਿਲਾਂ ਇਹ ਸੈਂਟਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਕੰਮ ਕਰਦਾ ਸੀ ਤੇ ਹੁਣ ਇਸਦੇ ਸਮੇਂ ਵਿਚ ਜਲਦੀ ਹੀ ਵਾਧਾ ਕੀਤਾ ਜਾਵੇਗਾ ਤੇ ਇਹ ਸੈਂਟਰ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕੰਮ ਕਰੇਗਾ।

ਉਹਨਾਂ ਕਿਹਾ ਕਿ ਗੁਰੂ ਸਾਹਿਬ ਦੀ ਰਹਿਮਤ ਤੇ ਬਖਸ਼ਿਸ਼ ਨਾਲ ਲੋਕਾਂ ਨੁੰ ਇਸ ਕੋਰੋਨਾ ਕਾਲ ਵਿਚ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਭ ਤੋਂ ਮੋਹਰੀ ਹੈ।

ਉਹਨਾਂ ਦੱਸਿਆ ਕਿ ਜਿਥੇ 4 ਬਾਲਾ ਪ੍ਰੀਤਮ ਦਵਾਖਾਨਿਆਂ ਤੋਂ ਲੋਕਾਂ ਨੇ ਸਸਤੀਆਂ ਦਵਾਈਆਂ ਦਾ ਵੱਡਾ ਲਾਭ ਲਿਆ ਹੈ, 100 ਬੈਡ ਦੇ ਮੁਫਤ ਡਾਇਲਸਿਸ ਹਸਪਤਾਲ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਮੁਫਤ ਸਹੂਲਤ ਲਈ ਹੈ, 400 ਬੈਡਾਂ ਦੇ ਗੁਰੂ ਤੇਗ ਬਹਾਦਰ ਕੋਰੋਨਾ ਕੇਅਰ ਸੈਂਟਰ ਵਿਚ ਸੈਂਕੜੇ ਮਰੀਜ਼ ਮਹਾਮਾਰੀ ਨੂੰ ਮਾਤ ਦੇ ਕੇ ਘਰਾਂ ਨੁੰ ਪਰਤੇ ਹਨ, ਉਥੇ ਹੀ 125 ਬੈਡਾਂ ਦਾ ਹਸਪਤਾਲ ਵੀ ਜਲਦ ਹੀ ਸੰਗਤ ਦੀ ਸੇਵਾ ਨੂੰ ਸਮਰਪਿਤ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਦੁਨੀਆਂ ਭਰ ਵਿਚ ਅੱਜ ਸਿੱਖਾਂ ਦੀ ਪਛਾਣ ਨਿਵੇਕਲੀ ਤੇ ਨਿਆਰੀ ਬਣੀ ਹੈ। ਉਹਨਾਂ ਕਿਹਾ ਕਿ ਇਹ ਪਛਾਣ ਲੱਖਾਂ ਕਿਤਾਬਾਂ ਪੜਾ ਕੇ ਵੀ ਨਹੀਂ ਬਣ ਸਕਦੀ ਸੀ ਜੋ ਦਿੱਲੀ ਕਮੇਟੀ ਵੱਲੋਂ ਦਿੱਤੀਆਂ ਜਾ ਰਹੀਆਂ ਮੈਡੀਕਲ ਸਹੂਲਤਾਂ ਸਦਕਾ ਬਣੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,138FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...