Sunday, April 28, 2024

ਵਾਹਿਗੁਰੂ

spot_img
spot_img

ਕੈਪਟਨ ਸਰਕਾਰ ਵੱਲੋਂ ਪੰਜਾਬ ‘ਚ 16. 29 ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਦਾਅਵੇ ਝੂਠ ਦਾ ਪੁਲੰਦਾ: ਮੀਤ ਹੇਅਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 23 ਜੂਨ, 2021 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਨੌਜਵਾਨ ਵਿੰਗ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਅਤੇ ਆਪ ਆਗੂ ਵਕੀਲ ਦਿਨੇਸ ਚੱਢਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ 16 ਲੱਖ 29 ਹਜਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਦਾਅਵੇ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ।

ਉੁਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਭਰ ਵਿੱਚ ਨੌਕਰੀਆਂ ਦੇਣ ਦੇ ਮਸਹੂਰੀ ਬੋਰਡ ਲਾ ਕੇ ਪੰਜਾਬ ਵਾਸੀਆਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦਾ ਯਤਨ ਕੀਤਾ, ਜਿਸ ਦਾ ਹਿਸਾਬ ਪੰਜਾਬ ਵਾਸੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਰੂਰ ਲੈਣਗੇ।

ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਵਿਖੇ ਵਿਧਾਇਕ ਮੀਤ ਹੇਅਰ ਨੇ ਆਰ.ਟੀ.ਆਈ ਐਕਟ ਅਧੀਨ ਪ੍ਰਾਪਤ ਕੀਤੀ ਜਾਣਕਾਰੀ ਦਾ ਖੁਲਾਸਾ ਕਰਦਿਆਂ ਕਿਹਾ ਕਿ ਕਿ ਡਾਇਰੈਕਟਰ ਰੁਜਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਤੋਂ ਹਾਸਲ ਕੀਤੀ ਜਾਣਕਾਰੀ ਅਨੁਸਾਰ ਘਰ ਘਰ ਰੁਜਗਾਰ ਦੇਣ ਦੇ ਦਾਅਵੇ ਕਰਨ ਵਾਲੀ ਕਾਂਗਰਸ ਸਰਕਾਰ ਦੇ 16 ਲੱਖ 29 ਹਜਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਦਾਅਵੇ ‘ਚ 9 ਲੱਖ 97 ਹਜਾਰ 319 ਤਾਂ ਸਿਰਫ ਕਰਜ ਬੈਂਕਾਂ ਦੇ ਕਰਜੇ ਦਿਖਾਏ ਗਏ ਨੇ।

ਜਦੋਂ ਕਿ ਕੈਪਟਨ ਸਰਕਾਰ ਇਸ ਦਾਅਵੇ ‘ਚ ਪ੍ਰਧਾਨ ਮੰਤਰੀ ਕੁਸਲ ਵਿਕਾਸ ਯੋਜਨਾ , ਪ੍ਰਧਾਨ ਮੰਤਰੀ ਸਕਿਲ ਵਿਕਾਸ ਮਿਸਨ ਅਤੇ ਵੱਖ ਵੱਖ ਕਾਲਜਾਂ ਦੀਆਂ ਪਲੇਸਮੈਂਟਸ ‘ਚ ਬੈਠੇ ਵਿਦਿਆਰਥੀਆਂ ਦੀ ਗਿਣਤੀ ਵੀ ਸਾਮਲ ਕੀਤੀ ਗਈ ਹੈ। ਹੋਰ ਤਾਂ ਹੋਰ 16 ਲੱਖ ਨੌਕਰੀਆਂ ਦੇ ਦਾਅਵੇ ਵਿੱਚ ਫੌਜ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਵੀ ਸਾਮਲ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਅੰਕੜਿਆਂ ਨਾਲ ਕੈਪਟਨ ਅਮਰਿੰਦਰ ਸਿੰਘ ਦੇ ਇਸ ਸਭ ਤੋਂ ਵੱਡੇ ਝੂਠ ਦੀ ਪੋਲ ਸਰੇਆਮ ਖੁਲ੍ਹ ਗਈ ਹੈ। ਉਨ੍ਹਾਂ ਅੱਗੇ ਖੁਲਾਸਾ ਕਰਦਿਆਂ ਦੱਸਿਆ ਕਿ ਰੁਜਗਾਰ ਮਹਿੰਕਮੇ ਨੇ16 ਲੱਖ ਨੌਕਰੀਆਂ ਹਾਸਲ ਕਰਨ ਵਾਲੇ ਪੰਜਾਬੀਆਂ ਦੇ ਨਾਂਅ ਜਨਤਕ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ, ਕਿਉਂਕਿ ਜਨਤਕ ਕਰਨ ਨਾਲ ਇਹ ਚੋਰੀ ਫੜੀ ਜਾਵੇਗੀ।

ਮੀਤ ਹੇਅਰ ਦੱਸਿਆ ਕਿ ਰੁਜਗਾਰ ਮਹਿਕਮੇ ਨੇ ਆਰ.ਟੀ.ਆਈ ਅਧੀਨ ਜਾਣਕਾਰੀ ‘ਚ ਖੁਦ ਹੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਘਰ ਰੁਜਗਾਰ ਘਰ ਘਰ ਰੁਜਗਾਰੇ ਨੂੰ ‘ਲਾਅਰਾ’ ਦੱਸਿਆ ਹੈ, ਜਿਸ ਤੋਂ ਪਤਾ ਚੱਲਦਾ ਹੈ ਕਿ ਸਰਕਾਰ ਵੀ ਮੰਨਦੀ ਹੈ ਕਿ ਘਰ ਘਰ ਰੋਜਗਾਰ ਦੇਣ ਦਾ ਕਾਂਗਰਸ ਪਾਰਟੀ ਨੇ ਨੌਜਵਾਨਾਂ ਨੂੰ ‘ਸਿਆਸੀ ਜੁਮਲੇ’ ਦੀ ਤਰ੍ਹਾਂ ‘ਸਿਆਸੀ ਲਾਅਰਾ’ ਹੀ ਲਾਇਆ ਸੀ।

ਮੀਤ ਹੇਅਰ ਨੇ ਦੱਸਿਆ ਕਿ ਭਾਵੇਂ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਲੱਖਾਂ ਲੋਕਾਂ ਦੇ ਰੁਜਗਾਰ ਕਾਰਡ ਬਣਾਏ ਕੇ ਉਨ੍ਹਾਂ ਨੂੰ 2500 ਰੁਪਏ ਬੇਰੁਜਗਾਰੀ ਭੱਤਾ ਦੇਣ ਦੇ ਸੁਪਨੇ ਦਿਖਾਏ ਸਨ, ਪਰ ਆਰ.ਟੀ.ਆਈ ਅਧੀਨ ਮਿਲੀ ਜਾਣਕਾਰੀ ਅਨੁਸਾਰ ਸਾਲ 17 ਵਿੱਚ 134, ਸਾਲ 18 ਵਿੱਚ 212, ਸਾਲ 19 ਵਿੱਚ 97 ਅਤੇ ਸਾਲ 20 ਵਿੱਚ ਕੇਵਲ 42 ਵਿਅਕਤੀਆਂ ਨੂੰ ਬੇਰੁਜਗਾਰੀ ਭੱਤਾ ਦਿੱਤਾ ਹੈ।

ਮੀਤ ਹੇਅਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੈਲੰਜ ਕੀਤਾ ਕਿ ਜੇ ਕਾਂਗਰਸ ਸਰਕਾਰ ਨੇ ਪੰਜਾਬ ਦੇ 16 ਲੱਖ ਤੋਂ ਜਅਿਾਦਾ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ, ਤਾਂ ਨੌਕਰੀਆਂ ਦੇਣ ਦੀ ਸਾਰੀ ਜਾਣਕਾਰੀ ਸਰਕਾਰੀ ਵੈਬਸਾਇਟ ‘ਤੇ ਜਨਤਕ ਕਰੇ ਤਾਂ ਜੋ ਲੋਕਾਂ ਨੂੰ ਨੌਕਰੀਆਂ ਦੇਣ ਦੇ ਸੱਚ ਦਾ ਪਤਾ ਲੱਗ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...