Friday, May 3, 2024

ਵਾਹਿਗੁਰੂ

spot_img
spot_img

ਕੌਮੀ ਲੋਕ ਅਦਾਲਤਾਂ ਦਾ ਆਯੋਜਨ 10 ਜੁਲਾਈ ਨੂੰ

- Advertisement -

ਯੈੱਸ ਪੰਜਾਬ
ਲੁਧਿਆਣਾ, 24 ਜੂਨ, 2021 –
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਸ੍ਰੀ ਪੀ.ਐਸ. ਕਾਲੇਕਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੈਸ਼ਨਜ਼ ਡਵੀਜਨ ਲੁਧਿਆਣਾ ਵਿਖੇ ਨਿਆਂਇਕ ਅਦਾਲਤਾਂ ਵੱਲੋਂ 10 ਜੁਲਾਈ, 2021 ਦਿਨ ਸ਼ਨੀਵਾਰ ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਣਾ ਹੈ।

ਸਕੱਤਰ ਸ੍ਰੀ ਕਾਲੇਕਾ ਨੇ ਦੱਸਿਆ ਕਿ ਲੋਕ ਅਦਾਲਤਾਂ ਦੇ ਆਯੋਜਨ ਨਾਲ ਜਿੱਥੇ ਲੋਕਾਂ ਦੇ ਮਾਮਲਿਆਂ ਦਾ ਨਿਪਟਾਰਾ ਆਮ ਸਹਿਮਤੀ ਅਤੇ ਥੋੜੇ ਸਮੇਂ ਵਿੱਚ ਹੋ ਜਾਵੇਗਾ ਉਥੇ ਨਾਲ ਹੀ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੋਵੇਗੀ। ਇਹ ਲੋਕ ਅਦਾਲਤਾਂ ਰਾਸ਼ਟਰੀ ਪੱਧਰ ‘ਤੇ ਹਰੇਕ ਅਦਾਲਤ ਵਿੱਚ ਇੱਕੋ ਦਿਨ ਲਗਾਈਆਂ ਜਾ ਰਹੀਆਂ ਹਨ।

ਇਹ ਅਦਾਲਤਾਂ ਜ਼ਿਲ੍ਹਾ ਕਚਿਹਰੀ ਲੁਧਿਆਣਾ, ਖੰਨਾ, ਜਗਰਾਂਉ, ਸਮਰਾਲਾ ਅਤੇ ਪਾਇਲ ਵਿਖੇ ਲਗਾਈਆਂ ਜਾ ਰਹੀਆਂ ਹਨ।

ਸ੍ਰੀ ਕਾਲੇਕਾ ਨੇ ਅੱਗੇ ਦੱਸਿਆ ਕਿ ਲੰਮੇ ਸਮੇਂ ਤੋਂ ਅਦਾਲਤੀ ਚੱਕਰਾਂ ਵਿੱਚ ਪਏ ਲੋਕ ਹੁਣ ਵੱਡੇ ਨੁਕਸਾਨ ਤੋਂ ਬਚਣ ਲਈ ਆਮ ਸਹਿਮਤੀ ਨਾਲ ਮਾਮਲੇ ਨਿਪਟਾਉਣ ਨੂੰ ਤਰਜੀਹ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਨਿਆਂਇਕ ਅਦਾਲਤਾਂ ਵਿੱਚ ਲੰਬਿਤ ਹਰ ਕਿਸਮ ਦੇ ਦੀਵਾਨੀ, ਮੈਟਰੀਮੋਨੀਅਲ, ਕਿਰਾਇਆ ਅਪੀਲਾਂ, ਮੋਟਰ ਐਕਸੀਡੈਂਟ ਕਲੇਮ, ਜ਼ਮੀਨ ਕਬਜ਼ੇ, ਅਪਰਾਧਕ ਅਪੀਲਾਂ (ਸਿਰਫ਼ ਕੰਪਾਊਂਡੇਬਲ ਕੇਸ) ਤੇ ਸਮਝੌਤਾਯੋਗ ਕੇਸ ਆਦਿ ਦੇ ਨਿਪਟਾਰੇ ਆਮ ਸਹਿਮਤੀ ਨਾਲ ਕਰਵਾਏ ਜਾਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਸਿਵਲ ਕੇਸਾਂ ਵਿੱਚ ਜਿਵੇਂ ਕਿਰਾਏ ਨਾਲ ਸੰਬੰਧਤ ਮਾਮਲੇ, ਬੈਂਕ ਰਿਕਵਰੀ, ਮਾਲ ਵਿਭਾਗ ਨਾਲ ਸੰਬੰਧਤ ਮਾਮਲੇ, ਬਿਜਲੀ ਤੇ ਪਾਣੀ ਬਿੱਲ ਦੇ ਮਾਮਲੇ (ਚੋਰੀ ਤੋਂ ਬਿਨ੍ਹਾਂ), ਨੌਕਰੀ ਪੇਸ਼ੇ ਮਾਮਲੇ ਵਿੱਚ ਤਨਖ਼ਾਹ ਤੇ ਬਕਾਇਆ ਭੱਤਿਆਂ ਦੇ ਮਾਮਲੇ, ਪੈਨਸ਼ਨ ਤੇ ਸੇਵਾਮੁਕਤੀ ਲਾਭ ਮਾਮਲੇ, ਜੰਗਲਾਤ ਐਕਟ ਨਾਲ ਸੰਬੰਧਤ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਤਹਿਤ ਸ਼ਿਕਾਇਤਾਂ ਦੇ ਮਾਮਲੇ ਸਿਵਲ ਜੱਜ/ਜੂਡੀਸ਼ੀਅਲ ਮੈਜਿਸਟ੍ਰੇਟਜ ਦੀਆਂ ਅਦਾਲਤਾਂ ਵਿੱਚ ਨਿਪਟਾਰੇ ਲਈ ਵਿਚਾਰੇ ਜਾਣਗੇ।

ਉਨ੍ਹਾਂ ਕਿਹਾ ਕਿ ਜੇਕਰ ਉਕਤ ਸ਼੍ਰੇਣੀਆਂ ਵਿੱਚ ਕਿਸੇ ਵੀ ਵਿਅਕਤੀ ਦਾ ਕੋਈ ਕੇਸ ਪਹਿਲਾਂ ਚੱਲ ਰਿਹਾ ਹੈ ਅਤੇ ਉਹ ਆਪਣਾ ਕੇਸ ਲੋਕ ਅਦਾਲਤ ਵਿੱਚ ਸੁਣਵਾਈ ਲਈ ਰੱਖਣਾ ਚਾਹੁੰਦਾ ਹੈ ਤਾਂ ਉਹ ਇੱਕ ਦਰਖ਼ਾਸਤ ਸੰਬੰਧਤ ਅਦਾਲਤ ਵਿੱਚ ਜਾਂ ਫਿਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਦਫ਼ਤਰ ਵਿਖੇ ਦੇ ਸਕਦਾ ਹੈ।

ਲੋਕ ਅਦਾਲਤ ਵਿਚ ਕੇਸ ਦੀ ਸੁਣਵਾਈ ਲਈ ਕੋਈ ਕੋਰਟ ਫੀਸ ਨਹੀਂ ਲੱਗਦੀ ਅਤੇ ਜੇਕਰ ਲੋਕ ਅਦਾਲਤ ਰਾਹੀਂ ਮਾਮਲੇ ਦਾ ਨਿਪਟਾਰਾ ਹੁੰਦਾ ਹੈ ਤਾਂ ਅਦਾ ਕੀਤੀ ਕੋਰਟ ਫੀਸ ਦੀ ਵਾਪਸੀ ਨੂੰ ਵੀ ਯਕੀਨੀ ਬਣਾਇਆ ਜਾਂਦਾ ਹੈ।

ਸ੍ਰੀ ਪੀ.ਐਸ. ਕਾਲੇਕਾ ਨੇ ਅੱਗੇ ਕਿਹਾ ਕਿਹਾ ਕਿ ਜਿਹੜੇ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਵਿਚ ਹੋ ਜਾਂਦਾ ਹੈ ਉਨ੍ਹਾਂ ਖਿਲਾਫ ਅੱਗੇ ਅਪੀਲ ਨਹੀਂ ਪਾਈ ਜਾ ਸਕਦੀ ਅਤੇ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਛੇਤੀ ਅਤੇ ਦੋਸਤਾਨਾ ਤਰੀਕੇ ਨਾਲ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਵਿੱਚ ਆਪਣੇ ਕੇਸਾਂ ਦਾ ਨਿਪਟਾਰਾ ਕਰਵਾਓ, ਛੇਤੀ ਤੇ ਸਸਤਾ ਨਿਆਂ ਪਾਓ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,158FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...