Sunday, May 19, 2024

ਵਾਹਿਗੁਰੂ

spot_img
spot_img

ਗੁਰਦੁਆਰਾ ਰਾਜੌਰੀ ਗਾਰਡਨ ਵਿਖ਼ੇ ਸੋਲਰ ਸਿਸਟਮ ਦੀ ਸ਼ੁਰੂਆਤ, 100 ਕਿੱਲੋਵਾਟ ਸਿਸਟਮ ਦਾ ਕੀਤਾ ਗਿਆ ਉਦਘਾਟਨ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 24 ਜੂਨ, 2021 –
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ 100 ਕਿਲੋ ਵਾਟ ਦਾ ਸੋਲਰ ਸਿਸਟਮ ਪਲਾਂਟ ਲਗਾਇਆ ਗਿਆ ਜਿਸ ਦਾ ਅੱਜ ਰਸਮੀ ਉਦਘਾਟਨ ਕਰਨ ਦੇ ਨਾਲ ਹੀ 100 ਕਿਲੋ ਵਾਟ ਦਾ ਇਕ ਹੋਰ ਪਲਾਂਟ ਲਗਾਉਣ ਦੀ ਘੋਸ਼ਣਾ ਵੀ ਕਰ ਦਿੱਤੀ ਗਈ।

ਬਾਬਾ ਅਵਤਾਰ ਸਿੰਘ ਜੀ ਸ਼ਾਹ ਵੱਲੋਂ ਅਰਦਾਸ ਕਰਨ ਉਪਰੰਤ ਸੋਲਰ ਸਿਸਟਮ ਪਲਾਂਟ ਦਾ ਉਦਘਾਟਨ ਬਾਬਾ ਦਾਤਾਰ ਸਿੰਘ ਜੀ ਹਰਜੀ ਰਾਜੌਰੀ ਗਾਰਡਨ ਸੰਤ ਸੁਜਾਨ ਸਿੰਘ ਜੀ ਡੇਰਾ ਅਤੇ ਹੋਰਨਾਂ ਸੰਤ ਮਹਾਪੁਰਖਾਂ ਦੀ ਮੌਜੁਦਗੀ ਵਿੱਚ ਕੀਤਾ ਗਿਆ। ਇਸ ਮੌਕੇ ‘ਤੇ ਸ. ਹਰਮਨਜੀਤ ਸਿੰਘ ਤੋਂ ਇਲਾਵਾ ਬਲਦੀਪ ਸਿੰਘ ਰਾਜਾ, ਭਾਈ ਮਨਪ੍ਰੀਤ ਸਿੰਘ ਜੀ ਸਮੇਤ ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਦੀ ਸਮੁੱਚੀ ਟੀਮ ਮੌਜੁਦ ਰਹੀ।

ਸ. ਹਰਮਨਜੀਤ ਸਿੰਘ ਨੇ ਦੱਸਿਆ ਕਿ ਸੋਲਰ ਸਿਸਟਮ ਪਲਾਂਟ ਲੱਗਣ ਨਾਲ ਗੁਰਦੁਆਰਾ ਸਾਹਿਬ ਦਾ ਬਿਜਲੀ ਦਾ ਬਿਲ ਬਹੁਤ ਹੀ ਘੱਟ ਆਏਗਾ ਅਤੇ ਜਲਦ ਹੀ ਇੱਕ ਹੋਰ ਯੁਨਿਟ ਲਗਾ ਕੇ ਗੁਰਦੁਆਰਾ ਸਾਹਿਬ ਨੂੰ ਬਿਜਲੀ ਦੇ ਬਿਲ ਤੋਂ ਪੂਰੀ ਤਰ੍ਹਾਂ ਨਿਜਾਤ ਮਿਲ ਸਕੇਗੀ।

ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਡਿਸਪੈਂਸਰੀ ਜੋ ਕਿ ਬੀਤੇ ਦਿਨੀਂ ਅੱਗ ਲੱਗਣ ਕਾਰਣ ਖਰਾਬ ਹੋ ਗਈ ਸੀ ਉਸ ਨੂੰ ਵੀ ਬਹੁਦ ਜਲਦ ਪੂਰੀ ਤਰ੍ਹਾਂ ਸੰਗਤ ਲਈ ਸ਼ੁਰੂ ਕਰ ਦਿੱਤਾ ਜਾਵੇਗਾ ਹਾਲਾਂਕਿ ਉਸ ਵਿਚ ਕੁਝ ਯੁਨਿਟ ਸ਼ੁਰੂ ਕੀਤੇ ਜਾ ਚੁਕੇ ਹਨ ।

ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਵਿੱਚ 19 ਕਮਰੇ ਬਣਾਉਣ ਦਾ ਕੰਮ ਵੀ ਜਲਦ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਕਿ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਲਈ ਆਉਣ ਵਾਲੇ ਜੱਥਿਆਂ ਅਤੇ ਹੋਰਨਾਂ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਾ ਆਵੇ ਅਤੇ ਉਨ੍ਹਾਂ ਦੀ ਰਿਹਇਸ਼ ਦਾ ਪ੍ਰਬੰਧ ਗੁਰਦੁਆਰਾ ਸਾਹਿਬ ਵਿਖੇ ਕੀਤਾ ਜਾ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...