Tuesday, April 30, 2024

ਵਾਹਿਗੁਰੂ

spot_img
spot_img

ਕੈਪਟਨ ਵੱਲੋਂ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੰਤਰੀਆਂ ਦੀ ਨਿਗਰਾਨ ਕਮੇਟੀ ਦਾ ਗਠਨ, ਅਫ਼ਸਰਾਂ ਦੀ ਕਮੇਟੀ ਵੀ ਬਣਾਈ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਜੂਨ, 2021:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੰਤਰੀਆਂ ਦੀ ਨਿਗਰਾਨ ਕਮੇਟੀ ਦਾ ਗਠਨ ਕੀਤਾ ਹੈ।

ਇਕ ਸਰਕਾਰੀ ਬੁਲਾਰੇ ਨੇ ਅੱਜ ਇਹ ਖੁਲਾਸਾ ਕਰਦੇ ਹੋਏ ਦੱਸਿਆ ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਬਾਦਲ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਸਾਧੂ ਸਿੰਘ ਧਰਮਸੋਤ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ.ਪੀ. ਸੋਨੀ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਇਸ ਕਮੇਟੀ ਦਾ ਹਿੱਸਾ ਹੋਣਗੇ।

ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆ ਸ਼ਿਕਾਇਤਾਂ ਦੀ ਨਿੱਜੀ ਤੌਰ ਉਤੇ ਸੁਣਵਾਈ ਕਰਨ ਲਈ ਅਫਸਰਾਂ ਉਤੇ ਅਧਾਰਿਤ ਕਮੇਟੀ ਕਾਇਮ ਕਰਨ ਦੇ ਵੀ ਹੁਕਮ ਦਿੱਤੇ ਹਨ। ਇਹ ਕਮੇਟੀ ਕੇ.ਏ.ਪੀ. ਸਿਨਹਾ, ਵਿਵੇਕ ਪ੍ਰਤਾਪ ਸਿੰਘ ਅਤੇ ਹੁਸਨ ਲਾਲ ਜੋ ਪ੍ਰਮੁੱਖ ਸਕੱਤਰ ਰੈਂਕ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਹਨ, ਉਤੇ ਅਧਾਰਿਤ ਹੋਵੇਗੀ।

ਅਧਿਕਾਰੀਆਂ ਦੀ ਇਹ ਕਮੇਟੀ ਨਿਰੰਤਰ ਤੌਰ ਉਤੇ ਮੁਲਾਜ਼ਮਾਂ ਨਾਲ ਮੁਲਾਕਾਤ ਕਰੇਗੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਯਤਨ ਕਰੇਗੀ। ਇਹ ਕਮੇਟੀ ਨਿਗਰਾਨ ਕਮੇਟੀ ਨੂੰ ਆਪਣੀ ਰਿਪੋਰਟ ਸੌਂਪੇਗੀ ਜੋ ਅਗਲੇਰਾ ਫੈਸਲਾ ਲਵੇਗੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀਆਂ ਸਾਰੀਆਂ ਵਾਜਬ ਮੰਗਾਂ ਦਾ ਹੱਲ ਕਰਨ ਲਈ ਵਚਨਬੱਧ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਾ ਵੜਿੰਗ ਨੂੰ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਜਾਵੇ – ਫੈਡਰੇਸ਼ਨ

ਯੈੱਸ ਪੰਜਾਬ 29 ਅਪ੍ਰੈਲ, 2024 ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਅਤੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੇ ਅੰਮ੍ਰਿਤਾ ਵੜਿੰਗ ਦੇ ਖ਼ਿਲਾਫ਼ ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ...

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 29 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,164FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...