ਯੈੱਸ ਪੰਜਾਬ
ਅੰਮ੍ਰਿਤਸਰ, 17 ਅਗਸਤ, 2024
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਲੋਕ ਸਭਾ ਸਪੀਕਰ ਵੱਲੋਂ ਹੋਰਨਾਂ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਸੰਸਦ ਮੈਂਬਰ ਔਜਲਾ ਨੇ ਇਸ ਨਿਯੁਕਤੀ ਲਈ ਸਪੀਕਰ ਅਤੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ।
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਸ ਨਿਯੁਕਤੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਰਹੇ ਹਨ ਅਤੇ ਹਰ ਵਰਗ ਦੇ ਵਿਕਾਸ ਨਾਲ ਹੀ ਦੇਸ਼ ਦਾ ਵਿਕਾਸ ਸੰਭਵ ਹੈ।
ਉਨ੍ਹਾਂ ਕਿਹਾ ਕਿ ਲੋਕ ਸਭਾ ਦੀ ਇਸ ਕਮੇਟੀ ਰਾਹੀਂ ਉਹ ਪਛੜੀਆਂ ਸ਼੍ਰੇਣੀਆਂ ਦੇ ਹੱਕਾਂ ਲਈ ਕਈ ਯੋਜਨਾਵਾਂ ‘ਤੇ ਕੰਮ ਕਰ ਸਕਦੇ ਹਨ ਅਤੇ ਆਪਣੇ ਇਲਾਕੇ ਦੇ ਨਾਲ-ਨਾਲ ਦੇਸ਼ ਦੇ ਵਿਕਾਸ ਦੀਆਂ ਯੋਜਨਾਵਾਂ ਬਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਲਈ ਕਈ ਸਕੀਮਾਂ ਚਲਾਈਆਂ ਜਾਂਦੀਆਂ ਹਨ, ਜਿਨ੍ਹਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਬਹੁਤ ਜ਼ਰੂਰੀ ਹੈ, ਇਸ ਲਈ ਉਹ ਹਰ ਸੰਭਵ ਯਤਨ ਕਰਨਗੇ।