Wednesday, May 8, 2024

ਵਾਹਿਗੁਰੂ

spot_img
spot_img

ਮੇਰਾ ਤਰਲਾ, ਮੇਰੀਆਂ ਮਿੰਨਤਾਂ ਕਿ ਸਿੰਘ ਸਾਹਿਬਾਨ ਮੈਨੂੰ ਭੁੱਲੇ ਭਟਕੇ ਨੂੰ ਮੁੜ ਪੰਥ ’ਚ ਸ਼ਾਮਲ ਕਰ ਲੈਣ: ਸੁੱਚਾ ਸਿੰਘ ਲੰਗਾਹ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 25 ਜੁਲਾਈ, 2021:
ਸਾਬਕਾ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁੱਚਾ ਸਿੰਘ ਲੰਗਾਹ ਅੱਜ 101 ਦਿਨ ਵੀ ਰੋਜ਼ਾਨਾ ਦੀ ਤਰਾਂ ਇਕ ਨਿਮਾਣੇ ਸਿੱਖ ਵਜੋਂ ਲਗਾਤਾਰ ਨੰਗੇ ਪੈਰੀਂ ਆ ਕੇ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ਸੀਲ ਹੇਠਾਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ। ਉਨ੍ਹਾਂ ਪੰਥ ’ਚ ਮੁੜ ਵਾਪਸੀ ਲਈ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨਾਂ ’ਚ ਅਰਦਾਸ ਬੇਨਤੀ ਕੀਤੀ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਭੁੱਲਾਂ-ਚੁੱਕਾਂ ਪ੍ਰਤੀ ਮੁਆਫ਼ੀ ਲਈ ਗੁਹਾਰ ਲਗਾਈ।

ਉਨ੍ਹਾਂ ਪੱਤਰਕਾਰਾਂ ਦੇ ਸਾਹਮਣੇ ਭਾਵਕ ਹੁੰਦਿਆਂ ਸੰਤਾਂ ਮਹਾਪੁਰਸ਼ਾਂ, ਸਿੱਖ ਜਥੇਬੰਦੀਆਂ ਸੰਪਰਦਾਵਾਂ, ਸਭਾ ਸੁਸਾਇਟੀਆਂ, ਸਿੱਖ ਸੰਸਥਾਵਾਂ, ਸਮੂਹ ਸਿੱਖ ਸੰਗਤ ਅਤੇ ਪੰਥ ਅੱਗੇ ਤਰਲਾ ਮਾਰਦਿਆਂ ਕਿਹਾ ਕਿ ਮੇਰਾ ਤਰਲਾ ਮੇਰੀਆਂ ਮਿੰਨਤਾਂ, ਮੇਰੀ ਫ਼ਰਿਆਦ ਸਿੰਘ ਸਾਹਿਬਾਨ ਤੋਂ ਕਬੂਲ ਕਰਵਾ ਕੇ ਮੈਨੂੰ ਭੁੱਲੇ ਭਟਕੇ ਨੂੰ ਮੁਆਫ਼ੀ ਦਿਵਾ ਕੇ ਪੰਥ ’ਚ ਮੁੜ ਸ਼ਾਮਿਲ ਕੀਤਾ ਜਾਵੇ।

ਹੁਣ ਤਕ ਮੇਰੇ ਬਜ਼ੁਰਗ ਮਾਤਾ ਪਿਤਾ ਅਤੇ ਮੈਂ ਅਨੇਕਾਂ ਵਾਰ ਭੁੱਲਾਂ ਚੁੱਕਾਂ ਲਈ ਖਿਮਾ ਯਾਚਨਾ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਸ ਦੇ ਮਾਤਾ ਪਿਤਾ 90-90 ਸਾਲ ਦੇ ਬਜ਼ੁਰਗ ਹਨ ਅਤੇ ਉਸ ਦੀ ਆਪਣੀ ਸਿਹਤ ਦਾ ਵੀ ਕੋਈ ਭਰੋਸਾ ਨਹੀਂ। ਮੇਰੇ ਬਜ਼ੁਰਗ ਮਾਤਾ ਪਿਤਾ ਰੋਜ਼ਾਨਾ ਮੇਰੇ ਮੂੰਹ ਵਲ ਦੇਖ ਦੇ ਹਨ ਕਿ ਅੱਜ ਸਾਡੇ ਪੁੱਤ ਨੂੰ ਮੁਆਫ਼ੀ ਮਿਲ ਜਾਵੇਗੀ ਤੇ ਸਾਡੇ ਜਿਉਂਦੇ ਜੀਅ ਸਾਡਾ ਪੁੱਤਰ ਪੰਥ ਵਿਚ ਮੁੜ ਸ਼ਾਮਿਲ ਕਰ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਮਹਾਨ ਹੈ, ਜੋ ਵੀ ਇਸ ਦੇ ਸ਼ਰਨ ’ਚ ਆਉਂਦਾ ਹੈ ਮੁਆਫ਼ ਕੀਤਾ ਜਾਂਦਾ ਰਿਹਾ ਹੈ, ਮੈਂ ਖ਼ੁਦ ਗੁਰੂ ਗ੍ਰੰਥ ਸਾਹਿਬ, ਗੁਰੂ ਪੰਥ ਅਤੇ ਸਮੁੱਚੀ ਸਾਧ ਸੰਗਤ ਦੇ ਚਰਨਾਂ ਨਾਲ ਜੁੜਨਾ ਚਾਹੁੰਦਾ ਹਾਂ। ਪੰਜ ਸਿੰਘ ਸਾਹਿਬਾਨ ਜੋ ਵੀ ਆਦੇਸ਼ ਦੇਣ ਸਜ਼ਾ ਲਾਉਣ ਮੈਂ ਪਰਵਾਨ ਕਰਾਂਗਾ। ਜਥੇਦਾਰ ਸਾਹਿਬ ਅਤੇ ਗੁਰੂ ਪੰਥ ਮੇਰੀਆਂ ਭੁੱਲਾਂ ਨੂੰ ਬਖ਼ਸ਼ ਦੇ ਹੋਏ ਮੈਨੂੰ ਮੁਆਫ਼ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਸਿੱਖ ਕੌਮ ਦੇ ਮਹਾਨ ਸ਼ਖ਼ਸੀਅਤ ਹਨ ਅਤੇ ਰੱਬ ਤੋਂ ਬਾਅਦ ਦੂਜਾ ਦਰਜਾ ਰੱਖਦੇ ਹਨ। ਜਿਨ੍ਹਾਂ ’ਤੇ ਕਿਸੇ ਕਿਸਮ ਦਾ ਦਬਾਅ ਨਹੀਂ ਪਾਇਆ ਜਾ ਸਕਦਾ।

ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਦਿਆਂ ਵਿਚਾਰੇ ਗਏ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਦਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਖਿਮਾ ਦੇ ਸੰਕਲਪ ਦਾ ਹਵਾਲਾ ਦਿੰਦਿਆਂ ਅਰਜੋਈ ਕੀਤੀ ਕਿ ਜਿਹੜਾ ਵੀ ਸਿੱਖ ਨਿਮਰਤਾ ਸਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਭੁੱਲਾਂ ਚੁੱਕਾਂ ਪ੍ਰਤੀ ਖਿਮਾ ਯਾਚਨਾ ਕਰਦਿਆਂ ਨਤਮਸਤਕ ਹੁੰਦਾ ਹੈ, ਉਸ ਨੂੰ ਮੁੜ ਪੰਥ ਵਿੱਚ ਸ਼ਾਮਲ ਕੀਤਾ ਜਾਂਦਾ ਹੈ।

ਲੰਗਾਹ ਨੇ ਕਿਹਾ ਕਿ ਉਸ ਦੀ ਖਿਮਾ ਯਾਚਕ ਪ੍ਰਤੀ ਲੰਮੇ ਸਮੇਂ ਤਕ ਕੋਈ ਸੁਣਵਾਈ ਨਾ ਹੋਣ ਕਾਰਨ ਇਕੱਲੇ ਉਸ ਨੂੰ ਹੀ ਨਹੀਂ ਸਗੋਂ ਉਸ ਦੇ ਪਰਿਵਾਰਿਕ ਮੈਂਬਰਾਂ ਰਿਸ਼ਤੇਦਾਰਾਂ ਨੂੰ ਵੀ ਮਾਨਸਿਕ ਅਤੇ ਸਮਾਜਿਕ ਪੀੜਾ ਵਿਚੋਂ ਗੁਜ਼ਰਨਾ ਪੈ ਰਿਹਾ ਹੈ ।

ਲੰਗਾਹ ਨੇ ਕਿਹਾ ਕਿ ਉਹ ਪਿਛਲੇ 101 ਦਿਨਾਂ ਤੋਂ ਲਗਾਤਾਰ ਇਕ ਨਿਮਾਣੇ ਵਜੋਂ ਨੰਗੇ ਪੈਰੀਂ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਆ ਕੇ ਬਾਣੀ ਪੜ੍ਹ ਰਿਹਾ ਹੈ ਅਤੇ ਅਰਦਾਸ ਬੇਨਤੀ ਕਰ ਰਿਹਾ ਹੈ। ਉਨ੍ਹਾਂ ਭਾਵਕ ਹੁੰਦਿਆਂ ਕਿਹਾ ਕਿ ਜਿਸ ਤਰਾਂ ਬਾਲਕ ਸੁਭਾਵਕ ਹੀ ਲੱਖਾਂ ਅਪਰਾਧ ਜਾਂ ਗੁਨਾਹ ਕਰਦਾ ਹੈ ਤਾਂ ਵੀ ਪਿਤਾ ਬਹੁ ਭਾਤੀ ਝਿੜਕਦਾ ਉਪਦੇਸ਼ ਦਿੰਦਾ ਅਤੇ ਫਿਰ ਗਲ ਨਾਲ ਲਾ ਲੈਂਦਾ ਹੈ, ਉਸੇ ਤਰਾਂ ਗੁਰੂ ਪੰਥ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਆਪਣਿਆਂ ਲਈ ਸਤਿਗੁਰਾਂ ਦਾ ਬਖ਼ਸ਼ਿੰਦ ਦਰ ਹੈ ਅਤੇ ਉਸ ਦੀਆਂ ਭੁੱਲਾਂ ਨੂੰ ਜ਼ਰੂਰ ਮੁਆਫ਼ੀ ਮਿਲੇਗੀ।

ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ’ਚ ਅਜਿਹੇ ਕਈ ਇਤਿਹਾਸਕ ਪ੍ਰਮਾਣ ਹਨ ਜਿੱਥੇ ਸ਼ਰਨ ਆਇਆ ਹਰ ਭੁਲੱਕੜ ਜਾਂ ਗੁਨਾਹਗਾਰ ਨੂੰ ਮੁਆਫ਼ੀ ਮਿਲੀ ਹੈ। ਇੱਥੋਂ ਕਈ ਗੁਨਾਹਗਾਰ ਬਖ਼ਸ਼ੇ ਗਏ ਹਨ। ਇਤਿਹਾਸ ’ਚ ਜਿਨ੍ਹਾਂ ਤੋਂ ਵੀ ਗ਼ਲਤੀਆਂ ਹੋਈਆਂ ਇਸ ਦਰ ’ਤੇ ਆਉਣ ਉੱਤੇ ਸਭ ਨੂੰ ਗੁਰੂ ਸਾਹਿਬ ਨੇ ਆਪਣੇ ’ਕੰਠਿ’ ਲਾਇਆ ਹੈ। ਉਨ੍ਹਾਂ ਕਿਹਾ ਕਿ ਮਨੁੱਖ ਭੁੱਲਣਹਾਰ ਹੈ ਅਤੇ ਅਭੁੱਲ ਕੇਵਲ ਗੁਰੂ ਕਰਤਾਰ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹਰ ਆਦੇਸ਼ ਦੀ ਪਾਲਣਾ ਕਰਨ ਲਈ ਵਚਨਬੱਧਤਾ ਨੂੰ ਵਾਰ ਵਾਰ ਦੁਹਰਾਇਆ ।

ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਸੀਸ ਝੁਕਾਉਂਦਿਆਂ ਸਮਰਪਿਤ ਰਹਿਣ ਦੀ ਭਾਵਨਾ ਪ੍ਰਗਟ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਵੀ ਪੂਰੀ ਆਸ ਹੈ ਕਿ ਹਾਜ਼ਰ ਹੋਇਆ ਨੂੰ ’ਕੰਠਿ’ ਲਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਉਹ ਮੁਆਫ਼ੀ ਮਿਲਣ ਤਕ ਇਕ ਨਿਮਾਣੇ ਸਿੱਖ ਵਜੋਂ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਵਾਰ ਵਾਰ ਫ਼ਰਿਆਦ ਬੇਨਤੀ ਕਰਦਾ ਰਹੇਗਾ, ਕਿ ਉਸ ਵੱਲੋਂ ਜਾਣੇ ਅਨਜਾਣੇ ਹੋਈਆਂ ਭੁੱਲਾਂ ਨੂੰ ਮੁਆਫ਼ ਕਰਦਿਆਂ, ਉਸ ਨੂੰ ਸਿੱਖ ਪੰਥ ਵਿਚ ਮੁੜ ਸ਼ਾਮਿਲ ਕੀਤਾ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...