Friday, May 3, 2024

ਵਾਹਿਗੁਰੂ

spot_img
spot_img

ਜਰਖੜ ਹਾਕੀ ਲੀਗ- ਜੂਨੀਅਰ ਵਰਗ ਵਿੱਚ ਜਰਖੜ ਅਕੈਡਮੀ ਜੇਤੂ, ਸੀਨੀਅਰ ਵਰਗ ਵਿੱਚ ਕਿਲ੍ਹਾ ਰਾਏਪੁਰ ਅਤੇ ਧਮੋਟ ਨੇ ਆਪਣੇ ਕਦਮ ਅੱਗੇ ਵਧਾਏ

- Advertisement -

ਯੈੱਸ ਪੰਜਾਬ
ਲੁਧਿਆਣਾ 26 ਜੁਲਾਈ, 2021 –
ਜਰਖੜ ਹਾਕੀ ਅਕੈਡਮੀ ਵੱਲੋਂ ਕੌਮੀ ਹਾਕੀ ਖਿਡਾਰੀ ਧਰਮਿੰਦਰ ਸਿੰਘ ਮਨੀ ਦੀ ਮਾਤਾ ਗੁਰਮੀਤ ਕੌਰ ਅਤੇ ਸਵਰਗੀ ਹਾਕੀ ਖਿਡਾਰੀ ਗੁਰਿੰਦਰਪਾਲ ਸਿੰਘ ਵੜੈਚ ਦੀ ਯਾਦ ਨੂੰ ਸਮਰਪਿਤ ਜਰਖੜ ਹਾਕੀ ਸਟੇਡੀਅਮ ਵਿਖੇ 7-ਏ-ਸਾਈਡ ਹਾਕੀ ਲੀਗ ਦੇ ਤੀਸਰੇ ਗੇੜ ਦੇ ਮੈਚਾਂ ਵਿੱਚ ਸੀਨੀਅਰ ਵਰਗ ਵਿੱਚ ਕਿਲ੍ਹਾ ਰਾਏਪੁਰ ਅਤੇ ਗਿੱਲ ਸਪੋਰਟਸ ਕਲੱਬ ਧਮੋਟ ਜਦਕਿ ਜੂਨੀਅਰ ਵਰਗ ਜਰਖੜ ਹਾਕੀ ਅਕੈਡਮੀ ਜੇਤੂ ਰਹੇ ਇਸ ਤੋਂ ਇਲਾਵਾ ਨਨਕਾਣਾ ਸਾਹਿਬ ਪਬਲਿਕ ਸਕੂਲ ਦੀਆਂ ਲੜਕੀਆਂ ਨੇ ਘਵੱਦੀ ਸਕੂਲ ਨਾਲ 4-4 ਗੋਲਾਂ ਦੀ ਬਰਾਬਰੀ ਤੇ ਮੈਚ ਖੇਡਿਆ ਜਰਖੜ ਸਟੇਡੀਅਮ ਵਿਖੇ ਚੱਲ ਰਹੀ।

ਇਸ ਹਫ਼ਤਾਵਰੀ ਲੀਗ ਦੇ ਤੀਸਰੇ ਗੇੜ ਦੇ ਮੈਚਾਂ ਵਿੱਚ ਅੱਜ ਜੂਨੀਅਰ ਵਰਗ ਵਿਚ ਜਰਖੜ ਹਾਕੀ ਅਕੈਡਮੀ ਨੇ ਵਧੀਆ ਦਰਜੇ ਦੀ ਹਾਕੀ ਦਾ ਵਿਖਾਵਾ ਕਰਦਿਆਂ ਅਮਰਗੜ੍ਹ ਸਕੂਲ ਨੂੰ 7-5 ਗੋਲਾਂ ਨਾਲ ਹਰਾਇਆ ਜਰਖੜ ਹਾਕੀ ਅਕੈਡਮੀ ਵੱਲੋਂ ਸੁਖਮਨਜੋਤ ਸਿੰਘ ਨੇ 3 ਮਾਨਵਜੀਤ ਸਿੰਘ , ਗੁਰਜੋਤ ਸਿੰਘ ਜਰਖੜ ਪ੍ਰਭਜੋਤ ਸਿੰਘ ਅਤੇ ਗੈਵੀ ਨੇ 1-1 ਗੋਲ ਕੀਤਾ ਜਦਕਿ ਅਮਰਗਡ਼੍ਹ ਵੱਲੋਂ ਹਰਮਨ ਹਰਮਨ ,ਨਵਜੋਤ ਸਿੰਘ ਨੇ 2-2 ਕੋਮਲਪ੍ਰੀਤ ਸਿੰਘ ਨੇ 1ਗੋਲ ਕੀਤਾ।

ਅੱਜ ਦਾ ਦੂਜਾ ਮੈਚ ਨਨਕਾਣਾ ਸਾਹਿਬ ਪਬਲਿਕ ਸਕੂਲ ਰਾਮਪੁਰ ਛੰਨਾ ਦੀਆਂ ਲੜਕੀਆਂ ਅਤੇ ਘਵੱਦੀ ਸਕੂਲ ਦੇ ਬੱਚਿਆਂ ਵਿਚਕਾਰ ਖੇਡਿਆ ਗਿਆ ਜਿਸ ਨਨਕਾਣਾ ਸਾਹਿਬ ਦੀਆਂ ਲੜਕੀਆਂ ਨੇ ਬਹੁਤ ਹੀ ਵਧੀਆ ਅਤੇ ਆਲਾ ਦਰਜੇ ਦੀ ਹਾਕੀ ਦਾ ਵਿਖਾਵਾ ਕਰਦਿਆਂ ਦਰਸ਼ਕਾਂ ਦਾ ਮਨ ਮੋਹਿਆ ਅਤੇ ਮੁੰਡਿਆਂ ਦੇ ਨਾਲ ਖੇਡਦਿਆਂ 4-4 ਗੋਲਾਂ ਦੀ ਬਰਾਬਰੀ ਕਾਇਮ ਕੀਤੀ ।

ਨਨਕਾਣਾ ਸਾਹਿਬ ਸਕੂਲ ਦੀਆਂ ਲੜਕੀਆਂ ਵੱਲੋਂ ਰਮਨਦੀਪ ਕੌਰ ਅਤੇ ਮਹਿਕ ਦੀਪ ਨੇ 2-2 ਗੋਲ ਕੀਤੇ ਜਦਕਿ ਘਵੱਦੀ ਸਕੂਲ ਵੱਲੋਂ ਅਰਫਾਨ ਅਤੇ ਇਕਬਾਲ ਸਿੰਘ ਨੇ 2-2 ਗੋਲ ਕੀਤੇ ਪੈਨਲਟੀ ਸਟਰੋਕ ਵਿੱਚ ਘਵੱਦੀ ਸਕੂਲ ਜੇਤੂ ਰਿਹਾ ।ਜਦਕਿ ਸੀਨੀਅਰ ਵਰਗ ਵਿੱਚ ਅੱਜ ਕਿਲਾ ਰਾਏਪਰ ਅਤੇ ਗਿੱਲ ਕਲੱਬ ਘਵੱਦੀ ਵਿਚਕਾਰ ਖੇਡਿਆ ਗਿਆ ਮੁਕਾਬਲਾ ਨਿਰਧਾਰਤ ਸਮੇਂ ਤਕ 5-5 ਗੋਲਾਂ ਤੇ ਬਰਾਬਰ ਰਿਹਾ ਪੈਨਲਟੀ ਸਟ੍ਰੋਕ ਵਿੱਚ ਕਿਲਾ ਰਾਏਪੁਰ ਜੇਤੂ ਰਿਹਾ ।

ਇਸ ਜਿੱਤ ਨਾਲ ਕਿਲ੍ਹਾ ਰਾਏਪੁਰ ਨੇ ਆਪਣਾ ਸਫ਼ਰ ਸੈਮੀਫਾਈਨਲ ਦੇ ਨੇੜੇ ਕਰ ਲਿਆ ਹੈ ਇਸ ਤੋਂ ਇਲਾਵਾ ਸੀਨੀਅਰ ਵਰਗ ਦੇ ਦੂਸਰੇ ਮੁਕਾਬਲੇ ਵਿੱਚ ਗਿੱਲ ਸਪੋਰਟਸ ਕਲੱਬ ਧਮੋਟ ਨੇ ਅਮਰਗਡ਼੍ਹ ਕਲੱਬ ਨੂੰ 6-5 ਗੋਲਾਂ ਨਾਲ ਹਰਾ ਕੇ ਹਾਕੀ ਲੀਗ ਵਿਚ ਲਗਾਤਾਰ ਆਪਣੀ ਦੂਸਰੀ ਜਿੱਤ ਹਾਸਲ ਕੀਤੀ । ਅੱਜ ਦੇ ਮੈਚਾਂ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਗਿੱਲ ਦੇ ਇੰਚਾਰਜ ਜੀਵਨ ਸਿੰਘ ਸੰਗੋਵਾਲ ਨੇ ਮੁੱਖ ਮਹਿਮਾਨ ਵਜੋਂ ਵੱਖ ਵੱਖ ਟੀਮਾਂ ਦੇ ਨਾਲ ਜਾਣ ਪਛਾਣ ਕੀਤੀ।

ਇਸ ਮੌਕੇ ਜਰਖੜ ਹਾਕੀ ਅਕੈਡਮੀ ਦੇ ਬੱਚਿਆਂ ਨੇ ਮੁੱਖ ਮਹਿਮਾਨ ਜੀਵਨ ਸਿੰਘ ਸੰਗੋਵਾਲ ਨੂੰ ਬੁੱਕੇ ਅਤੇ ਯਾਦਗਰੀ ਐਵਾਰਡ ਦੇ ਕੇ ਸਨਮਾਨਤ ਕੀਤਾ ਇਸ ਮੌਕੇ ਜਰਖੜ ਹਾਕੀ ਅਕੈਡਮੀ ਦੇ ਡਾਇਰੈਕਟਰ ਜਗਰੂਪ ਸਿੰਘ ਜਰਖੜ , ਧਰਮਿੰਦਰ ਸਿੰਘ ਮਨੀ, ਰਵਿੰਦਰ ਸਿੰਘ ਕਾਲਾ ਘਵੱਦੀ, ਕੌਮੀ ਹਾਕੀ ਖਿਡਾਰੀ ਪਲਵਿੰਦਰ ਸਿੰਘ ਗੋਲੂ, ਗੁਰਸਤਿੰਦਰ ਸਿੰਘ ਪਰਗਟ, ਗੁਰਦੀਪ ਸਿੰਘ ਟੀਟੂ ਕਿਲਾ ਰਾਇਪੁਰ, ਰੁਪਿੰਦਰ ਸਿੰਘ ਗਿੱਲ , ਤਨਵੀਰ ਸਿੰਘ ਮੁੰਡੀ ਅਮਨਦੀਪ ਸਿੰਘ ਚਚਰਾੜੀ ਜਤਿੰਦਰਪਾਲ ਸਿੰਘ ਦੁਲੇਅ ਆਦਿ ਹੋਰ ਉੱਘੀਆ ਸ਼ਖ਼ਸੀਅਤਾਂ ਹਾਜ਼ਰ ਸਨ ।

ਹੁਣ ਜਰਖੜ ਹਾਕੀ ਲੀਗ ਦੇ ਅਗਲੇ ਗੇੜ ਦੇ ਮੁਕਾਬਲੇ 31 ਜੁਲਾਈ ਦਿਨ ਸ਼ਨਿਚਰਵਾਰ ਨੂੰ ਖੇਡੇ ਜਾਣਗੇ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,156FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...