Sunday, April 28, 2024

ਵਾਹਿਗੁਰੂ

spot_img
spot_img

ਰੁਲਦੂ ਸਿੰਘ ਨੂੰ ਲੱਭਣ ਆਏ ਅਣਪਛਾਤੇ ਹਮਲਾਵਰਾਂ ਵੱਲੋਂ ਸਮਰਥਕਾਂ ਦੀ ਕੁੱਟਮਾਰ, ਇਕ ਕਿਸਾਨ ਜ਼ਖ਼ਮੀ

- Advertisement -

ਯੈੱਸ ਪੰਜਾਬ
ਟਿੰਕਰੀ ਬਾਰਡਰ, ਦਿੱਲੀ, 27 ਜੁਲਾਈ, 2021:
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਅਤੇ ਵਿਦੇਸ਼ ਬੈਠੇ ਖ਼ਾਲਿਸਤਾਨ ਸਮਰਥਕਾਂ ਵੱਲੋਂ ਕਿਸਾਨਾਂ ਨੂੰ ਭੜਕਾਉਣ ਸੰਬੰਧੀ ਦਿੱਤੇ ਆਪਣੇ ਬਿਆਨ ਕਾਰਨ ਵਿਵਾਦਾਂ ਵਿੱਚ ਘਿਰੇ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਸ: ਰੁਲਦੂ Çੰਸਘ ਮਾਨਸਾ ਦੇ ਸਮਰਥਕਾਂ ’ਤੇ ਅੱਜ ਕੁਝ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਜਿਸ ਦੌਰਾਨ ਇਕ ਕਿਸਾਨ ਗੁਰਵਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਜਦਕਿ ਇਕ ਹੋਰ ਦੇ ਵੀ ਹੱਥ ’ਤੇ ਸੱਟ ਲੱਗੀ ਹੈ।

ਘਟਨਾ ਮੰਗਲਵਾਰ ਸਵੇਰੇ ਟਿੱਕਰੀ ਬਾਰਡਰ ’ਤੇ ਵਾਪਰੀ ਜਦ ਬਹਾਦਰਗੜ੍ਹ ਵਿਖ਼ੇ ਸੈਕਟਰ 9 ਦੇ ਕਮਿਊਨਿਟੀ ਸੈਂਟਰ ਕੋਲ ਸਥਿਤ ਮਾਨਸਾ ਕੈਂਪ ਦੇ ਅੰਦਰ ਕੁਝ ਲੋਕ ਡੰਡੇ ਲੈ ਕੇ ਦਾਖ਼ਲ ਹੋਏ ਅਤੇ ਕਿਸਾਨ ਨੇਤਾ ਰੁਲਦੂ ਸਿੰਘ ਬਾਰੇ ਪੁੱਛਿਆ।

ਮਾਨਸਾ ਕੈਂਪ ਦੇ ਅੰਦਰ ਹਾਜ਼ਰ ਸ: ਰੁਲਦੂ ਸਿੰਘ ਦੇ ਸਮਰਥਕਾਂ ਨੇ ਹਮਲਾਵਰਾਂ ਨੂੰ ਦੱਸਿਆ ਕਿ ਉਹ ਪੰਜਾਬ ਗਏ ਹੋਏ ਹਨ। ਇਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਬਾਰੇ ਪੁੱਛਿਆ ਗਿਆ ਜਿਸ ’ਤੇ ਇਹ ਦੱਸਿਆ ਗਿਆ ਕਿ ਉਨ੍ਹਾਂ ਵਿੱਚੋਂ ਕੋਈ ਇੱਥੇ ਨਹੀਂ ਹੈ। ਇਸ ’ਤੇ ਭੜਕੇ ਹਮਲਾਵਰਾਂ ਨੇ ਹਾਜ਼ਰ ਲੋਕਾਂ ’ਤੇ ਹੀ ਹੱਲਾ ਬੋਲ ਦਿੱਤਾ ਜਿਸ ਦੌਰਾਨ ਗੁਰਵਿੰਦਰ ਸਿੰਘ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ ਜਿਸ ਨੂੰ ਹਸਪਤਾਲ ਦਾਖ਼ਲ ਕਰਵਾਉਣ ’ਤੇ ਸਿਰ ਵਿੱਚ 5 ਟਾਂਕੇ ਲਗਾਏ ਗਏ ਹਨ। ਉਸਦੀ ਅੱਖ, ਕੰਨਾਂ ਅਤੇ ਹੱਥਾਂ ਪੈਰਾਂ ’ਤੇ ਵੀ ਗੰਭੀਰ ਸੱਟਾਂ ਲੱਗੀਆਂ ਹਨ।

ਕਿਸਾਨਾਂ ਦਾ ਦੋਸ਼ ਹੈ ਕਿ ਉਨ੍ਹਾਂ ਨੇ ਸਮਾਂ ਰਹਿੰਦਿਆਂ ਪੁਲਿਸ ਨੂੂੰ ਸੂਚਿਤ ਕੀਤਾ ਪਰ ਪੁਲਿਸ ਨੇ ਪਹਿਲਾਂ ਤਾਂ ਕੀ ਘਟਨਾ ਦੇ ਵਾਪਰ ਜਾਣ ਤੋਂ ਬਾਅਦ ਵੀ ਕੋਈ ਕਾਰਵਾਈ ਨਹੀਂ ਕੀਤੀ। ਗੰਭੀਰ ਸੱਟਾਂ ਦੇ ਬਾਵਜੂਦ ਹਸਪਤਾਲ ਗਏ ਗੁਰਵਿੰਦਰ ਸਿੰਘ ਨੂੰ ਵੀ ਟਾਂਕੇ ਆਦਿ ਲਾ ਕੇ ਤੇ ਮਰਹੱਮ ਪੱਟੀ ਕਰਕੇ ਵਾਪਸ ਭੇਜ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਸ: ਰੁਲਦੂ ਸਿੰਘ ਦੇ ਆਪਣੇ ਉਕਤ ਬਿਆਨਾਂ ਕਾਰਨ ਵਿਵਾਦ ਵਿੱਚ ਘਿਰ ਜਾਣ ਤੋਂ ਬਾਅਦ ਪੰਥਕ ਜਥੇਬੰਦੀਆਂ ਦੇ ਦਬਾਅ ਹੇਠ ਸੰਯੁਕਤ ਕਿਸਾਨ ਮੋਰਚੇ ਵੱਲੋਂ ਸ: ਰੁਲਦੂ ਸਿੰਘ ਦੇ ਖਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਨੂੰ 15 ਦਿਨਾਂ ਲਈ ਮੁਅੱਤਲ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਦੌਰਾਨ ਉਹ ਸਟੇਜ ’ਤੇ ਨਹੀਂ ਜਾ ਸਕਣਗੇ, ਭਾਸ਼ਣ ਨਹੀਂ ਕਰ ਸਕਣਗੇ, ਪੱਤਰਕਾਰ ਸੰਮੇਲਨ ਨਹੀਂ ਕਰ ਸਕਣਗੇ ਅਤੇ ਨਾ ਹੀ ਕਿਸੇ ਚੈਨਲ ਆਦਿ ਨੂੰ ਬਾਈਟ ਜਾਂ ਬਿਆਨ ਦੇ ਸਕਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...