Wednesday, May 8, 2024

ਵਾਹਿਗੁਰੂ

spot_img
spot_img

ਕੈਪਟਨ ਅਮਰਿੰਦਰ ਵੱਲੋਂ ਜਰਮਨ ਸਫ਼ੀਰ ਨੂੰ ਪ੍ਰਮੁੱਖ ਖ਼ੇਤਰਾਂ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਪੂਰਨ ਸਹਿਯੋਗ ਦਾ ਭਰੋਸਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਜੁਲਾਈ, 2021:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਵਿਚ ਜਰਮਨ ਦੇ ਰਾਜਦੂਤ ਵਾਲਟਰ ਜੇ. ਲਿੰਡਨਰ ਵੱਲੋਂ ਸੂਬੇ ਵਿਚ ਮੋਬਿਲਟੀ, ਇੰਜਨੀਅਰਿੰਗ, ਫਾਰਮਾਸਿਊਟੀਕਲ, ਕੈਮੀਕਲਜ਼ ਅਤੇ ਨਵਿਆਉਣਯੋਗ ਊਰਜਾ ਦੇ ਪ੍ਰਮੁੱਖ ਖੇਤਰਾਂ ਵਿਚ ਨਿਵੇਸ਼ ਲਈ ਦਿਖਾਈ ਦਿਲਚਸਪੀ ਲਈ ਉਨ੍ਹਾਂ ਨੂੰ ਆਪਣੀ ਸਰਕਾਰ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।

ਜਰਮਨੀ ਸਫੀਰ ਨੇ ਸੋਮਵਾਰ ਨੂੰ ਦੇਰ ਸ਼ਾਮ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਜਿਸ ਦੌਰਾਨ ਸੂਬੇ ਵਿਚ ਕਾਰੋਬਾਰ ਅਤੇ ਨਿਵੇਸ਼ ਦੇ ਨਵੇਂ ਮੌਕਿਆਂ ਨੂੰ ਤਲਾਸ਼ਣ ਲਈ ਆਪਸੀ ਰਣਨੀਤੀ ਉਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਨਿਵੇਸ਼ ਅਤੇ ਵਪਾਰ ਨੂੰ ਸੁਖਾਲਾ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਗਏ ਵੱਡੇ ਸੁਧਾਰਾਂ ਦਾ ਵੀ ਜ਼ਿਕਰ ਕੀਤਾ। ਇਨ੍ਹਾਂ ਸੁਧਾਰਾਂ ਵਿਚ ਸੂਬੇ ਵਿਚ ਕਾਰੋਬਾਰ ਸਥਾਪਤ ਕਰਨ ਲਈ ਲੋੜੀਂਦੀਆਂ ਸਾਰੀਆਂ ਪ੍ਰਵਾਨਗੀਆਂ ਲੈਣ ਵਾਸਤੇ ਵੰਨ-ਸਟਾਪ ਸ਼ਾਪ ਵਜੋਂ ਇਨਵੈਸਟ ਪੰਜਾਬ ਦੇ ਗਠਨ ਤੋਂ ਇਲਾਵਾ ਪੰਜਾਬ ਲਾਲ ਫੀਤਾਸ਼ਾਹੀ ਵਿਰੋਧੀ ਐਕਟ-2021 ਅਤੇ ਪੰਜਾਬ ਵਪਾਰ ਦਾ ਅਧਿਕਾਰ ਐਕਟ-2020 ਸ਼ਾਮਲ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਹੋਰ ਜਰਮਨ ਕੰਪਨੀਆਂ ਨੂੰ ਵੀ ਸੂਬੇ ਵਿਚ ਆਉਣ ਅਤੇ ਨਿਵੇਸ਼ ਪੱਖੀ ਮਾਹੌਲ ਦਾ ਅਨੁਭਵ ਲੈਣ ਦਾ ਸੱਦਾ ਦਿੱਤਾ ਹੈ ਕਿਉਂ ਜੋ ਸੂਬੇ ਵਿਚ ਪਹਿਲਾਂ ਵੀ ਮੈਟਰੋ ਕੈਸ਼ ਐਂਡ ਕੈਰੀ, ਹੈਲਾ, ਕਲਾਸ ਅਤੇ ਵਾਇਬਰਾਕੌਸਟਿਕਸ ਸਮੇਤ ਕਈ ਜਰਮਨ ਕੰਪਨੀਆਂ ਕੰਮ ਕਰ ਰਹੀਆਂ ਹਨ।

‘ਇਨਵੈਸਟਮੈਂਟ ਪ੍ਰੋਮੋਸ਼ਨ’ ਦੇ ਪ੍ਰਮੁੱਖ ਸਕੱਤਰ ਅਲੋਕ ਸ਼ੇਖਰ ਨੇ ਜਰਮਨ ਰਾਜਦੂਤ ਨੂੰ ਜਾਣੂੰ ਕਰਵਾਇਆ ਕਿ ਨਿਵੇਸ਼ ਪੰਜਾਬ ਨੇ ਪੰਜਾਬ ਵਿਚ ਕਾਰਜਸ਼ੀਲ ਜਰਮਨ ਕੰਪਨੀਆਂ ਲਈ ਜੂਨ, 2021 ਵਿਚ ਦੇਖਭਾਲ ਸੈਸ਼ਨ ਕੀਤਾ ਗਿਆ ਸੀ ਤਾਂ ਕਿ ਉਨ੍ਹਾਂ ਲਈ ਕਾਰੋਬਾਰ ਦੀ ਸਫਲਤਾ ਦੀ ਨਿਰੰਤਰਤਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ‘ਇਨਵੈਸਟ ਇਨ ਬਾਵਰੀਆ’ ਵਰਗੀਆਂ ਜਰਮਨ ਨਿਵੇਸ਼ ਏਜੰਸੀਆਂ ਖਾਸ ਕਰਕੇ ਉਨ੍ਹਾਂ ਦੇ ‘ਮੇਕ ਇਨ ਇੰਡੀਆ ਮਿਟਲਸਟੈਂਡ’ ਉਪਰਾਲੇ ਲਈ ਇਨ੍ਹਾਂ ਏਜੰਸੀਆਂ ਅਤੇ ਅਤੇ ਬਰਲਿਨ ਵਿਚ ਭਾਰਤੀ ਦੂਤਾਵਾਸ ਨਾਲ ਲਗਾਤਾਰ ਸੰਪਰਕ ਵਿਚ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਵਫ਼ਦ ‘ਜਰਮਨ ਇੰਡੀਆ ਬਿਜ਼ਨਸ ਫੋਰਮ’ ਵਿਚ ਵੀ ਸ਼ਿਰਕਤ ਕਰ ਚੁੱਕੇ ਹਨ।

‘ਨਿਵੇਸ਼ ਪੰਜਾਬ’ ਦੇ ਸੀ.ਈ.ਓ. ਰਜਤ ਅਗਰਵਾਲ ਨੇ ਦੱਸਿਆ ਕਿ ਜਰਮਨ ਕੰਪਨੀਆਂ ਨੇ ਸੂਬੇ ਵਿਚ ਆਟੋ ਪੁਰਜਿਆਂ, ਮੈਨੂਫੈਕਚਰਿੰਗ ਅਤੇ ਨਵਿਆਉਣਯੋ ਊਰਜਾ ਵਰਗੇ ਵੱਖ-ਵੱਖ ਸੈਕਟਰਾਂ ਵਿਚ ਨਿਵੇਸ਼ ਕੀਤਾ ਹੈ। ਇਨ੍ਹਾਂ ਵਿੱਚੋਂ ਵਰਬੀਓ ਕੰਪਨੀ ਵੱਲੋਂ ਵੱਖ-ਵੱਖ ਥਾਵਾਂ ਉਤੇ ਪ੍ਰਤੀ ਦਿਨ 80,000 ਕਿਊਬਿਕ ਮੀਟਰ ਪਰਾਲੀ ਅਧਾਰਿਤ ਬਾਇਓ ਸੀ.ਐਨ.ਜੀ. ਪ੍ਰਾਜੈਕਟ ਸਥਾਪਤ ਕੀਤੇ ਜਾ ਰਹੇ ਹਨ।

ਇਸੇ ਤਰ੍ਹਾਂ ਗਰੈਪਲ ਦੇ ਪੰਜਾਬ ਯੂਨਿਟ (ਏਸ਼ੀਆ ਵਿਚ ਇਕੋ ਯੂਨਿਟ) ਵਿਖੇ ਧਾਤ ਦੀਆਂ ਛੇਕਦਾਰ ਚਾਦਰਾਂ ਅਤੇ ਖੇਤੀ ਅਤੇ ਨਿਰਮਾਣ ਮਸ਼ੀਨਰੀ ਲਈ ਹਵਾਦਾਰ ਗਰਿੱਡ ਬਣਾਏ ਜਾਂਦੇ ਹਨ। ਇਕ ਹੋਰ ਕੰਪਨੀ ਵਾਇਬਰਾਕੌਸਟਿਕਸ ਜੋ ਬੀ.ਐਮ.ਡਬਲਿਊ, ਅਤੇ ਫੋਰਡ ਲਈ ਆਟੋਮੋਟਿਵ ਐਨ.ਵੀ.ਐਚ. (ਨੌਇਸ, ਵਾਈਬ੍ਰੇਸ਼ਨ ਅਤੇ ਹਾਰਸ਼ਨੈਸ) ਸਬੰਧੀ ਵਿਵਸਥਾ ਵਾਲੀ ਇਕਲੌਤੀ ਸਪਲਾਇਰ ਹੈ, ਇਸ ਵੇਲੇ ਆਲ੍ਹਾ ਦਰਜੇ ਦਾ ਆਟੋ ਕੰਪੋਨੈਂਟ ਮੈਨੂਫੈਕਚਰਿੰਗ ਯੂਨਿਟ ਦੀ ਸਥਾਪਨਾ ਕਰਕੇ ਪੰਜਾਬ ਵਿਚ ਕਾਰਜਾਂ ਦਾ ਵਿਸਥਾਰ ਕਰਨ ਅਤੇ ਆਪਸ ਵਿਚ ਜੋੜਨ ਦੀ ਪ੍ਰਕਿਰਿਆ ਅਧੀਨ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...