Wednesday, May 8, 2024

ਵਾਹਿਗੁਰੂ

spot_img
spot_img

ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ ‘ਚ ਨਵੇਂ ਨਿਯੁਕਤ ਕੀਤੇ ਗਏ 42 ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਜੁਲਾਈ, 2021 –
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਿੱਖਿਆ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ 42 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ। ਕੋਵਿਡ ਨਿਯਮਾਂ ਦੀ ਪਾਲਣਾ ਕਰਦਿਆਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਏ ਇੱਕ ਸੰਖੇਪ ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਇਨ੍ਹਾਂ ਮੁਲਾਜ਼ਮਾਂ ਦੀ ਨਿਯੁਕਤੀ ਤਰਸ ਦੇ ਆਧਾਰ `ਤੇ ਵੱਖ-ਵੱਖ ਅਸਾਮੀਆਂ `ਤੇ ਕੀਤੀ ਗਈ ਹੈ ਜਿਸ ਵਿੱਚ ਇੱਕ ਸਾਇੰਸ ਅਧਿਆਪਕਾ, ਇੱਕ ਸਮਾਜਿਕ ਵਿਗਿਆਨ ਅਧਿਆਪਕਾ, ਇੱਕ ਲਾਇਬ੍ਰੇਰੀਅਨ, ਇੱਕ ਈ.ਟੀ.ਟੀ., 10 ਕਲਰਕ, 3 ਐਸ.ਐਲ.ਏ., 18 ਸੇਵਾਦਾਰ, 4 ਚੌਕੀਦਾਰ ਅਤੇ 3 ਸਵੀਪਰ ਸ਼ਾਮਲ ਹਨ।

ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਹਾਲਾਂਕਿ ਮ੍ਰਿਤਕ ਕਰਮਚਾਰੀਆਂ ਦੇ ਨੁਕਸਾਨ ਨੂੰ ਕਦੇ ਵੀ ਪੂਰਿਆ ਨਹੀਂ ਜਾ ਸਕਦਾ ਪਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਰੈਗੂਲਰ ਨਿਯੁਕਤੀਆਂ ਦੇ ਕੇ ਸਰਕਾਰ ਨੇ ਆਸ਼ਰਿਤਾਂ ਨੂੰ ਰੋਜ਼ੀ-ਰੋਟੀ ਦੇ ਸਨਮਾਨ ਯੋਗ ਸਾਧਨ ਮੁਹੱਈਆ ਕਰਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਇਹ ਕਰਮਚਾਰੀ ਆਪਣੀ ਸਖ਼ਤ ਮਿਹਨਤ ਅਤੇ ਕੰਮ ਪ੍ਰਤੀ ਇਮਾਨਦਾਰੀ ਨਾਲ ਸਰਕਾਰ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਕੂਲ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਕਈ ਸੁਧਾਰ ਅਤੇ ਨੀਤੀਆਂ ਲਾਗੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਦੇਸ਼ ਭਰ ਵਿੱਚੋਂ ਸਕੂਲ ਸਿੱਖਿਆ ਦੇ ਖੇਤਰ `ਚ ਮੋਹਰੀ ਬਣ ਗਿਆ ਹੈ ਅਤੇ ਕਈ ਹੋਰ ਸੂਬਿਆਂ ਨੇ ਵੀ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਅਪਣਾਉਣਾ ਸ਼ੁਰੂ ਕਰ ਦਿੱਤਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...