ਯੈੱਸ ਪੰਜਾਬ
ਚੰਡੀਗੜ੍ਹ, 18 ਅਗਸਤ, 2024
ਦਿੱਲੀ ਜਾਣ ਲਈ ਘਰਾਂ ਤੋਂ ਨਿਕਲੇ ਅਤੇ ਸ਼ੰਭੂ ਬਾਰਡਰ ’ਤੇ ਹਰਿਆਣਾ ਸਰਕਾਰ ਵੱਲੋਂ ਰੋਕਾਂ ਲਾ ਕੇ ਰੋਕੇ ਗਏ ਕਿਸਾਨਾਂ ਵੱਲੋਂ 31 ਅਗਸਤ ਨੂੰ ਬਾਰਡਰ ’ਤੇ ਹੀ ਵੱਡਾ ਇਕੱਠ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।
ਇਹ ਐਲਾਨ ਕਰਦਿਆਂ ਪ੍ਰਮੁੱਖ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਇਹ ਇਕੱਠ ਸ਼ੰਭੂ ਬਾਰਡਰ ’ਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਤਾਜ਼ਾ ਸੰਘਰਸ਼ ਦੇ 200 ਦਿਨ ਪੂਰੇ ਹੋਣ ਮੌਕੇ ਰੱਖਿਆ ਗਿਆ ਹੈ ਅਤੇ ਇਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਸ਼ਮੂਲੀਅਤ ਕਰਨਗੇ।
ਜ਼ਿਕਰਯੋਗ ਹੈ ਕਿ ਕਿਸਾਨ ਜੱਥੇਬੰਦੀਆਂ ਨੇ ਐੱਮ.ਐੱਸ.ਪੀ.ਦੀ ਕਾਨੂੰਨੀ ਗਾਰੰਟੀ ਬਾਰੇ ਕਾਨੂੰਨ ਸਣੇ ਆਪਣੀਆਂ ਹੋਰ ਮੰਗਾਂ ਮਨਵਾਉਣ ਲਈ ਆਪਣਾ ਅੰਦੋਲਨ ਮੁੜ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੋਇਆ ਹੈ ਅਤੇ ਇਸੇ ਸਿਲਸਿਲੇ ਵਿੱਚ ਉਨ੍ਹਾਂ ਨੂੰ ਸ਼ੰਭੂ ਬਾਰਡਰ ’ਤੇ ਬੈਠਿਆਂ ਨੂੰ 31 ਅਗਸਤ ਨੂੰ 200 ਦਿਨ ਹੋ ਜਾਣਗੇ।