Saturday, April 27, 2024

ਵਾਹਿਗੁਰੂ

spot_img
spot_img

ਤਲਵੰਡੀ ਪਰਿਵਾਰ ਨੂੰ ਸਦਮਾ: ਲੋਹ ਪੁਰਸ਼ ਜਥੇਦਾਰ ਤਲਵੰਡੀ ਦੀ ਪਤਨੀ ਮਹਿੰਦਰ ਕੌਰ ਤਲਵੰਡੀ ਅਕਾਲ ਚਲਾਣਾ ਕਰ ਗਏ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 29 ਜੁਲਾਈ, 2021:
ਅਕਾਲੀ ਰਾਜਨੀਤੀ ਵਿੱਚ ਲੋਹ ਪੁਰਸ਼ ਦੇ ਤੌਰ ’ਤੇ ਜਾਣੇ ਜਾਂਦੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਮਰਹੂਮ ਜਥੇਦਾਰ ਜਗਦੇਵ Çੰਸਘ ਤਲਵੰਡੀ ਦੀ ਧਰਮਪਤਨੀ ਮਾਤਾ ਮਹਿੰਦਰ ਕੌਰ ਤਲਵੰਡੀ ਅੱਜ ਅਕਾਲ ਚਲਾਣਾ ਕਰ ਗਏ।

91 ਸਾਲਾਂ ਦੇ ਬੀਬੀ ਤਲਵੰਡੀ ਕੁਝ ਸਮੇਂ ਤੁਂ ਪੀ.ਜੀ.ਆਈ.ਚੰਡੀਗੜ੍ਹ ਵਿਖ਼ੇ ਦਾਖ਼ਲ ਸਨ ਜਿੱਥੇ ਅੱਜ ਉਨ੍ਹਾਂ ਆਖ਼ਰੀ ਸਾਹ ਲਏ।

ਉਹ ਆਪਣੇ ਪਿੱਛੇ ਦੋ ਪੁੱਤਰੀਆਂ ਹਰਜੀਤ ਕੌਰ ਤਲਵੰਡੀ, ਮਨਜੀਤ ਕੌਰ ਅਤੇ ਦੋ ਪੁੱਤਰ ਸਾਬਕਾ ਵਿਧਾਇਕ ਸ:ਰਣਜੀਤ ਸਿੰਘ ਤਲਵੰਡੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਗਜੀਤ ਸਿੰਘ ਤਲਵੰਡੀ ਛੱਡ ਗਏ ਹਨ।

ਮਾਤਾ ਮਹਿੰਦਰ ਕੌਰ ਤਲਵੰਡੀ ਨੂੰ ਪੰਜਾਬ ਸਰਕਾਰ ਵੱਲੋਂ ਕੈਬਨਿਟ ਰੈਂਕ ਪ੍ਰਾਪਤ ਸੀ। ਯਾਦ ਰਹੇ ਕਿ ਤਤਕਾਲੀ ਮੁੱਖ ਮੰਤਰੀ ਸ:ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂਜਥੇਦਾਰ ਤਲਵੰਦੀ ਦੀ 2014 ਵਿੱਚ ਹੋਈ ਮੌਤ ਤੋਂ ਬਾਅਦ ਉਨ੍ਹਾਂ ਦੀਆਂ ਕੁਰਬਾਨੀਆਂ ਬਦਲੇ ਬੀਬੀ ਤਲਵੰਡੀ ਨੂੰ ਉਮਰ ਭਰ ਲਈ ਕੈਬਨਿਟ ਰੈਂਕ ਦਾ ਰੁਤਬਾ ਅਤੇ ਸਹੂਲਤਾਂ ਦਿੱਤੀਆਂ ਗਈਆਂ ਸਨ।

ਜ਼ਿਕਰਯੋਗ ਹੈ ਕਿ ਮਾਤਾ ਮਹਿੰਦਰ ਕੌਰ ਵੱਲੋਂ ਵੀ ਪੰਜਾਬੀ ਸੂਬੇ ਲਈ 2 ਮਹੀਨੇ ਦੀ ਸਜ਼ਾ ਅੰਮ੍ਰਿਤਸਰ ਤੇ ਫ਼ਿਰੋਜ਼ਪੁਰ ਦੀਆਂ ਜੇਲ੍ਹਾਂ ਵਿੱਚ ਉਸ ਵੇਲੇ ਕੱਟੀ ਗਈ ਸੀ ਜਦ ਉਨ੍ਹਾਂ ਦੀ ਵੱਡੀ ਬੇਟੀ ਹਰਜੀਤ ਕੌਰ ਕੇਵਲ 6 ਮਹੀਨਿਆਂ ਦੀ ਸੀ। ਇਸ ਮੌਕੇ ਉਨ੍ਹਾਂ ਦੇ ਪਤੀ ਜਥੇਦਾਰ ਤਲਵੰਡੀ ਵੀ ਹਿਸਾਰ ਜੇਲ੍ਹ ਵਿੱਚ ਸਨ। ਮਾਤਾ ਮਹਿੰਦਰ ਕੌਰ ਨੇ ਐਮਰਜੈਂਸੀ ਦੌਰਾਨ ਵੀ 2 ਮਹੀਨੇ ਸਜ਼ਾ ਕੱਟੀ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...