Tuesday, May 7, 2024

ਵਾਹਿਗੁਰੂ

spot_img
spot_img

ਮੋਦੀ ਸਰਕਾਰ ਅਫ਼ਗਾਨਿਸਤਾਨ ਵਿੱਚ ਸਿੱਖਾਂ ਦੀ ਸੁਰੱਖ਼ਿਆ ਯਕੀਨੀ ਬਣਾਉਣ ਲਈ ਦਖ਼ਲ ਦੇਵੇ: ਸ਼੍ਰੋਮਣੀ ਕਮੇਟੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 29 ਜੁਲਾਈ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫ਼ਗਾਨਿਸਤਾਨ ਵਿਚ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਭਾਰਤ ਅਤੇ ਅਫ਼ਗਾਨਿਸਤਾਨ ਦੀਆਂ ਸਰਕਾਰਾਂ ਤੋਂ ਮੰਗ ਕੀਤੀ ਹੈ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਦਿਨੋ-ਦਿਨ ਘੱਟਦੀ ਗਿਣਤੀ ਬੇਹੱਦ ਚਿੰਤਾ ਦਾ ਵਿਸ਼ਾ ਹੈ, ਜਿਸ ਨੂੰ ਭਾਰਤ ਸਰਕਾਰ ਸੰਜੀਦਗੀ ਨਾਲ ਲਵੇ ਅਤੇ ਉਥੇ ਵੱਸਦੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਯਤਨ ਕਰੇ।

ਉਨ੍ਹਾਂ ਕਿਹਾ ਕਿ ਪਹਿਲਾਂ ਅਫ਼ਗਾਨਿਸਤਾਨ ਵਿਚ ਲੱਖਾਂ ਸਿੱਖ ਵੱਸਦੇ ਸਨ, ਪਰੰਤੂ ਹੁਣ ਇਨ੍ਹਾਂ ਦੀ ਗਿਣਤੀ ਬੇਹੱਦ ਸੀਮਤ ਰਹਿ ਗਈ ਹੈ। ਇਸ ਦਾ ਕਾਰਨ ਅਸੁਰੱਖਿਆ ਦੀ ਭਾਵਨਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਅਫ਼ਗਾਨਿਸਤਾਨ ਵਿਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪਿਛਲੇ ਥੋੜ੍ਹੇ ਸਮੇਂ ਅੰਦਰ ਹੀ ਅਫ਼ਗਾਨਿਸਤਾਨ ਵਿਚ ਸਿੱਖਾਂ ’ਤੇ ਦੋ ਵੱਡੇ ਨਸਲੀ ਹਮਲੇ ਹੋਏ ਹਨ। ਇਨ੍ਹਾਂ ਵਿਚ ਸਿੱਖ ਭਾਈਚਾਰੇ ਦੇ ਆਗੂਆਂ ਸਣੇ ਕਈਆਂ ਦੀਆਂ ਜਾਨਾਂ ਗਈਆਂ। ਇਸੇ ਕਾਰਨ ਅਫ਼ਗਾਨਿਸਤਾਨ ਦੇ ਸਿੱਖ ਭੈਭੀਤ ਹਨ ਅਤੇ ਸਰਕਾਰਾਂ ਦੀ ਜ਼ੁੰਮੇਵਾਰੀ ਹੈ ਕਿ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਏ।

ਸ. ਧਾਮੀ ਨੇ ਕਿਹਾ ਕਿ ਦੇਸ਼ ਦੁਨੀਆਂ ਅੰਦਰ ਸਿੱਖਾਂ ਨੇ ਜਿਥੇ ਵੀ ਨਿਵਾਸ ਕੀਤਾ, ਉਥੋਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਿਰਤੋੜ ਯਤਨ ਕੀਤੇ। ਆਪਣੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਹਰਇਕ ਨਾਲ ਮਿਲਵਰਤਨ ਦੀ ਰਵਾਇਤ ਨੂੰ ਅੱਗੇ ਤੋਰਿਆ।

ਸਿੱਖ ਕੌਮ ਸਮੁੱਚੀ ਮਾਨਵਤਾ ਦਾ ਭਲਾ ਮੰਗਦੀ ਹੈ, ਪਰੰਤੂ ਦੁੱਖ ਦੀ ਗੱਲ ਹੈ ਕਿ ਅਫ਼ਗਾਨਿਸਤਾਨ ਵਿਚ ਸਿੱਖਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿਚ ਰਹਿੰਦੇ ਸਿੱਖਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰੇ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਇਸ ਸਬੰਧ ਵਿਚ ਪੱਤਰ ਵੀ ਲਿਖਿਆ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,141FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...