Saturday, April 27, 2024

ਵਾਹਿਗੁਰੂ

spot_img
spot_img

ਪੀ.ਜੀ.ਆਰ.ਕੇ.ਐਮ. ਵੱਲੋਂ ਨਰਸਾਂ ਨੂੰ ਰੈਸਪੀਰੇਸ਼ਨ ਥੈਰੇਪਿਸਟ ਵਜੋਂ ਸਿਖਲਾਈ ਦੇਣ ਲਈ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਹਿੱਤ ਤਿੰਨ -ਧਿਰੀ ਸਮਝੌਤਾ ਸਹੀਬੱਧ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 29 ਜੁਲਾਈ, 2021 –
ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.), ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਬਠਿੰਡਾ (ਏਮਜ਼) ਅਤੇ ਪੰਜਾਬ ਘਰ-ਘਰ ਰੁਜ਼ਗਾਰ ਅਤੇ ਕਰੋਬਾਰ ਮਿਸ਼ਨ (ਪੀ.ਜੀ.ਆਰ.ਕੇ.ਐਮ.) ਵੱਲੋਂ 200 ਨਰਸਾਂ ਨੂੰ ਰੈਸਪੀਰੇਸ਼ਨ ਥੈਰੇਪਿਸਟ ਦੇ ਤੌਰ ‘ਤੇ ਮਾਸਟਰ ਟ੍ਰੇਨਰਾਂ ਵਜੋਂ ਸਿਖਲਾਈ ਦੇਣ ਲਈ ਏਮਜ਼ ਬਠਿੰਡਾ ਵਿਖੇ ਇਕ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਲਈ ਤਿੰਨ-ਧਿਰੀ ਸਮਝੌਤਾ ਸਹੀਬੰਦ ਕੀਤਾ ਗਿਆ।

ਇਹ ਜਾਣਕਾਰੀ ਦਿੰਦਿਆਂ ਰੁਜ਼ਗਾਰ ਉਤਪਤੀ ਅਤੇ ਸਿਖਲਾਈ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਹ ਤਿੰਨ ਮਹੀਨਿਆਂ ਦੀ ਰਿਹਾਇਸ਼ੀ ਸਿਖਲਾਈ ਹੋਵੇਗੀ, ਜਿਸ ਵਿਚ ਨਰਸਾਂ ਨੂੰ ਏਮਜ਼ ਬਠਿੰਡਾ ਵੱਲੋਂ ਸਿਖਲਾਈ ਦਿੱਤੀ ਜਾਏਗੀ ਅਤੇ ਪ੍ਰਮਾਣਿਤ ਕੀਤਾ ਜਾਵੇਗਾ।

ਇਹਨਾਂ ਨਰਸਾਂ ਨੂੰ ਪੀ.ਜੀ.ਆਰ.ਕੇ.ਐਮ. ਵੱਲੋਂ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਇਹ ਨਰਸਾਂ ਹਸਪਤਾਲਾਂ ਵਿੱਚ ਸੇਵਾਵਾਂ ਨਿਭਾਉਣਗੀਆਂ ਅਤੇ ਸਮਾਂ ਆਉਣ ‘ਤੇ ਮਾਸਟਰ ਟ੍ਰੇਨਰ ਵਜੋਂ ਹੋਰ ਨਰਸਾਂ ਨੂੰ ਸਿਖਲਾਈ ਦੇਣਗੀਆਂ।

ਇਸ ਸੈਂਟਰ ਆਫ਼ ਐਕਸੀਲੈਂਸ ਨੂੰ ਹੁਨਰ ਵਿਕਾਸ ਅਤੇ ਉੱਦਮ ਮੰਤਰਾਲੇ ਦੇ ਸਕੰਲਪ ਪ੍ਰੋਜੈਕਟ ਤਹਿਤ ਪੀ.ਐਸ.ਡੀ.ਐਮ. ਵੱਲੋਂ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਵਿਚ ਏਮਜ਼ ਬਠਿੰਡਾ ਵੱਲੋਂ ਇਮਾਰਤ, ਸਿਵਲ ਬੁਨਿਆਦੀ ਢਾਂਚਾ, ਬਿਹਤਰੀਨ ਟ੍ਰੇਨਰ, ਵੈਂਟੀਲੇਟਰ ਮੁਹੱਈਆ ਕਰਵਾਉਣ ਦੇ ਨਾਲ ਨਾਲ ਆਈ.ਸੀ.ਯੂ ਅਤੇ ਐਚ.ਡੀ.ਯੂ ਵਿੱਚ ਕੰਮ ਕਰਨ ਦਾ ਤਜ਼ਰਬਾ ਵੀ ਕਰਵਾਇਆ ਜਾਵੇਗਾ।

ਇਸ ਸਮਝੌਤੇ ਨੂੰ ਸਹੀਬੱਧ ਕਰਨ ਸਬੰਧੀ ਵਰਚੁਅਲ ਸਮਾਗਮ ਦੌਰਾਨ ਏਮਜ਼ ਬਠਿੰਡਾ ਦੇ ਕਾਰਜਕਾਰੀ ਡਾਇਰੈਕਟਰ ਪ੍ਰੋ. ਡੀ.ਕੇ. ਸਿੰਘ ਨੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨਾਲ ਸਮਝੌਤੇ ਦਾ ਆਦਾਨ-ਪ੍ਰਦਾਨ ਕੀਤਾ। ਇਸ ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਠਿੰਡਾ ਸ੍ਰੀ ਪਰਮਵੀਰ ਸਿੰਘ (ਆਈ.ਏ.ਐੱਸ.) ਵੀ ਮੌਜੂਦ ਸਨ।

ਰੁਜ਼ਗਾਰ ਉਤਪਤੀ ਵਿਭਾਗ ਦੇ ਡਾਇਰੈਕਟਰ ਸ੍ਰੀ ਹਰਪ੍ਰੀਤ ਸੂਦਨ ਨੇ ਦੱਸਿਆ ਕਿ ਹੁਨਰ ਸਿਖਲਾਈ ਲਈ ਕਿਸੇ ਵੀ ਹੁਨਰ ਵਿਕਾਸ ਮਿਸ਼ਨ ਵੱਲੋਂ ਕਿਸੇ ਵੀ ਏਮਜ਼ ਨਾਲ ਕੀਤਾ ਗਿਆ ਆਪਣੀ ਕਿਸਮ ਦਾ ਇਹ ਪਹਿਲਾ ਸਮਝੌਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸਮਝੌਤਾ ਈਕੋਸਿਸਟਮ ਵਿਚ ਨਵਾਂ ਤਾਲਮੇਲ ਸਥਾਪਤ ਕਰੇਗਾ ਅਤੇ ਪੰਜਾਬ ਦੀਆਂ ਨਰਸਾਂ ਨੂੰ ਸਿਹਤ ਦੇ ਖੇਤਰ ਵਿਚ ਵਰਤੀਆਂ ਜਾਣ ਵਾਲੀਆਂ ਨਵੀਨਤਮ ਤਕਨਾਲੋਜੀਆਂ ਨਾਲ ਸਿਖਲਾਈ ਹਾਸਲ ਕਰਨ ਦੇ ਮੌਕੇ ਪ੍ਰਦਾਨ ਕਰੇਗਾ। ਪ੍ਰੋ. ਡੀ.ਕੇ. ਸਿੰਘ ਨੇ ਦੱਸਿਆ ਕਿ ਇਕ ਪ੍ਰਮੁੱਖ ਸੰਸਥਾ ਵਜੋਂ ਏਮਜ਼ ਸਿਹਤ ਖੇਤਰ ਵਿੱਚ ਉੱਤਮ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਹ ਸੈਂਟਰ ਆਫ਼ ਐਕਸੀਲੈਂਸ ਨਰਸਾਂ ਦੀ ਹੁਨਰ ਸਿਖਲਾਈ ਲਈ ਨਵੀ ਮਿਸਾਲ ਕਾਇਮ ਕਰੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਰੋਲੋਜੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਕਵਲਜੀਤ ਸਿੰਘ ਕੌੜਾ, ਉੱਘੇ ਡਾਕਟਰਾਂ ਦੀ ਇਕ ਟੀਮ ਮੌਜੂਦ ਸੀ ਜਿਸ ਵਿੱਚ ਪ੍ਰੋ. ਕਰਨਲ ਸਤੀਸ਼ ਗੁਪਤਾ, ਪ੍ਰੋ. ਕਰਨਲ ਦੇਵੇਂਦਰ ਰਾਵਤ, ਪ੍ਰੋ. ਐਲ. ਗੋਇਲ ਅਤੇ ਪ੍ਰੋ. ਅਖਿਲੇਸ਼ ਪਾਠਕ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...