Tuesday, April 30, 2024

ਵਾਹਿਗੁਰੂ

spot_img
spot_img

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭਲਾਈ ਬਿੱਲ ਕੈਬਨਿਟ ਵਿਚ ਲਿਆਉਣ ਲਈ ਹਰੀ ਝੰਡੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 29 ਜੁਲਾਈ, 2021:
ਪੰਜਾਬ ਵਿਚ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਉਨ੍ਹਾਂ ਦੀ ਆਬਾਦੀ ਦੇ ਅਨੁਪਾਤ ਮੁਤਾਬਕ ਸੂਬੇ ਦੇ ਸਾਲਾਨਾ ਬਜਟ ਵਿਚ ਵਿਵਸਥਾ ਕਰਨ ਲਈ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੈਬਨਿਟ ਵਿਚ ਨਵਾਂ ਬਿੱਲ ਲਿਆਉਣ ਲਈ ਹਰੀ ਝੰਡੀ ਦੇ ਦਿੱਤੀ ਹੈ ਜਿਸ ਨਾਲ ਵਿਧਾਨ ਸਭਾ ਦੇ ਅਗਾਮੀ ਇਜਲਾਸ ਵਿਚ ਕਾਨੂੰਨ ਬਣਨ ਲਈ ਰਾਹ ਪੱਧਰਾ ਹੋ ਗਿਆ ਹੈ।

‘ਪੰਜਾਬ ਰਾਜ ਅਨੁਸੂਚਿਤ ਜਾਤੀਆਂ ਦੀ ਭਲਾਈ ਤੇ ਵਿਕਾਸ (ਵਿੱਤੀ ਵਸੀਲਿਆਂ ਦੀ ਯੋਜਨਾਬੰਦੀ, ਵਿਵਸਥਾ ਅਤੇ ਵਰਤੋਂ) ਉਪ-ਵੰਡ ਬਿੱਲ-2021’ ਨਾਲ ਸਰਕਾਰ ਅਨੁਸੂਚਿਤ ਜਾਤੀਆਂ ਉਪ-ਯੋਜਨਾ ਅਤੇ ਇਸ ਨਾਲ ਜੁੜੇ ਮਾਮਲਿਆਂ ਨੂੰ ਲਾਗੂ ਕੀਤੇ ਜਾਣ ਦੀ ਨਿਗਰਾਨੀ ਲਈ ਸੰਸਥਾਗਤ ਵਿਧੀ ਨੂੰ ਅਮਲ ਵਿਚ ਲਿਆ ਸਕਣ ਦੇ ਸਮਰੱਥ ਹੋ ਜਾਵੇਗੀ।

ਜਦੋਂ ਇਹ ਕਾਨੂੰਨ ਵਿਧਾਨ ਸਭਾ ਵਿਚ ਪਾਸ ਹੋ ਗਿਆ ਤਾਂ ਇਸ ਨਾਲ ਸੂਬਾ ਸਰਕਾਰ ਨੂੰ ਅਨੁਸੂਚਿਤ ਜਾਤੀਆਂ ਉਪ-ਯੋਜਨਾ ਦੇ ਹੇਠ ਵੱਖ-ਵੱਖ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਅਮਲ ਵਿਚ ਲਿਆ ਕੇ ਅਨੁਸੂਚਿਤ ਜਾਤੀਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਮੰਚ ਮੁਹੱਈਆ ਕਰਵਾਏਗਾ।

ਜ਼ਿਕਰਯੋਗ ਹੈ ਕਿ ਪੰਜਾਬ ਵਿਚ ਅਨੁਸੂਚਿਤ ਜਾਤੀਆਂ ਦੀ ਵਸੋਂ, ਮੁਲਕ ਵਿਚ ਸਭ ਤੋਂ ਵੱਧ, 31.94 ਫੀਸਦੀ ਹੈ।

ਸੂਬੇ ਵਿਚ ਅਨੁਸੂਚਿਤ ਜਾਤੀਆਂ ਦੀ ਆਬਾਦੀ ਦੇ ਸਮਾਜਿਕ-ਆਰਥਿਕ ਅਤੇ ਸਿੱਖਿਆ ਦੇ ਵਿਕਾਸ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਿੱਲ ਇਸ ਭਾਈਚਾਰੇ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਨੂੰ ਵੱਡਾ ਹੁਲਾਰਾ ਦੇਵੇਗਾ।

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਸਬ-ਪਲਾਨ ਦੇ ਗਠਨ ਤੋਂ ਇਲਾਵਾ ਇਸ ਦੇ ਅਮਲੀਕਰਨ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਡਾਇਰੈਕਟੋਰੇਟ, ਅਨੁਸੂਚਿਤ ਜਾਤੀਆਂ ਸਬ-ਪਲਾਨ ਨੋਡਲ ਏਜੰਸੀ ਹੋਵੇਗਾ। ਸੂਬੇ ਦੇ ਸਾਲਾਨਾ ਬਜਟ ਅਨੁਮਾਨਾਂ ਨੂੰ ਪ੍ਰਵਾਨ ਕਰਨ ਦੀ ਸਮਰੱਥ ਅਥਾਰਟੀ, ਪੰਜਾਬ ਵਿਧਾਨ ਸਭਾ ਵਿਚ ਸੌਂਪਣ ਤੋਂ ਪਹਿਲਾਂ ਸਬੰਧਤ ਵਿੱਤੀ ਸਾਲ ਦੇ ਸੂਬਾਈ ਸਾਲਾਨਾ ਬਜਟ ਦੇ ਨਾਲ-ਨਾਲ ਅਨੁਸੂਚਿਤ ਜਾਤੀਆਂ ਸਬ-ਪਲਾਨ ਨੂੰ ਵੀ ਮਨਜ਼ੂਰੀ ਦੇਵੇਗਾ। ਅਨੁਸੂਚਿਤ ਜਾਤੀਆਂ ਸਬ-ਪਲਾਨ ਤਹਿਤ ਫੰਡਾਂ ਜਾਰੀ ਕਰਨ ਲਈ ਇਕ ਹੀ ਵਿਧੀ ਹੋਵੇਗੀ ਅਤੇ ਇਸ ਉਦੇਸ਼ ਲਈ ਵਿੱਤ ਵਿਭਾਗ ਨਿਯੰਤਰਣ ਅਥਾਰਟੀ ਹੋਵੇਗਾ।

ਅਨੁਸੂਚਿਤ ਜਾਤੀਆਂ ਉਪ-ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਅਤੇ ਨਿਗਰਾਨੀ ਤੈਅ ਪ੍ਰਕਿਰਿਆ ਅਤੇ ਨਿਰਧਾਰਤ ਕਮੇਟੀ ਵੱਲੋਂ ਸੂਬਾਈ, ਜ਼ਿਲ੍ਹਾ ਅਤੇ ਬਲਾਕ ਪੱਧਰ ਉਤੇ ਕੀਤੀ ਜਾਵੇਗੀ। ਹਰੇਕ ਵਿਭਾਗ ਅਨੁਸੂਚਿਤ ਜਾਤੀਆਂ ਸਬ-ਪਲਾਨ ਨੂੰ ਹਰੇਕ ਪੱਧਰ ਉਤੇ ਲਾਗੂ ਕਰਨ ਵਿਚ ਪਾਰਦਰਸ਼ਤਾ ਅਤੇ ਜੁਆਬਦੇਹੀ ਨੂੰ ਯਕੀਨੀ ਬਣਾਏਗਾ।

ਕਾਨੂੰਨ ਦੀ ਪ੍ਰਭਾਵਸ਼ੀਲਤਾ ਨੂੰ ਸੂਬੇ ਵਿਚ ਅਨੁਸੂਚਿਤ ਜਾਤੀਆਂ ਸਬ-ਪਲਾਨ ਨੂੰ ਉਲੀਕਣ ਅਤੇ ਲਾਗੂ ਕਰਨ ਬਾਰੇ ਸਮੂਹ ਪਹਿਲੂਆਂ ਅਤੇ ਯੋਜਨਾਬੱਧ ਅਤੇ ਨਿਪੁੰਨ ਪ੍ਰਕਿਰਿਆਵਾਂ ਰਾਹੀਂ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਸਬ-ਪਲਾਨ ਲਾਗੂ ਕਰ ਰਹੇ ਵਿਭਾਗ ਇਸ ਨੂੰ ਸੂਬੇ ਦੀ ਅਨੁਸੂਚਿਤ ਜਾਤੀਆਂ ਦੀ ਆਬਾਦੀ ਦੇ ਲਾਭ ਲਈ ਸੱਚੀ ਭਾਵਨਾ ਨਾਲ ਅਮਲ ਵਿਚ ਲਿਆਉਣ ਲਈ ਜ਼ਿੰਮੇਵਾਰ ਹੋਣਗੇ।

ਨਵਾਂ ਕਾਨੂੰਨ ਅਨੁਸੂਚਿਤ ਜਾਤੀਆਂ ਸਬ-ਪਲਾਨ ਨੂੰ ਹਰੇਕ ਪੱਧਰ ਉਤੇ ਲਾਗੂ ਕਰਨ ਲਈ ਪਾਰਦਰਸ਼ਤਾ ਅਤੇ ਜੁਆਬਦੇਹੀ ਨੂੰ ਯਕੀਨੀ ਬਣਾਏਗਾ। ਸਰਕਾਰੀ ਅਧਿਕਾਰੀ ਵੱਲੋਂ ਕਾਨੂੰਨ ਹੇਠ ਕਿਸੇ ਵੀ ਨਿਯਮ ਦੀ ਜਾਣਬੁੱਝ ਕੇ ਕੀਤੀ ਗਈ ਅਣਗਹਿਲੀ ਲਈ ਦੰਡ ਦੇਣ ਅਤੇ ਸ਼ਲਾਘਾਯੋਗ ਕਾਰਗੁਜ਼ਾਰੀ ਲਈ ਉਤਸ਼ਾਹ ਵਧਾਉਣ ਦੀ ਵਿਵਸਥਾ ਵੀ ਕੀਤੀ ਗਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,163FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...