Monday, May 6, 2024

ਵਾਹਿਗੁਰੂ

spot_img
spot_img

ਕੈਪਟਨ ਵੱਲੋਂ ਬਿਜਲੀ ਸਮਝੌਤੇ ਰੱਦ ਕਰਨ ਲਈ ਲਿਖੀ ਚਿੱਠੀ ਇੱਕ ਡੰਗ ਟਪਾਊ ਡਰਾਮਾ: ਹਰਪਾਲ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ, 29 ਜੁਲਾਈ, 2021 –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਿਜਲੀ ਖ਼ਰੀਦ ਸਮਝੌਤਿਆਂ ਦੀ ਸਮੀਖਿਆ ਜਾਂ ਰੱਦ ਕਰਨ ਪੀਐਸਪੀਸੀਐਲ ਨੂੰ ਲਿਖੀ ਚਿੱਠੀ ਬਾਰੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਵਾਲ ਕੀਤਾ ਕਿ ਜੇ ਐਮ.ਡੀ ਨੂੰ ਚਿੱਠੀ ਲਿਖ ਕੇ ਪੰਜਾਬ ਮਾਰੂ ਬਿਜਲੀ ਸਮਝੌਤੇ ਰੱਦ ਜਾਂ ਰਿਵਿਊ ਹੋ ਸਕਦੇ ਹਨ ਤਾਂ ਸਾਢੇ ਚਾਰ ਸਾਲ ਕੈਪਟਨ ਅਤੇ ਕਾਂਗਰਸੀ ਕਿੱਥੇ ਸੁੱਤੇ ਪਏ ਸਨ?

ਚੀਮਾ ਨੇ ਬਿਜਲੀ ਸਮਝੌਤੇ ਰੱਦ ਕਰਨ ‘ਚ ਸਾਥ ਦੇਣ ਦਾ ਵਾਅਦਾ ਦਿੰਦਿਆ ਕਿਹਾ ਕਿ ਜੇ ਮੁੱਖ ਮੰਤਰੀ ਵਾਅਕਇਈ ਸੰਜੀਦਾ ਹਨ ਤਾਂ ਤੁਰੰਤ ਮੰਤਰੀ ਮੰਡਲ ਦੀ ਬੈਠਕ ‘ਚ ਅਤੇ ਫਿਰ ਵਿਧਾਨ ਸਭਾ ਦੇ ਸੈਸ਼ਨ ਰਾਹੀਂ ਪੀਪੀਏਜ਼ ਸਮਝੌਤੇ ਰੱਦ ਕਰਾਉਣ। ਜਿਨਾਂ ਨੂੰ ਅਕਾਲੀ-ਭਾਜਪਾ ਸਰਕਾਰ ਦੌਰਾਨ ਬਾਦਲਾਂ ਦੀ ਕੈਬਨਿਟ ਨੇ ਪਾਸ ਕੀਤਾ ਸੀ।

ਵੀਰਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈਸ ਸੰਮੇਲਨ ਦੌਰਾਨ ਚੀਮਾ ਨੇ ਕਿਹਾ, ‘ਇਹ ਚਿੱਠੀ-ਚਿੱਠੀ ਦਾ ਖੇਲ ਪੰਜਾਬ ਦੇ ਲੋਕਾਂ ਨਾਲ ਇੱਕ ਹੋਰ ਧੋਖ਼ਾ ਅਤੇ ਕਾਂਗਰਸ ਸਰਕਾਰ ਦਾ ਸਮਾਂ ਲੰਘਾਉਣ ਦੀ ਇੱਕ ਚਾਲ ਹੈ।’ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜਨਤਾ ਨੂੰ ਸਪੱਸ਼ਟ ਕਰਨ ਕਿ ਮੰਤਰੀ ਮੰਡਲ ਦੀ ਬੈਠਕ ਸੱਦਣ ਤੋਂ ਕਿਉਂ ਭੱਜ ਰਹੇ ਹਨ?

ਚੀਮਾ ਨੇ ਕਿਹਾ ਕਿ ਅੱਜ 41 ਦਿਨ ਹੋ ਗਏ ਪੰਜਾਬ ਮੰਤਰੀ ਮੰਡਲ ਦੀ ਕੋਈ ਬੈਠਕ ਹੀ ਨਹੀਂ ਬੁਲਾਈ ਗਈ। ਅੱਜ ਤੱਕ ਨਹੀਂ ਹੋਇਆ ਕਿ ਇੰਨੇ ਦਿਨ ਮੰਤਰੀ ਮੰਡਲ ਦੀ ਬੈਠਕ ਹੀ ਨਾ ਹੋਵੇ। ਚੀਮਾ ਨੇ ਵਿਧਾਨ ਸਭਾ ਸੈਸ਼ਨ ਸੱਦਣ ਦੀ ਮੰਗ ਕਰਦਿਆਂ ਸਵਾਲ ਕੀਤਾ ਕੀ ਕੈਪਟਨ ਦੱਸਣਗੇ ਕਿ ਪੀ.ਪੀ.ਏਜ਼ ਬਾਰੇ ਜਿਹੜਾ ਵਾਇਟ ਪੇਪਰ ਵਿਧਾਨ ਸਭਾ ‘ਚ ਲਹਿਰਾ ਰਹੇ ਸੀ, ਉਹ ਕਿੱਥੇ ਹੈ?

ਵਿਰੋਧੀ ਧਿਰ ਦੇ ਆਗੂ ਨੇ ਦੱਸਿਆ ਕਿ ਕੈਪਟਨ ਦੀ ਚਿੱਠੀ ਨੇ ਇੱਕ ਗੱਲ ਸਾਫ਼ ਕਰ ਦਿੱਤੀ ਕਿ ਆਮ ਅਦਾਮੀ ਪਾਰਟੀ ਬਿਜਲੀ ਸਮਝੌਤੇ ਰੱਦ ਕਰਨ ਦਾ ਜਿਹੜਾ ਮੁੱਦਾ ਪਿਛਲੇ 7-8 ਸਾਲਾਂ ਤੋਂ ਪਿੰਡਾਂ-ਮੁਹੱਲਿਆਂ ਤੋਂ ਲੈ ਕੇ ਵਿਧਾਨ ਸਭਾ ‘ਚ ਉਠਾਉਂਦੀ ਆ ਰਹੀ ਅਤੇੇ ਧਰਨੇ ਪ੍ਰਦਰਸ਼ਨ ਕਰਦੀ ਆ ਰਹੀ, ਉਹ ਬਿਲਕੁੱਲ ਸਹੀ ਅਤੇ ਲੋਕ ਹਿਤੈਸ਼ੀ ਹੈ।

ਇਸ ਨਾਲ ਸਾਡੇ ਇਹ ਦੋਸ਼ ਵੀ ਸਹੀ ਹੁੰਦੇ ਹਨ ਕਿ ਬਾਦਲਾਂ ਨੇ ਨਿੱਜੀ ਬਿਜਲੀ ਕੰਪਨੀਆਂ ਨਾਲ ਕਮਿਸ਼ਨ (ਦਲਾਲੀ) ਤੈਅ ਕੀਤਾ ਹੋਇਆ ਸੀ, ਉਹੋ ਕਮਿਸ਼ਨ ਬਾਅਦ ‘ਚ ਕਾਂਗਰਸ ਸਰਕਾਰ ਨੇ ਲੈਣਾ ਤੈਅ ਲਿਆ। ਜਿਸ ਕਰਕੇ ਕੈਪਟਨ-ਜਾਖੜ ਸਮੇਤ ਸੱਭ ਚੁੱਪ ਹੋ ਗਏ ਅਤੇ ਨਵਜੋਤ ਸਿੱਧੂ ਬਿਜਲੀ ਵਿਭਾਗ ਸੰਭਾਲਣ ਤੋਂ ਕੰਨੀਂ ਕਤਰਾ ਗਿਆ।

ਮੋਨਟੇਕ ਸਿੰਘ ਆਹਲੂਵਾਲੀਆਂ ਕਮੇਟੀ ਦੀਆਂ ਸਿਫਾਰਸ਼ਾਂ ਬਾਰੇ ਹਰਪਾਲ ਸਿੰਘ ਚੀਮਾ ਨੇ ਕਿਹਾ ਇਹ ਕਮੇਟੀ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਬਿਜਲੀ ਸਮੇਤ ਸਾਰੀਆਂ ਸਬਸਿਡੀਆਂ ਖ਼ਤਮ ਕਰਨਾ ਚਾਹੁੰਦੀ ਹੈ। ਚੀਮਾ ਨੇ ਦੋਸ਼ ਲਾਇਆ ਕਿ ਆਹਲੂਵਾਲੀਆ ਕਮੇਟੀ ਨੂੰ ਲਾਇਆ ਤਾਂ ਕੈਪਟਨ ਨੇ ਸੀ, ਪਰ ਉਸ ਨੂੰ ਚਲਾਇਆ ਨਰਿੰਦਰ ਮੋਦੀ ਸਰਕਾਰ ਨੇ ਹੈ।

ਨਤੀਜਣ ਆਹਲੂਵਾਲੀਆ ਉਹੀ ਸਿਫ਼ਾਰਸ਼ਾਂ ਕਰ ਰਿਹਾ ਜਿਹੜੀਆਂ ਮੋਦੀ ਸਰਕਾਰ ਦੇ ਨਵੇਂ ਬਿਜਲੀ ਸੋਧ ਬਿੱਲ 2021 ਰਾਹੀਂ ਥੋਪਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਚੀਮਾ ਨੇ ਮੰਗ ਕੀਤੀ ਕਿ ਸਰਕਾਰ ਆਹਲੂਵਾਲੀਆ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਵੀ ਵਿਧਾਨ ਸਭਾ ਰਾਹੀਂ ਹਮੇਸ਼ਾਂ ਲਈ ਰੱਦ ਕਰੇ।

‘ਆਪ’ ਆਗੂ ਨੇ ਮੰਗ ਕੀਤੀ ਕਿ ਬਿਜਲੀ ਸਮਝੌਤੇ ਰਿਵਿਊ ਅਤੇ ਰੱਦ ਕਰਨ ਦੀ ਕਾਰਵਾਈ ਵੀ ਮਾਨਯੋਗ ਹਾਈਕੋਰਟ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ। ਜੋ ਵੀ ਦੋਸ਼ੀ ਅਤੇ ਪੰਜਾਬ ਦੋਖੀ ਹਨ, ਉਨਾਂ ‘ਤੇ ਕਾਰਵਾਈ ਹੋਵੇ।

ਇਸ ਦੇ ਨਾਲ ਹੀ ਇਨਾਂ 8-10 ਸਾਲਾਂ ‘ਚ ਪੰਜਾਬ ਦੇ ਖ਼ਜ਼ਾਨੇ ਅਤੇ ਲੋਕਾਂ ਨੂੰ ਅੰਨੇਵਾਹ ਲੁੱਟਣ ਵਾਲੇ ਬਾਦਲਾਂ, ਬਿਜਲੀ ਕੰਪਨੀਆਂ, ਅਫਸ਼ਰਾਂ ਅਤੇ ਦਲਾਲਾਂ ਕੋਲੋਂ ਅਰਬਾਂ ਰੁਪਏ ਵਾਪਸ ਕਰਾਏ ਜਾਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,143FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...