Sunday, April 28, 2024

ਵਾਹਿਗੁਰੂ

spot_img
spot_img

ਪੰਜਾਬ ਦੀ ਆਰਥਿਕਤਾ ਮੁੜ ਲੀਹ ’ਤੇ, ਪਿਛਲੇ 22 ਸਾਲਾਂ ਵਿੱਚ ਪਹਿਲੀ ਵਾਰ ਪੰਜਾਬ ਦਾ ਪੂੰਜੀਗਤ ਖ਼ਰਚਾ ਹਰਿਆਣਾ ਤੋਂ ਵੱਧ: ਮਨਪ੍ਰੀਤ ਬਾਦਲ

- Advertisement -

ਯੈੱਸ ਪੰਜਾਬ
ਜਲੰਧਰ, 29 ਜੁਲਾਈ, 2021 –
ਪੰਜਾਬ ਦੇ ਵਿੱਤ ਮੰਤਰੀ ਸ੍ਰ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੇ ਗਏ ਸੰਜੀਦਾ ਯਤਨਾਂ ਨੇ ਸੂਬੇ ਦੀ ਆਰਥਿਕਤਾ ਨੂੰ ਮੁੜ ਪੈਰਾਂ ’ਤੇ ਖੜ੍ਹਾ ਕਰ ਦਿੱਤਾ ਹੈ , ਜਿਸ ਸਦਕਾ ਪਿਛਲੇ ਦੋ ਦਹਾਕਿਆਂ ਵਿੱਚ ਹਰਿਆਣਾ ਨਾਲੋਂ ਰਾਜ ਦੇ ਪੂੰਜੀਗਤ ਖ਼ਰਚੇ ਵਿੱਚ ਵਾਧਾ ਹੋਇਆ ਹੈ।

ਇਥੇ ਰੋਟਰੀ ਚੈਰੀਟੇਬਲ ਹਸਪਤਾਲ ਮਾਡਲ ਹਾਊਸ ਵਿਖੇ ਆਪ੍ਰੇਸ਼ਨ ਥਿਏਟਰ ਨੂੰ ਜ਼ਿਲ੍ਹਾ ਵਾਸੀਆਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਜਿਨ੍ਹਾਂ ਦੇ ਨਾਲ ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਅਤੇ ਚੇਅਰਮੈਨ ਪੰਜਾਬ ਜਲ ਸਰੋਤ ਪ੍ਰਬੰਧਨ ਕਾਰਪੋਰੇਸ਼ਨ ਜਗਬੀਰ ਸਿੰਘ ਬਰਾੜ ਵੀ ਮੌਜੂਦ ਸਨ, ਨੇ ਕਿਹਾ ਕਿ ਪਿਛਲੇ 22 ਸਾਲਾਂ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦਾ ਪੂੰਜੀਗਤ ਖ਼ਰਚਾ ਹਰਿਆਣਾ ਤੋਂ ਵਧਿਆ ਹੈ।

ਉਨ੍ਹਾਂ ਕਿਹਾ ਕਿ ਹਰਿਆਣਾ ਦੇ 8000 ਕਰੋੜ ਦੇ ਮੁਕਾਬਲੇ ਪੰਜਾਬ ਦਾ ਇਸ ਸਾਲ ਦਾ ਸਲਾਨਾ ਪੂੰਜੀਗਤ ਖ਼ਰਚਾ 14000 ਕਰੋੜ ਹੈ। ਉਨ੍ਹਾਂ ਕਿਹਾ ਕਿ ਇਹ ਕੈਪਟਨ ਸਰਕਾਰ ਵੱਲੋਂ ਕੀਤੀਆਂ ਗਈਆਂ ਵਿਸ਼ੇਸ਼ ਪਹਿਲ ਕਦਮੀਆਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਹ ਉਨਾਂ ਤਾਕਤਾਂ ਦੇ ਮੂੰਹ ’ਤੇ ਚਪੇੜ ਹੈ, ਜੋ ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਦੇ ਖ਼ਜ਼ਾਨੇ ਨੂੰ ਬਰਬਾਦ ਕਰ ਕੇ ਖਾਲੀ ਛੱਡ ਗਏ ਸਨ।

ਵਿੱਤ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਜਾ ਰਹੇ ਅਣਥੱਕ ਤੇ ਸੰਜੀਦਾ ਯਤਨਾਂ ਸਦਕਾ ਅੱਜ ਸੂਬਾ ਹਰ ਖੇਤਰ ਵਿੱਚ ਕਾਮਯਾਬੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੋਹ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀਆਂ ਵਿਕਾਸ ਪੱਖੀ ਤੇ ਅਗਾਂਹਵਧੂ ਨੀਤੀਆਂ ਸਦਕਾ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਇਆ ਗਿਆ ਹੈ। ਸ੍ਰ.ਬਾਦਲ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਦੇਖਣ ਨੂੰ ਮਿਲੇਗਾ।

ਵਿੱਤ ਮੰਤਰੀ ਪੰਜਾਬ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਦੇ ਸੰਕਟ ਤੋਂ ਬਚਾਉਣ ਲਈ ਬਹੁਤ ਹੀ ਮਿਸਾਲੀ ਕਦਮ ਉਠਾਏ ਗਏ ਹਨ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਦੇ 200 ਦੇਸ਼ਾਂ ਵਿੱਚ ਫੈਲੀ ਕੋਵਿਡ ਮਹਾਂਮਾਰੀ ਨੇ ਸਮੁੱਚੇ ਵਿਸ਼ਵ ਦੀ ਆਰਥਿਕਤਾ ਨੂੰ ਬਹੁਤ ਵੱਡੀ ਢਾਹ ਲਗਾਈ ਹੈ ਪਰ ਪੰਜਾਬ ਨੇ ਇਸ ਦਾ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਗਈ।

ਵਿੱਤ ਮੰਤਰੀ ਨੇ ਇਸ ਮੌਕੇ ਵਿਧਾਇਕ ਸ਼੍ਰੀ ਰਿੰਕੂ ਦੀ ਜਲੰਧਰ ਦੇ ਲੋਕਾਂ ਦੀ ਨਿਰਸਵਾਰਥ ਸੇਵਾ ਕਰਨ ਲਈ ਸ਼ਲਾਘਾ ਵੀ ਕੀਤੀ। ਉਨ੍ਹਾਂ ਹਸਪਤਾਲ ਨੂੰ 50 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਨੇ ਵਿੱਤ ਮੰਤਰੀ ਦਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਸਮੁੱਚੇ ਜਲੰਧਰ ਲਈ ਇਤਿਹਾਸਿਕ ਦਿਨ ਹੈ। ਉਨ੍ਹਾਂ ਕਿਹਾ ਕਿ ਇਹ ਆਪ੍ਰੇਸ਼ਨ ਥਿਏਟਰ ਲੋੜਵੰਦ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਇਸ ਮੌਕੇ ਡਾਇਰੈਕਟਰ ਪੰਜਾਬ ਖਾਦੀ ਬੋਰਡ ਮੇਜਰ ਸਿੰਘ, ਪ੍ਰਧਾਨ ਦਿਨੇਸ਼ ਸ਼ਰਮਾ, ਯੂ.ਐਸ.ਘਈ, ਸੁਸ਼ੀਲ ਨਾਗਪਾਲ, ਬ੍ਰਿਜੇਸ਼ ਸਿੰਗਲ ਅਤੇ ਹੋਰ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,171FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...