Wednesday, May 1, 2024

ਵਾਹਿਗੁਰੂ

spot_img
spot_img

ਕੈਪਟਨ ਨੂੰ ਚੋਣਾਂ ਸਿਰ `ਤੇ ਵੇਖ ਦਲਿਤਾਂ ਦੀ ਆਈ ਯਾਦ, ਸਰਕਾਰ ਨੇ ਕਦੇ ਆਪਣੇ ਦਲਿਤ ਵਿਧਾਇਕਾਂ ਦੀ ਨਹੀ ਲਈ ਸਾਰ: ਪਰਮਿੰਦਰ ਢੀਂਡਸਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 30 ਜੁਲਾਈ, 2021 –
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਬੀਤੇ ਦਿਨੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕੈਬਨਿਟ ਵਿੱਚ ਬਿੱਲ ਲਿਆਉਣ ਲਈ ਕੀਤਾ ਗਿਆ ਐਲਾਨ ਸਿਰਫ਼ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਿਆਸੀ ਲਾਹਾ ਲੈਣ ਲਈ ਲੋਕਾਂ ਦੀ ਅੱਖ਼ਾਂ ਵਿੱਚ ਘੱਟਾ ਪਾਉਣਾ ਹੈ।

ਉਨ੍ਹਾਂ ਕਿਹਾ ਕਿ ਇਸ ਵੇਲੇ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਦੀ ਅੱਖ ਦਲਿਤ ਵੋਟ ਬੈਂਕ `ਤੇ ਟਿਕੀ ਹੋਈ ਹੈ ਪਰ ਦਲਿਤ ਭਾਈਚਾਰਾ ਕਾਂਗਰਸ ਸਰਕਾਰ ਦੀਆਂ ਕੋਝੀਆਂ ਚਾਲਾਂ ਵਿੱਚ ਆਉਣ ਵਾਲਾ ਨਹੀ ਹੈ।

ਸ: ਢੀਂਡਸਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਜੇਕਰ ਇਨਾ ਹੀ ਆਪਣੇ ਆਪ ਨੂੰ ਦਲਿਤਾਂ ਦੇ ਹਿਤੈਸ਼ੀ ਸਮਝਦੇ ਹਨ ਤਾਂ ਸੂਬੇ ਵਿੱਚ ਕਾਂਗਰਸ ਸਰਕਾਰ ਦੇ ਅਰਬਾਂ ਰੁਪਏ ਦੇ ਸਭ ਤੋਂ ਵੱਡੇ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸਿ਼ਪ ਘੋਟਾਲੇ ਵਿੱਚ ਆਪਣੇ ਭ੍ਰਿਸ਼ਟ ਮੰਤਰੀ, ਵਿਧਾਇਕਾਂ ਅਤੇ ਚਹੇਤੇ ਅਫ਼ਸਰਾਂ ਨੂੰ ਬਚਾਉਣ ਦੀ ਜਗ੍ਹਾਂ ਉਨ੍ਹਾਂ ਵਿਰੱਧ ਕਾਰਵਾਈ ਕਰਕੇ ਵਿਖਾਉਣ।

ਉਨ੍ਹਾਂ ਦੋਸ਼ ਲਗਾਇਆ ਕਿ ਖੁਦ ਨੂੰ ਦਲਿਤਾਂ ਦਾ ਮਸੀਹਾ ਕਹਾਉਣ ਦੀ ਕੋਸਿ਼ਸ਼ ਕਰਨ ਵਾਲੀ ਕਾਂਗਰਸ ਸਰਕਾਰ ਨੇ ਲੱਖਾਂ ਦਲਿਤ ਵਿਦਿਆਰਥੀਆਂ ਦੇ ਭਵਿੱਖ ਨੂੰ ਤਬਾਹ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਕਰੋੜਾਂ ਰੁਪਏ ਹੜੱਪ ਕਰ ਗਈ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਕੈਪਟਨ ਸਰਕਾਰ ਨੂੰ ਦਲਿਤ ਸਮਾਜ ਦੀ ਯਾਦ ਨਹੀ ਆਈ। ਹੁਣ ਜਦੋਂ ਸੂਬੇ ਵਿੱਚ ਚੋਣਾਂ ਸਿਰ `ਤੇ ਹਨ ਤਾਂ ਸਿਰਫ਼ ਸਿਆਸੀ ਲਾਹਾ ਲੈਣ ਲਈ ਕੈਪਟਨ ਅਮਰਿੰਦਰ ਸਿੰਘ ਅਜਿਹੇ ਦਾਅ-ਪੇਚ ਖੇਡ ਕੇ ਦਲਿਤ ਭਾਈਚਾਰੇ ਨੂੰ ਗੁੰਮਰਾਹ ਕਰਨ ਦੀ ਕੋਸਿ਼ਸ਼ ਕਰਨਾ ਚਾਹੁੰਦੀ ਹੈ।

ਉਨ੍ਹਾਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਲੰਘੇ ਸਾਢੇ ਚਾਰ ਸਾਲਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਅਨੁਸੂਚਿਤ ਜਾਤੀ ਨਾਲ ਸਬੰਧਤ ਆਪਣੇ ਹੀ ਵਿਧਾਇਕਾਂ ਦੀ ਕਦੇ ਸਾਰ ਨਹੀ ਲਈ ਅਤੇ ਕਾਂਗਰਸ ਦੇ ਵਿਧਾਨ ਸਭਾ ਵਿੱਚ ਅਨੁਸੂਚਿਤ ਜਾਤੀ ਦੇ 23 ਵਿਧਾਇਕ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਭਾਈਚਾਰੇ ਨੂੰ ਉਨ੍ਹਾਂ ਦੀ ਸਮਰੱਥਾ ਦੇ ਮੁਤਾਬਕ ਅਸਲ ਪਾਵਰ ਤੋਂ ਵਾਂਝੇ ਰੱਖਿਆ ਗਿਆ ਅਤੇ ਕਾਂਗਰਸ ਦੇ ਆਪਣੇ ਵਿਧਾਇਕ ਆਪਣੀਆਂ ਮੰਗਾਂ ਲਈ ਕੈਪਟਨ ਅਮਰਿੰਦਰ ਸਿੰਘ ਕੋਲੇ ਗੇੜ੍ਹੇ ਕੱਢਦੇ ਰਹੇ ਪਰ ਕੈਪਟਨ ਅਮਰਿੰਦਰ ਸਿੰਘ ਆਪਣੇ ਮਹਿਲਾਂ ਤੋਂ ਬਾਹਰ ਨਹੀ ਨਿਲਕੇ।

ਐੱਸ.ਸੀ ਵਿਧਾਇਕ ਲੰਬੇ ਸਮੇਂ ਤੋਂ 85ਵੀਂ ਸੋਧ ਨੂੰ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਐੱਸਸੀ ਸਕਾਲਰਸਿ਼ਪ ਨੂੰ ਲਾਗੂ ਕਰਨਾ ਵੀ ਉਨ੍ਹਾਂ ਦੀਆਂ ਮੰਗਾਂ ਵਿੱਚ ਸ਼ਾਮਿਲ ਹੈ। ਇਸੇ ਤਰ੍ਹਾਂ ਐੱਸਸੀ ਭਾਈਚਾਰੇ ਨਾਲ ਸਬੰਧਤ ਲੋਕਾਂ ਨੂੰ ਬੋਰਡਾਂ, ਕਾਰਪੋਰੇਸ਼ਨਾਂ ਦਾ ਚੇਅਰਮੈਨ ਵੀ ਨਹੀ ਬਣਇਆ ਗਿਆ। ਸ: ਢੀਂਡਸਾ ਨੇ ਕਿਹਾ ਕਿ ਹੁਣ ਜਦੋਂ ਚੋਣਾਂ ਨੇੜੇ ਆ ਗਈਆਂ ਹਨ ਤਾਂ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇਸ ਭਾਈਚਾਰੇ ਦੀਆਂ ਮੰਗਾਂ ਤੇ ਮਸਲੇ ਅਚਾਨਕ ਵਿਖਾਈ ਦੇਣ ਲੱਗ ਪਏ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,163FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...