Tuesday, April 30, 2024

ਵਾਹਿਗੁਰੂ

spot_img
spot_img

ਪੰਜਾਬ ਦੇ ‘ਦਾਗੀ’ ਮੰਤਰੀਆਂ – ਰਾਣ ਸੋਢੀ, ਧਰਮਸੋਤ ਅਤੇ ਅਰੋੜਾ – ਦੀ ਬਰਖ਼ਾਸਤਗੀ ਲਈ ਰਾਜਪਾਲ ਨੂੰ ਮਿਲੇਗਾ ‘ਆਪ’ ਦਾ ਵਫ਼ਦ

- Advertisement -

ਯੈੱਸ ਪੰਜਾਬ
ਚੰਡੀਗੜ, 30 ਜੁਲਾਈ, 2021 –
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰੇ ਮੰਤਰੀਆਂ ਨੂੰ ਮੰਤਰੀ ਮੰਡਲ ਵਿਚੋਂ ਹਟਾਉਣ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਪੰਜਾਬ ਦਾ ਇੱਕ ਵਫ਼ਦ ਅਗਲੇ ਹਫ਼ਤੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰੇਗਾ। ਇਹ ਜਾਣਕਾਰੀ ਪਾਰਟੀ ਦੇ ਵਿਧਾਇਕ ਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਤੇ ਨੌਜਵਾਨ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਦਿੱਤੀ।

ਆਪ ਵਿਧਾਇਕਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਵੀ ਘੇਰਦਿਆਂ ਪੁੱਛਿਆ ਸਿੱਧੂ ਸਪੱਸ਼ਟ ਕਰਨ ਉਹ ਪੰਜਾਬ ਅਤੇ ਦਲਿਤ ਪਰਿਵਾਰਾਂ ਦੇ ਬੱਚਿਆਂ ਨਾਲ ਹਨ ਜਾਂ ਫਿਰ ਭ੍ਰਿਸ਼ਟ ਮੰਤਰੀਆਂ ਨਾਲ ਖੜੇ ਹਨ? ਜੇਕਰ ਸਿੱਧੂ ਨੂੰ ਪੰਜਾਬ ਦਾ ਦਰਦ ਹੈ ਤਾਂ ਇਨ੍ਹਾਂ ਦਾਗੀ ਮੰਤਰੀਆਂ ਵਿਰੁੱਧ ਮੋਰਚਾ ਕਿਉਂ ਨਹੀਂ ਖੋਲ ਰਹੇ?

ਸੁੱਕਰਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਸੰਧਵਾਂ ਅਤੇ ਮੀਤ ਹੇਅਰ ਨੇ ਦੱਸਿਆ ਕਿ ‘ਆਪ’ ਦੇ ਵਿਧਾਇਕਾਂ ਦਾ ਇੱਕ ਵਫ਼ਦ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਮੰਗ ਕਰੇਗਾ ਕਿ ਭ੍ਰਿਸ਼ਟਾਚਾਰ ਅਤੇ ਧੋਖਾਧੜੀ ਦੇ ਵੱਖ ਵੱਖ ਦੋਸ਼ਾਂ ਵਿੱਚ ਘਿਰੇ ਮੰਤਰੀਆਂ ਰਾਣਾ ਗੁਰਮੀਤ ਸਿੰਘ ਸੋਢੀ, ਸੁੰਦਰ ਸ਼ਾਮ ਅਰੋੜਾ ਅਤੇ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਪੰਜਾਬ ਮੰਤਰੀ ਮੰਡਲ ਤੋਂ ਬਰਖਾਸਤ ਕੀਤਾ ਜਾਵੇ।

ਉਨਾਂ ਦੱਸਿਆ ਕਿ ਜੇ ਇਨਾਂ ਮੰਤਰੀਆਂ ਖ਼ਿਲਾਫ਼ ਤੁਰੰਤ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਆਮ ਆਦਮੀ ਪਾਰਟੀ ਇਨਾਂ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰੇਗੀ।

ਕਾਂਗਰਸੀ ਮੰਤਰੀਆਂ ਦੇ ਘੁਟਾਲਿਆਂ ਨੂੰ ਉਜਾਗਰ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਅਤੇ ਮੀਤ ਹੇਅਰ ਨੇ ਕਿਹਾ ਕਿ ਸੂਬੇ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਉਤੇ ਫਿਰੋਜ਼ਪੁਰ- ਫ਼ਾਜ਼ਿਲਕਾ ਮਾਰਗ ਦੇ ਪਿੰਡ ਮੋਹਨ ਕੇ ਉਤਾੜ ਵਿਖੇ ਅਕਵਾਇਰ ਹੋਈ ਜਮੀਨ ਦਾ 2 ਵਾਰ ਮੁਆਵਜ਼ਾ ਲੈਣ ਦੇ ਗੰਭੀਰ ਦੋਸ ਹੈ ਪਰ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਨਾਲ ਨਵਜੋਤ ਸਿੱਧੂ ਵੀ ਰਾਣਾ ਸੋਢੀ ਦਾ ਹੀ ਬਚਾਅ ਕਰ ਰਹੇ ਹਨ।

ਜਦਕਿ ਰਾਣਾ ਸੋਢੀ ਦੇ ਖ਼ਿਲਾਫ਼ ਤਾਂ ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਕਾਂਗਰਸ ਸੁਪਰੀਮੋਂ ਸੋਨੀਆਂ ਗਾਂਧੀ ਨੂੰ ਲਿਖਤੀ ਸ਼ਿਕਾਇਤ ਕੀਤੀ ਹੈ, ਜਿਸ ਵਿੱਚ ਉਨਾਂ ਰਾਣਾ ਸੋਢੀ ਨੂੰ ਭੂ ਮਾਫ਼ੀਆ ਦੱਸ ਕੇ ‘ਆਪ’ ਵੱਲੋਂ ਲਾਏ ਜਾਂਦੇ ਦੋਸ਼ਾਂ ਦੀ ਪ੍ਰੋੜਤਾ ਵੀ ਕੀਤੀ ਹੈ।

‘ਆਪ’ ਵਿਧਾਇਕਾਂ ਨੇ ਦੱਸਿਆ ਕਿ ਸੂਬੇ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਜਿਥੇ ਜੇਸੀਟੀ ਇਲੈਕਟ੍ਰਾਨਿਕ ਮੋਹਾਲੀ ਦੀ ਅਰਬਾਂ ਰੁਪਏ ਦੀ ਜ਼ਮੀਨ ਵੇਚਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ, ਉਥੇ ਹੀ ਵਿਜੀਲੈਂਸ ਬਿਊਰੋਂ ਵੱਲੋਂ ਫੜੇ ਗਏ ਸਾਬਕਾ ਨਾਇਬ ਤਹਿਸੀਲਦਾਰ ਵਰਿੰਦਰ ਸਿੰਘ ਧੂਤ ਨਾਲ ਸਾਂਝੇ ਦੋ ਨੰਬਰੀ ਕਾਰੋਬਾਰ ਦੇ ਦੋਸ਼ਾਂ ਵਿੱਚ ਘਿਰੇ ਹੋਏ ਹਨ। ਉਨਾਂ ਕਿਹਾ ਕਿ ‘ਆਪ’ ਕੋਲ ਮੰਤਰੀ ਸੁੰਦਰ ਸ਼ਾਮ ਅਰੋੜਾ ਖ਼ਿਲਾਫ਼ ਕਾਫ਼ੀ ਸਬੂਤ ਹਨ, ਜਿਨਾਂ ਨੂੰ ਰਾਜਪਾਲ ਅਤੇ ਮੀਡੀਆ ਅੱਗੇ ਰੱਖਿਆ ਜਾਵੇਗਾ।

ਵਿਧਾਇਕ ਮੀਤ ਹੇਅਰ ਕਿਹਾ ਕਿ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ‘ਚ ਅਰਬਾਂ ਰੁਪਇਆ ਦਾ ਘੁਟਾਲਾ ਕਰਨ ਵਾਲੇ ਮੰਤਰੀ ਸਾਧੂ ਸਿੰਘ ਧਰਮਸੋਤ ਬਾਰੇ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੀ ਕਾਂਗਰਸ ਲੀਡਰਸ਼ਿਪ ਅੱਖਾਂ ਬੰਦ ਕਰਕੇ ਬੈਠੀ ਹੈ, ਜਿਸ ਨੇ ਸੂਬੇ ਦੇ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਕਰਕੇ ਰੱਖ ਦਿੱਤਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਾ ਵੜਿੰਗ ਨੂੰ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਜਾਵੇ – ਫੈਡਰੇਸ਼ਨ

ਯੈੱਸ ਪੰਜਾਬ 29 ਅਪ੍ਰੈਲ, 2024 ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਅਤੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੇ ਅੰਮ੍ਰਿਤਾ ਵੜਿੰਗ ਦੇ ਖ਼ਿਲਾਫ਼ ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ...

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 29 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,164FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...