Sunday, April 28, 2024

ਵਾਹਿਗੁਰੂ

spot_img
spot_img

ਦਾਦੂਵਾਲ ਨੂੰ ਮਿਲਣ ਜਾਂਦੇ ਸਾਂਪਲਾ ਦਾ ਹਰਿਆਣਾ ਵਿੱਚ ਕਿਸਾਨਾਂ ਨੇ ਕੀਤਾ ਵਿਰੋਧ, ਰਾਹ ਰੋਕੇ; ਸਾਂਪਲਾ ਵੱਲੋਂ ਐਫ.ਆਈ.ਆਰ. ਦਰਜ ਹੋਣ ਦਾ ਦਾਅਵਾ

- Advertisement -

ਯੈੱਸ ਪੰਜਾਬ
ਸਿਰਸਾ, 31 ਜੁਲਾਈ, 2021:
ਸਿਰਸਾ ਦੇ ਪਿੰਡ ਦਾਦੂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਜਾਣਾ ਚਾਹੁੰਦੇ ਭਾਜਪਾ ਨੇਤਾ ਅਤੇ ਕੌਮੀ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਸ੍ਰੀ ਵਿਜੇ ਸਾਂਪਲਾ ਦਾ ਅੱਜ ਕਿਸਾਨਾਂ ਨੇ ਜ਼ਬਰਦਸਤ ਵਿਰੋਧ ਕੀਤਾ ਅਤੇ ਪਿੰਡ ਦਾਦੂ ਨੂੰ ਜਾਂਦੇ ਸਾਰੇ ਰਸਤੇ ਜਾਮ ਕਰ ਦਿੱਤੇ ਜਿਸ ਕਾਰਨ ਸ੍ਰੀ ਸਾਂਪਲਾ ਅੱਜ ਕਾਫ਼ੀ ਸਮਾਂ ਇੰਤਜ਼ਾਰ ਕਰਨ ਦੇ ਬਾਵਜੂਦ ਵੀ ਪਿੰਡ ਦਾਦੂ ਵੱਲ ਨਹੀਂ ਜਾ ਸਕੇ ਅਤੇ ਉਨ੍ਹਾਂ ਦੀ ਮੁਲਾਕਾਤ ਨਹੀਂ ਹੋ ਸਕੀ।

ਸ੍ਰੀ ਸਾਂਪਲਾ ਦੀ ਪਿੰਡ ਦਾਦੂ ਦੀ ਫ਼ੇਰੀ ਬਾਰੇ ਕਿਸਾਨਾਂ ਨੂੰ ਪਤਾ ਲੱਗਣ ’ਤੇ ਕਿਸਾਨਾਂ ਨੇ ਸ੍ਰੀ ਸਾਂਪਲਾ ਦੀ ਆਮਦ ਤੋਂ ਪਹਿਲਾਂ ਹੀ ਰਾਹ ਮੱਲ ਲਏ ਅਤੇ ਕਿਸਾਨੀ ਅਤੇ ਕਾਲੇ ਝੰਡੇ ਲੈ ਕੇ ਤਿਆਰ ਬਰ ਤਿਆਰ ਕਿਸਾਨਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਜਿਸ ਦੇ ਚੱਲਦਿਆਂ ਪੁਲਿਸ ਵੱਖ ਵੱਖ ਥਾਂਵਾਂ ’ਤੇ ਮੌਕੇ ’ਤੇ ਪੁੱਜੀ।

ਇਸ ਦੌਰਾਨ ਪੁਲਿਸ ਵੱਲੋਂ ਕਾਫ਼ੀ ਜ਼ੋਰ ਲਗਾਉਣ ’ਤੇ ਵੀ ਕਿਸਾਨ ਨਹੀਂ ਮੰਨੇ ਅਤੇ ਉਨ੍ਹਾਂ ਨੇ ਸ੍ਰੀ ਸਾਂਪਲਾ ਨੂੰ ਲਾਂਘਾ ਦੇਣ ਤੋਂ ਇਨਕਾਰ ਕਰ ਦਿੱਤਾ ਜਿਸ ਮਗਰੋਂ ਕਾਫ਼ੀ ਘੰਟਿਆਂ ਬਾਅਦ ਸ੍ਰੀ ਸਾਂਪਲਾ ਨੂੰ ਬਾਬਾ ਦਾਦੂਵਾਲ ਨੂੂੰ ਮਿਲੇ ਬਿਨਾਂ ਹੀ ਵਾਪਿਸ ਜਾਣਾ ਪਿਆ।

ਆਪਣੀ ਵਾਪਸੀ ਤੋਂ ਪਹਿਲਾਂ ਸ੍ਰੀ ਸਾਂਪਲਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਦੀ ਇਹ ਫ਼ੇਰੀ ਕੋਈ ਸਿਆਸੀ ਫ਼ੇਰੀ ਨਹੀਂ ਸੀ ਅਤੇ ਉਹ ਬਾਬਾ ਦਾਦੂਵਾਲ ਦੇ ਗੁਰਦੁਆਰਾ ਸਾਹਿਬ ਵਿਖ਼ੇ ਜਾ ਰਹੇ ਸਨ। ਉਹਨਾਂ ਕਿਹਾ ਕਿ ਇਹ ਇਕ ਧਾਰਮਿਕ ਮੁਲਾਕਾਤ ਸੀ, ਉਹਨਾਂ ਨੇ ਤਾਂ ਗੁਰੂ ਘਰ ਮੱਥਾ ਟੇਕਣਾ ਸੀ।

ਉਹਨਾਂ ਕਿਹਾ ਕਿ ਕਿਸਾਨਾਂ ਨੇ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਦਾ ਰਾਹ ਰੋਕ ਕੇ ਸਰਕਾਰੀ ਕੰਮ ਵਿੱਚ ਅੜਿੱਕਾ ਡਾਹਿਆ ਹੈ ਜੋ ਕਿ ਇਕ ਅਪਰਾਧ ਹੈ। ਉਹਨਾਂ ਇਹ ਵੀ ਕਿਹਾ ਕਿ ਕਿਉਂਕਿ ਐਸ.ਸੀ. ਕਮਿਸ਼ਨ ਦਾ ਰਾਹ ਰੋਕਿਆ ਗਿਆ ਹੈ ਇਸ ਲਈ ਕਿਸਾਨਾਂ ’ਤੇ ਐਸ.ਸੀ. ਐਕਟ ਵੀ ਲੱਗੇਗਾ। ਉਹਨਾਂਦਾਅਵਾ ਕੀਤਾ ਕਿ ਇਸ ਸੰਬੰਧੀ ਕਿਸਾਨਾਂ ਦੇ ਖਿਲਾਫ਼ ਸਿਰਸਾ ਪੁਲਿਸ ਨੇ ਐਫ.ਆਈ.ਆਰ. ਦਰਜ ਕਰ ਲਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...