Thursday, May 2, 2024

ਵਾਹਿਗੁਰੂ

spot_img
spot_img

ਕੇਜਰੀਵਾਲ ਨੇ ਭਗਵੰਤ ਮਾਨ ਅਤੇ ਪੰਜਾਬ ਦੇ ਵਿਧਾਇਕਾਂ ਨਾਲ ਕੀਤੀ ਮੀਟਿੰਗ; 3 ਘੰਟੇ ਹੋਈਆਂ ਮਿਸ਼ਨ 2022 ਅਤੇ ਕਿਸਾਨ ਅੰਦੋਲਨ ਬਾਰੇ ਵਿਚਾਰਾਂ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ/ਚੰਡੀਗੜ੍ਹ,1 ਅਗਸਤ, 2021:
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਖੁਸ਼ਹਾਲੀ ਅਤੇ ਦੇਸ਼-ਵਿਆਪੀ ਕਿਸਾਨ ਅੰਦੋਲਨ ਦੀ ਚੜ੍ਹਦੀ ਕਲਾ ਲਈ ਪਾਰਟੀ ਵੱਲੋਂ ਹੋਰ ਕੀ ਯੋਗਦਾਨ ਪਾਇਆ ਜਾ ਸਕਦਾ ਹੈ, ਬਾਰੇ ਪੰਜਾਬ ਦੇ ਵਿਧਾਇਕਾਂ ਨਾਲ ਲੰਬੀ ਵਿਚਾਰ ਚਰਚਾ ਕੀਤੀ ਗਈ ।

ਐਤਵਾਰ ਨੂੰ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਹੇਠ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਸਮੇਤ ‘ਆਪ’ ਵਿਧਾਇਕਾਂ ਨਾਲ ਮੁੱਖ ਮੰਤਰੀ ਰਿਹਾਇਸ਼ ‘ਤੇ ਰੱਖੀ ਇਹ ਬੈਠਕ ਕਰੀਬ 3 ਘੰਟੇ ਜਾਰੀ ਰਹੀ।

ਪਾਰਟੀ ਵੱਲੋਂ ਜਾਰੀ ਬਿਆਨ ਅਨੁਸਾਰ ਇਸ ਮੈਰਾਥਨ ਬੈਠਕ ਵਿਚ ਅਰਵਿੰਦ ਕੇਜਰੀਵਾਲ ਨੇ ਜਿੱਥੇ 2022 ਦੀਆਂ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰੇ ਕੀਤੇ। ਉਥੇ ਕਿਸਾਨ ਅੰਦੋਲਨ ਦੀ ਮਜ਼ਬੂਤੀ ਲਈ ਵਿਸਥਾਰ ਸਹਿਤ ਸੁਝਾਅ ਮੰਗੇ।

ਅਰਵਿੰਦ ਕੇਜਰੀਵਾਲ ਨੇ ਸਾਰੇ ਵਿਧਾਇਕਾਂ ਨੂੰ ਖਾਸ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਪਾਰਟੀ ਦੇ ਝੰਡੇ ਅਤੇ ਏਜੰਡੇ ਨੂੰ ਪਾਸੇ ਰੱਖ ਕਿਸਾਨਾਂ ਦੇ ਅੰਦੋਲਨ ਨੂੰ ਹਰ ਪੱਧਰ ਉੱਤੇ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਅੰਨਦਾਤਾ ਆਪਣੀ ਜ਼ਮੀਨ ਅਤੇ ਹੋਂਦ ਦੀ ਲੜਾਈ ਲੜਨ ਲਈ ਮਜ਼ਬੂਰ ਹੈ, ਪ੍ਰੰਤੂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਆਪਣੀ ਜ਼ਿਦ ਨਹੀਂ ਛੱਡ ਰਹੀ, ਜੋ ਨਿੰਦਾਜਨਕ ਹੈ। ਉਨ੍ਹਾਂ ਦੁਹਰਾਇਆ ਕਿ ਕੇਂਦਰ ਸਰਕਾਰ ਨੂੰ ਅੜੀ ਤਿਆਗ ਕੇ ਖੇਤੀ ਵਿਰੋਧੀ ਇਹ ਕਾਲੇ ਕਨੂੰਨ ਨੂੰ ਤੁਰੰਤ ਵਾਪਸ ਲੈਣੇ ਚਾਹੀਦੇ ਹਨ ਅਤੇ ਬਿਜਲੀ ਸੋਧ ਬਿਲ-2021 ਸੰਸਦ ਵਿਚ ਪੇਸ਼ ਨਹੀਂ ਕਰਨਾ ਚਾਹੀਦਾ ਹੈ।

ਬੈਠਕ ਦੌਰਾਨ ਦਿੱਲੀ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਦਬਾਅ ਦੀ ਪ੍ਰਵਾਹ ਨਾ ਕਰਦਿਆਂ ਕਿਸਾਨ ਅੰਦੋਲਨ ਨੂੰ ਦਿੱਤੇ ਗਏ ਸਹਿਯੋਗ ਅਤੇ ਪਾਰਲੀਮੈਂਟ ਦੇ ਅੰਦਰ ਅਤੇ ਬਾਹਰ ਭਗਵੰਤ ਮਾਨ ਵੱਲੋਂ ਕਿਸਾਨਾਂ ਦੇ ਹੱਕ ਵਿਚ ਲਗਾਤਾਰ ਬੁਲੰਦ ਕੀਤੀ ਜਾ ਰਹੀ ਆਵਾਜ਼ ਦੀ ਭਰਪੂਰ ਸ਼ਲਾਘਾ ਕੀਤੀ ਗਈ।

ਬੈਠਕ ਵਿੱਚ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਪੰਜਾਬ ਨੂੰ ਮਾਫੀਆ ਰਾਜ ਤੋਂ ਹਮੇਸ਼ਾ ਲਈ ਮੁਕਤ ਕਰਾਉਣ ਲਈ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਅਤੇ ਸਮੁੱਚੀ ਲੀਡਰਸ਼ਿਪ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਸਕਾਰਾਤਮਕ ਲਕੀਰ ਲੰਬੀ ਖਿਚਣ ਉੱਪਰ ਧਿਆਨ ਕੇਂਦਰਿਤ ਕਰਨ। ਘਰ-ਘਰ ਪਹੁੰਚ ਕਰ ਕੇ ਲੋਕਾਂ ਨੂੰ ਦੱਸਣ ਕਿ ਆਮ ਆਦਮੀ ਪਾਰਟੀ ਕਿਹੜੀਆਂ ਵਿਕਾਸ ਮੁਖੀ ਨੀਤੀਆਂ ਨਾਲ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਪੰਜਾਬ ਅਤੇ ਪੰਜਾਬੀਆਂ ਨੂੰ ਸੰਕਟ ਵਿਚੋਂ ਬਾਹਰ ਕੱਢ ਸਕਦੀ ਹੈ ਅਤੇ ਪੰਜਾਬ ਨੂੰ ਦੁਬਾਰਾ ਖੁਸ਼ਹਾਲ ਪੰਜਾਬ ਕਿਵੇਂ ਬਣਾ ਸਕਦੀ ਹੈ। ਇਸ ਦੇ ਨਾਲ ਹੀ ਕੇਜਰੀਵਾਲ ਨੇ ਦਿੱਲੀ ਦੇ ਵਿਕਾਸ ਮਾਡਲ ਦੀਆਂ ਕਈ ਮਿਸਾਲਾਂ ਪੰਜਾਬ ਲੀਡਰਸ਼ਿਪ ਅੱਗੇ ਰੱਖੀਆਂ।

ਕੇਜਰੀਵਾਲ ਨੇ ਕਿਹਾ ਕਿ ਬਾਦਲਾਂ-ਭਾਜਪਾ ਅਤੇ ਕਾਂਗਰਸੀਆਂ ਦੇ ਮਾਫੀਆ ਰਾਜ ਬਾਰੇ ਪੰਜਾਬ ਦਾ ਬੱਚਾ-ਬੱਚਾ ਭਲੀ-ਭਾਂਤ ਵਾਕਿਫ਼ ਅਤੇ ਜਾਗਰੂਕ ਹੈ। ਲੋਕ ਇਨ੍ਹਾਂ ਦਾ ਬੋਰੀਆ ਬਿਸਤਰਾ ਗੋਲ ਕਰਨ ਲਈ ਉਤਾਵਲੇ ਹਨ। ਇਸ ਕਰਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਉਸਾਰੂ ਪ੍ਰੋਗਰਾਮਾਂ ਨਾਲ ਜੋੜਿਆ ਜਾਵੇ ਅਤੇ ਜਾਗਰੂਕ ਕੀਤਾ ਜਾਵੇ।

ਬੈਠਕ ਦੌਰਾਨ ਅਰਵਿੰਦ ਕੇਜਰੀਵਾਲ ਨੇ ਸਾਰੇ ਵਿਧਾਇਕਾਂ ਕੋਲੋਂ ਉਨ੍ਹਾਂ ਦੇ ਹਲਕਿਆਂ ਦੀ ਬੂਥ ਪੱਧਰ ਤੱਕ ਦੀ ਜਾਣਕਾਰੀ ਲਈ। ਇਸ ਦੌਰਾਨ ਭਗਵੰਤ ਮਾਨ ਨੇ ਪੰਜਾਬ ਦੇ ਸਿਆਸੀ ਆਰਥਿਕ ਅਤੇ ਸਮਾਜਿਕ ਹਲਾਤਾਂ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ।

ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਸਹਿ ਇੰਚਾਰਜ ਰਾਘਵ ਚੱਢਾ, ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਅਤੇ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਕੁਲਤਾਰ ਸਿੰਘ ਸੰਧਵਾਂ, ਗੁਰਮੀਤ ਸਿੰਘ ਮੀਤ ਹੇਅਰ, ਪ੍ਰਿੰਸੀਪਲ ਬੁੱਧਰਾਮ, ਅਮਨ ਅਰੋੜਾ, ਪ੍ਰੋ.ਬਲਜਿੰਦਰ ਕੌਰ, ਜੈ ਕਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ, ਰੁਪਿੰਦਰ ਕੌਰ ਰੂਬੀ, ਕੁਲਵੰਤ ਸਿੰਘ ਪੰਡੋਰੀ, ਮਾਸਟਰ ਬਲਦੇਵ ਸਿੰਘ ਜੈਤੋ, ਅਮਰਜੀਤ ਸਿੰਘ ਸੰਦੋਆ (ਸਾਰੇ ਵਿਧਾਇਕ) ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,158FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...