Wednesday, May 8, 2024

ਵਾਹਿਗੁਰੂ

spot_img
spot_img

ਤਨਖ਼ਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਤੋਂ ਨਿਰਾਸ਼ ਪੰਜਾਬ ਐਜੂਕੇਸ਼ਨ ਸਰਵਿਸਿਜ਼ ਆਫ਼ੀਸਰਜ਼, ਪ੍ਰਿੰਸੀਪਲਾਂ ਦੇ ਵਫ਼ਦ ਨੇ ਰਾਣਾ ਸੋਢੀ ਨੂੰ ਮੰਗ ਪੱਤਰ ਸੌਂਪਿਆ

- Advertisement -

ਯੈੱਸ ਪੰਜਾਬ
ਫਿਰੋਜ਼ਪੁਰ, ਅਗਸਤ 2, 2021 –
ਪੰਜਾਬ ਐਜੂਕੇਸ਼ਨ ਸਰਵਿਸਜ਼ ਆਫ਼ੀਸਰਜ਼/ ਪ੍ਰਿੰਸੀਪਲਾਂ ਦੀ ਸੂਬਾ ਪੱਧਰੀ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ਤੇ ਫਿਰੋਜ਼ਪੁਰ ਵਿਖੇ ਇੱਕ ਵਫਦ ਨੇ ਰਾਣਾ ਗੁਰਮੀਤ ਸਿੰਘ ਸੋਢੀ ਕੈਬਨਿਟ ਮੰਤਰੀ ਪੰਜਾਬ ਨੂੰ ਮੰਗ ਪੱਤਰ ਸੌਪਿਆ। ਮੰਤਰੀ ਨੇ ਵਫ਼ਦ ਦੀ ਗੱਲ ਧਿਆਨ ਨਾਲ ਸੁਣੀ ਅਤੇ ਮੌਕੇ ਤੇ ਹੀ ਇੱਕ ਚਿੱਠੀ ਮੁੱਖ-ਮੰਤਰੀ ਪੰਜਾਬ ਨੂੰ ਲਿਖੀ ਜਿਸ ਵਿੱਚ ਪ੍ਰਿੰਸੀਪਲਾਂ ਅਤੇ ਅਧਿਕਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਵਿਚਾਰਨ ਦੀ ਬੇਨਤੀ ਕੀਤੀ।

ਛੇਵੇਂ ਤਨਖਾਹ ਕਮਿਸ਼ਨ ਵੱਲੋਂ ਪ੍ਰਿੰਸੀਪਲਾਂ ਦੀ ਤਨਖਾਹ ਵਿੱਚ ਪੰਜਵੇਂ ਤਨਖਾਹ ਕਮਿਸ਼ਨ ਵੱਲੋਂ ਹੋਈ ਕਲੈਰੀਕਲ ਮਿਸਟੇਕ ਨੂੰ ਠੀਕ ਨਾ ਕਰਨ ਕਰਕੇ ਪ੍ਰਿੰਸੀਪਲਾਂ ਵਿੱਚ ਜੋ ਘੋਰ ਨਿਰਾਸ਼ਾਂ ਪਾਈ ਜਾ ਰਹੀ ਹੈ।

ਉਸ ਸਬੰਧੀ ਕਮੇਟੀ ਆਫ ਆਫੀਸਰਜ਼ ਵੱਲੋਂ ਮੀਟਿੰਗ ਲਈ ਸਮਾਂ ਨਾ ਦੇਣ ਵਿਰੁੱਧ ਭੜਕੇ ਪ੍ਰਿੰਸੀਪਲਾਂ ਦੇ ਵਫਦ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਪੰਜਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਵਿੱਚ ਇੱਕ ਕਲੈਰੀਕਲ ਮਿਸਟੇਕ ਹੋਣ ਇਸ ਕਾਡਰ ਦੀ ਤਨਖਾਹ ਦੀ ਫਿਕਸੇਸ਼ਨ ਵਿੱਚ ਵੱਡੀ ਅਨਾਮਲੀ ਹੋ ਗਈ ਸੀ।

ਅਸਲ ਵਿੱਚ ਕੇਂਦਰ ਸਰਕਾਰ ਵੱਲੋਂ ਗਜ਼ਟ ਨੋਟੀਫਿਕੇਸ਼ਨ ਨੰ. 470 ਮਿਤੀ 29.08.2008 ਅਨੁਸਾਰ ਪ੍ਰਿੰਸੀਪਲ ਨੂੰ 10000-15200 ਦੀ ਥਾਂ ਅਣਸੋਧੇ ਤਨਖਾਹ ਸਕੇਲ 12000-16500 ’ਤੇ ਫਿਕਸ ਕੀਤਾ ਹੈ। ਪੰਜਾਬ ਦੇ ਪੰਜਵੇਂ ਤਨਖਾਹ ਕਮਿਸ਼ਨ ਦੇ ਜਨਰਲ ਕਨਵਰਸ਼ਨ ਟੇਬਲ ਅਨੁਸਾਰ ਇਹ ਸਕੇਲ 15600-39100 ਪੇ-ਬੈਂਡ ਅਤੇ ਗ੍ਰੇਡ-ਪੇ 7800 ਰੁਪਏ ਬਣਦਾ ਹੈ।

ਕਮਿਸ਼ਨ ਵਲੋਂ ਰਿਪੋਰਟ ਵਿੱਚ ਜੇ.ਬੀ.ਟੀ. ਤੋਂ ਲੈ ਕੇ ਅਧਿਆਪਕਾ ਦੇ ਸਾਰੇ ਕਾਡਰਾਂ ਨੂੰ ਕੇਂਦਰ ਸਰਕਾਰ ਦੇ ਆਧਾਰ ‘ਤੇ ਤਨਖਾਹ ਸਕੇਲ ਦਿੱਤੇ ਗਏ ਸਨ, ਪ੍ਰਤੰੂ ਪ੍ਰਿੰਸੀਪਲਾਂ ਨੂੰ ਗਲਤੀ ਨਾਲ ਤਨਖਾਹ ਸਕੇਲ 15600-39100 ਅਤੇ ਗ੍ਰੇਡ-ਪੇ 6600 ਦਿੱਤੀ। ਤਨਖਾਹ ਸਕੇਲ ਵਿੱਚ ਗਲਤੀ ਹੋਣ ਕਾਰਨ ਇਹ ਸਕੇਲ ਕੇਂਦਰ ਸਰਕਾਰ ਅਤੇ ਕਈ ਹੋਰ ਸਟੇਟਾਂ ਜਿਵੇਂ ਯੂਪੀ ਅਤੇ ਬਿਹਾਰ ਨਾਲੋਂ ਵੀ ਕਾਫੀ ਘੱਟ ਦਿੱਤੇ ਗਏ ਸਨ ਜਿੱਥੇ ਪ੍ਰਿੰਸੀਪਲਾਂ ਨੂੰ 01.01.2006 ਤੋਂ ਗ੍ਰੇਡ-ਪੇ 7600 ਰੁਪਏ ਮਿਲ ਰਹੀ ਹੈ।

ਪ੍ਰਿੰਸੀਪਲਾਂ ਵੱਲੋਂ ਤਨਖਾਹ ਕਮਿਸ਼ਨ ਕੋਲ ਆਪਣਾ ਪੱਖ ਰੱਖਿਆ ਸੀ ਪ੍ਰੰਤੂ ਤਨਖਾਹ ਕਮਿਸ਼ਨ ਨੇ ਆਪਣੀ ਰਿਪੋਰਟ ਵਿੱਚ ਇਸ ਗੱਲ ਦਾ ਜਿਕਰ ਨਹੀਂ ਕੀਤਾ।ਇਸ ਕਰਕੇ ਪ੍ਰਿੰਸੀਪਲ ਖਫਾ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਨੋਟੀਫ਼ਿਕੇਸ਼ਨ ਨੰਬਰ 7/84/98-5 ਫਫ-1/ 4426, ਮਿਤੀ 17 ਅਪ੍ਰੈਲ 2000 ਦੇ ਅਨੁਸਾਰ ਉਹਨਾਂ ਅਧਿਕਾਰੀਆਂ/ ਕਰਮਚਾਰੀਆਂ ਨੂੰ ਜਿਹੜੇ 31.12.1995 ਨੂੰ ਐਂਟਰੀ ਸਕੇਲ 2200-4000 ਵਿੱਚ ਭਰਤੀ ਹੋਏ ਸਨ ਨੂੰ ਡਾਇਨਾਮਿਕ ਕੈਰੀਅਰ ਪ੍ਰੋਗ੍ਰੈਸ਼ਨ ਸਕੀਮ ਵਿੱਚ ਰੱਖਿਆ ਗਿਆ ਸੀ।

ਸਕੂਲ ਪ੍ਰਿੰਸੀਪਲ ਨੂੰ 2400-4000 ਦੇ ਸਕੇਲ ਤੇ ਹੰੁਦਿਆਂ ਹੋਇਆਂ ਵੀ ਸ਼ਾਮਿਲ ਨਾ ਕਰਕੇ ਸਿੱਖਿਆ ਵਿਭਾਗ ਨਾਲ ਜ਼ਿਆਦਿਤੀ ਕੀਤੀ ਹੈ।ਛੇਵੇਂ ਤਨਖਾਹ ਕਮਿਸ਼ਨ ਵੱਲੋਂ 15600-39100 ਨੂੰ ਮਲਟੀਪਲਾਇਰ ਫੈਕਟਰ 2.67 ਤਜਵੀਜ ਕੀਤਾ ਗਿਆ ਹੈ ਪ੍ਰੰਤੂ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਇਹ 2.59 ਦਿੱਤਾ ਗਿਆ ਹੈ।

ਸਾਡੀ ਮੰਗ ਹੈ ਕਿ ਮਲਟੀਪਲਾਇਰ ਫੈਕਟਰ 3.00 ਲਾਗੂ ਕੀਤਾ ਜਾਵੇ। ਵਫ਼ਦ ਵਿੱਚ ਕੋਮਲ ਅਰੋੜਾ ਉਪ-ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ, ਸੁਖਵਿੰਦਰ ਸਿੰਘ ਉਪ-ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ, ਪ੍ਰਿੰਸੀਪਲ ਪ੍ਰਗਟ ਸਿੰਘ ਬਰਾੜ, ਹਰਫੂਲ ਸਿੰਘ, ਸੰਜੀਵ ਟੰਡਨ, ਜਗਦੀਪਪਾਲ ਸਿੰਘ ਤੋਂ ਇਲਾਵਾ ਇਸ ਮੌਕੇ ਵੱਡੀ ਗਿਣਤੀ ਵਿੱਚ ਪ੍ਰਿੰਸੀਪਲ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...