Tuesday, April 30, 2024

ਵਾਹਿਗੁਰੂ

spot_img
spot_img

ਪੰਜਾਬ ਨੈਸ਼ਨਲ ਬੈਂਕ ਨੇ ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਨੂੰ ਐਂਬੂਲੈਂਸ ਭੇਂਟ ਕੀਤੀ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 2 ਅਗਸਤ, 2021 –
ਗੁਰਦਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਵਿਸ਼ਾਲ ਡਿਸਪੈਂਸਰੀ ਅਤੇ ਡਾਇਲਸਿਸ ਸੈਂਟਰ ਚਲਾਇਆ ਜਾ ਰਿਹਾ ਹੈ ਜਿਸ ਲਈ ਪੰਜਾਬ ਨੈਸ਼ਨਲ ਬੈਂਕ ਵੱਲੋਂ ਇੱਕ ਐਂਬੂਲੈਂਸ ਭੇਂਟ ਕੀਤੀ ਗਈ। ਇਸ ਦਾ ਰਸਮੀ ਉਦਘਾਟਨ ਅੱਜ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਰਦਾਸ ਉਪਰੰਤ ਕੀਤਾ ਗਿਆ।

ਅੱਜ ਤੋਂ ਐਂਬੁਲੇਂਸ ਮਰੀਜਾਂ ਲਈ ਆਪਣੀ ਸੇਵਾ ਦੇਣੀ ਸ਼ੁਰੂ ਕਰੇਗੀ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਪੰਜਾਬ ਨੈਸ਼ਨਲ ਬੈਂਕ ਦੇ ਅਹੁਦੇਦਾਰਾਂ ਅਤੇ ਖਾਸ ਤੌਰ ‘ਤੇ ਕੁਲਦੀਪ ਸਿੰਘ, ਦਮਨਦੀਪ ਸਿੰਘ ਦਾ ਵਿਸ਼ੇਸ਼ ਆਭਾਰ ਪ੍ਰਗਟ ਕੀਤਾ ਜਿਨ੍ਹਾਂ ਦੇ ਯਤਨਾਂ ਸਦਕਾ ਐਂਬੁਲੇਂਸ ਗੁਰਦੁਆਰਾ ਸਾਹਿਬ ਨੂੰ ਪ੍ਰਾਪਤ ਹੋਈ।

ਸ. ਹਰਮਨਜੀਤ ਸਿੰਘ ਨੇ ਕਿਹਾ ਕਿ ਕਮੇਟੀ ਕੋਲ ਪਹਿਲਾਂ ਤੋਂ ਹੀ ਇੱਕ ਐਂਬੁਲੇਂਸ ਹੈ ਪਰ ਪੰਜਾਬ ਨੈਸ਼ਨਲ ਬੈਂਕ ਦੁਆਰਾ ਜੋ ਐਂਬੁਲੇਂਸ ਕਮੇਟੀ ਨੂੰ ਭੇਂਟ ਕੀਤੀ ਗਈ ਹੈ ਉਹ ਟਾਟਾ ਕੰਪਨੀ ਦੀ ਸਭ ਤੋਂ ਉਤਮ ਅਤੇ ਆਧੁਨਿਕ ਸੁਵਿਧਾਵਾਂ ਨਾਲ ਲੈਸ ਹੈ ਜਿਸ ਵਿਚ ਵੈਂਟੀਲੇਟਰ ਤੋਂ ਲੈ ਕੇ ਹਰ ਤਰ੍ਹਾਂ ਦੀ ਸੁਵਿਧਾ ਮੌਜੂਦ ਹੈ ਅਤੇ ਲੋੜ ਪੈਣ ‘ਤੇ ਮਰੀਜ਼ਾਂ ਲਈ ਪੂਰੀ ਤਰ੍ਹਾਂ ਮਦਦਗਾਰ ਹੈ ਨਾਲ ਹੀ ਮਰੀਜ਼ ਦੇ ਪਰਿਵਾਰਕ ਮੈਂਬਰਾਂ ਦੇ ਵੀ ਬੈਠਣ ਦਾ ਪ੍ਰਬੰਧ ਇਸ ਵਿਚ ਹੋਵੇਗਾ।

ਸ. ਹਰਮਨਜੀਤ ਸਿੰਘ ਤੋਂ ਇਲਾਵਾ ਕਮੇਟੀ ਦੇ ਹੋਰਨਾਂ ਮੈਂਬਰਾਂ ਦੇ ਨਾਲ-ਨਾਲ ਬਲਦੀਪ ਸਿੰਘ ਰਾਜਾ ਵੀ ਇਸ ਮੌਕੇ ਮੌਜੁਦ ਰਹੇ। ਸ. ਹਰਮਨਜੀਤ ਸਿੰਘ ਨੇ ਬਲਦੀਪ ਸਿੰਘ ਰਾਜਾ ਦਾ ਆਭਾਰ ਪ੍ਰਗਟ ਕੀਤਾ ਜਿਨ੍ਹਾਂ ਵੱਲੋਂ ਗੁਰਦੁਆਰਾ ਸਾਹਿਬ ਕਮੇਟੀ ਨੂੰ ਸਹਿਯੋਗ ਕਰਦੇ ਹੋਏ ਮੋਤੀਆਬਿੰਦ ਆਪਰੇਸ਼ਨ ਲਈ ਆਉਣ ਵਾਲੇ ਮਰੀਜਾਂ ਦਾ ਇੱਕ ਮਹੀਨੇ ਦਾ ਪੂਰਾ ਖਰਚ ਉਠਾਇਆ ਗਿਆ ਅਤੇ 80 ਦੇ ਕਰੀਬ ਮਰੀਜਾਂ ਨੂੰ ਮੁਫ਼ਤ ਆਪਰੇਸ਼ਨ ਦੀ ਸੁਵਿਧਾ ਪ੍ਰਾਪਤ ਹੋਈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,163FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...