Tuesday, May 7, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਦੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਨੂੰ ਐਨ.ਏ.ਬੀ.ਐਚ.ਵੱਲੋਂ ਮਾਨਤਾ ਮਿਲੀ, ਭਰੋਸੇਯੋਗਤਾ ਵਧੀ: ਬੀਬੀ ਜਗੀਰ ਕੌਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 14 ਸਤੰਬਰ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਅੰਮ੍ਰਿਤਸਰ ਨੂੰ ਐਨਏਬੀਐਚ ਵੱਲੋਂ ਮਾਨਤਾ ਮਿਲਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਖੁਸ਼ੀ ਪ੍ਰਗਟ ਕਰਦਿਆਂ ਹਸਪਤਾਲ ਦੇ ਸਟਾਫ਼ ਨੂੰ ਵਧਾਈ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਨੈਸ਼ਨਲ ਪੱਧਰ ਦੀ ਸੰਸਥਾ ਵੱਲੋਂ ਹਸਪਤਾਲ ਨੂੰ ਮਾਨਤਾ ਮਿਲਣ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਮਨੁੱਖਤਾ ਦੀ ਭਲਾਈ ਲਈ ਦਿੱਤੀਆਂ ਜਾਂਦੀਆਂ ਸਿਹਤ ਸੇਵਾਵਾਂ ਦੀ ਭਰੋਸੇਯੋਗਤਾ ਅਤੇ ਪ੍ਰਤੀਬੱਧਤਾ ਹੋਰ ਉੱਭਰੀ ਹੈ।

ਇਸ ਨਾਲ ਸੰਸਥਾ ਦਾ ਸਟਾਫ਼ ਵਚਨਬੱਧਤਾ ਨਾਲ ਆਪਣੇ ਫ਼ਰਜ਼ਾਂ ਪ੍ਰਤੀ ਹੋਰ ਤੀਬਰਤਾ ਨਾਲ ਡਿਊਟੀ ਨਿਭਾਵੇਗਾ। ਦੱਸਣਯੋਗ ਹੈ ਕਿ ਨੈਸ਼ਨਲ ਐਕਰੀਡਿਟੇਸ਼ਨ ਬੋਰਡ ਫਾਰ ਹਸਪਤਾਲ ਐਂਡ ਹੈਥਲਕੇਅਰ ਪ੍ਰੋਵਾਇਡਰਜ਼ (ਐਨਏਬੀਐਚ) ਵੱਲੋਂ ਮੁਲਾਂਕਣ ਮਗਰੋਂ ਬੀਤੇ ਕੱਲ੍ਹ ਹੀ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਅੰਮ੍ਰਿਤਸਰ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਮੁਲਾਂਕਣ ਦੌਰਾਨ ਵੱਖ-ਵੱਖ ਮਾਪਦੰਡਾਂ ਤਹਿਤ ਹਸਪਤਾਲ ਦੇ ਕੰਮ-ਕਾਜ, ਰੱਖ-ਰਖਾਂਵ, ਮਰੀਜ਼ਾਂ ਦੀ ਦੇਖਭਾਲ, ਇਲਾਜ਼ ਲਈ ਜ਼ੁੰਮੇਵਾਰੀ, ਸਾਫ਼-ਸਫ਼ਾਈ ਆਦਿ ਪੱਖਾਂ ਨੂੰ ਪਰਖਿਆ ਗਿਆ ਸੀ। ਬੀਬੀ ਜਗੀਰ ਕੌਰ ਨੇ ਆਖਿਆ ਕਿ ਸੰਸਥਾ ਦੇ ਸਟਾਫ਼ ਨੇ ਆਪਣੀ ਜ਼ੁੰਮੇਵਾਰੀ ਤਨਦੇਹੀ ਨਾਲ ਨਿਭਾਉਂਦਿਆਂ ਇਸ ਵਕਾਰੀ ਮਾਨਤਾ ਹਾਸਲ ਕਰਨ ਵਿਚ ਅਹਿਮ ਯੋਗਦਾਨ ਪਾਇਆ ਹੈ।

ਸੰਸਥਾ ਦੇ ਮੈਡੀਕਲ ਸਟਾਫ਼, ਪੈਰਾ ਮੈਡੀਕਲ ਸਟਾਫ਼, ਸਕਿਓਰਟੀ ਅਤੇ ਸਫ਼ਾਈ ਆਦਿ ਕਰਮਚਾਰੀਆਂ ਨੇ ਇਸ ਵਿਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਵੀ ਆਪਣਾ ਵਿਸ਼ੇਸ਼ ਯੋਗਦਾਨ ਪਾਇਆ ਹੈ।

ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਅਤੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਦੇ ਵੀਸੀ, ਡਾਇਰੈਕਟਰ ਪ੍ਰਿੰਸੀਪਲ, ਸਕੱਤਰ, ਵਧੀਕ ਸਕੱਤਰ, ਮੈਡੀਕਲ ਸੁਪ੍ਰਿੰਟੈਂਡੈਂਟ ਅਤੇ ਹੇਠਲੇ ਸਟਾਫ਼ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਅਜਿਹੀਆਂ ਹੀ ਪ੍ਰਾਪਤੀਆਂ ਲਈ ਕਾਰਜਸ਼ੀਲ ਰਹਿਣ ਦੀ ਆਸ ਪ੍ਰਗਟਾਈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,141FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...