Saturday, April 27, 2024

ਵਾਹਿਗੁਰੂ

spot_img
spot_img

ਮਾਮਲਾ ਜੱਲ੍ਹਿਆਂਵਾਲਾ ਬਾਗ ਦਾ: ਦੇਸ਼ ਭਗਤ ਯਾਦਗਾਰ ਕਮੇਟੀ ਨੇ ਜੱਲ੍ਹਿਆਂਵਾਲਾ ਬਾਗ਼ ਸਬੰਧੀ ਪੰਜਾਬ ਭਰ ਦੀਆਂ ਜੱਥੇਬੰਦੀਆਂ ਦੀ ਸੱਦੀ ਮੀਟਿੰਗ

- Advertisement -

ਯੈੱਸ ਪੰਜਾਬ
ਜਲੰਧਰ, 15 ਸਤੰਬਰ, 2021 –
ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਗੁਰਮੀਤ ਸਿੰਘ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਅੱਜ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਲ੍ਹਿਆਂਵਾਲਾ ਬਾਗ਼ ਦੇ ਮੂਲ ਸਰੂਪ ਦੀ ਬਹਾਲੀ ਦੀ ਮੰਗ ਲਈ ਦੇਸ਼ ਭਗਤ ਯਾਦਗਾਰ ਕਮੇਟੀ ਦਾ ਵਫ਼ਦ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ 20 ਸਤੰਬਰ ਨੂੰ ਮਿਲੇਗਾ।

ਉਹਨਾਂ ਦੱਸਿਆ ਕਿ ਵਫ਼ਦ ਉਸ ਦਿਨ ਜ਼ੋਰਦਾਰ ਮੰਗ ਕਰੇਗਾ ਕਿ ਸੁੰਦਰੀਕਰਨ ਅਤੇ ਨਵੀਨੀਕਰਨ ਦੇ ਨਾਂਅ ਹੇਠ ਇਤਿਹਾਸਕ ਵਿਰਾਸਤ ਨੂੰ ਸੈਰਗਾਹ ਬਣਾਉਣ ਦੀ ਨੀਤੀ ਤਹਿਤ ਕੀਤੀ ਛੇੜਛਾੜ ਬਦਲਕੇ ਉਸਦਾ ਮੂਲ ਸਰੂਪ ਬਹਾਲ ਕੀਤਾ ਜਾਏ। ਦਾਖਲਾ ਗੇਟ ’ਤੇ ਫਿੱਟ ਟਿਕਟ ਮਸ਼ੀਨਾਂ, ਪ੍ਰਵੇਸ਼ ਇਤਿਹਾਸਕ ਗਲੀ ਵਿੱਚ ਲਗਾਈਆਂ ਮੂਰਤੀਆਂ, ਕਮਲ ਦੇ ਫੁੱਲ ਤੁਰੰਤ ਹਟਾਏ ਜਾਣ। ਸ਼ਹੀਦੀ ਖੂਹ, ਅਮਰ ਜੋਤੀ, ਫਾਇਰਿੰਗ ਸਥਾਨ ਦੀ ਥੜ੍ਹੀ ਆਦਿ ਨੂੰ ਮੌਲਿਕ ਸਰੂਪ ਵਿੱਚ ਲਿਆਂਦਾ ਜਾਏ।

ਬਾਗ਼ ਦੇ ਮਿਊਜ਼ੀਅਮ ਵਿੱਚ ਲੱਗੇ ਗ਼ਦਰ ਦੇ ਝੰਡੇ ਦੇ ਪ੍ਰਮਾਣਿਕ ਰੰਗ ਯਕੀਨੀ ਬਣਾਏ ਜਾਣ, ਕੌਮੀ ਪ੍ਰਵਾਨਿਆਂ ਦੇ ਨਾਂਵਾਂ ਅੱਗੇ ‘ਸ਼ਹੀਦ’ ਲਿਖਿਆ ਜਾਏ, ਜਲ੍ਹਿਆਂਵਾਲਾ ਬਾਗ਼ ਅੰਦਰ ਦਾਖਲੇ ’ਤੇ ਰੋਕਾਂ ਲਾਉਣ ਲਈ ਵੰਨ-ਸੁਵੰਨੀਆਂ ਸ਼ਰਤਾਂ ਮੜ੍ਹਨਾ ਬੰਦ ਕੀਤਾ ਜਾਏ। ਮੁਲਕ ਦੇ ਨਾਮਵਰ ਇਤਿਹਾਸਕਾਰਾਂ ਅਤੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਨੁੰਮਾਇੰਦੇ ਸ਼ਾਮਲ ਕਰਕੇ ਬਾਗ਼ ਦਾ ਮੂਲ ਇਤਿਹਾਸਕ ਸਰੂਪ ਬਹਾਲ ਕੀਤਾ ਜਾਏ।

ਜ਼ਿਕਰਯੋਗ ਹੈ ਕਿ ਜੇਕਰ ਕਮੇਟੀ ਦੇ ਬਾਰ-ਬਾਰ ਦਿੱਤੇ ਮੰਗ ਪੱਤਰਾਂ ਅਤੇ ਵਫ਼ਦ ਦੀਆਂ ਮੰਗਾਂ ’ਤੇ ਅਮਲ ਨਾ ਕੀਤਾ ਗਿਆ ਤਾਂ 26 ਸਤੰਬਰ ਨੂੰ ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਅੰਦਰ ਪੰਜਾਬ ਦੀਆਂ ਸਮੂਹ ਜਨਤਕ ਜਮਹੂਰੀ ਜੱਥੇਬੰਦੀਆਂ ਦੀ ਬੁਲਾਈ ਮੀਟਿੰਗ ’ਚ ਫੈਸਲਾ ਲੈ ਕੇ, ਜਲ੍ਹਿਆਂਵਾਲਾ ਬਾਗ਼ ਅੰਮ੍ਰਿਤਸਰ ਸਾਹਮਣੇ ਵਿਸ਼ਾਲ ਵਿਖਾਵਾ ਕੀਤਾ ਜਾਏਗਾ। ਮੂਲ ਸਰੂਪ ਦੀ ਬਹਾਲੀ ਨਾ ਕਰਨ ਤੱਕ ਅਗਲੀਆਂ ਸਰਗਰਮੀਆਂ ਦੀ ਰੂਪਰੇਖਾ ਵੀ ਐਲਾਨ ਕੀਤੀ ਜਾਏਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...