Thursday, May 30, 2024

ਵਾਹਿਗੁਰੂ

spot_img
spot_img

ਅੱਗ ਲਗਾਉਣ ਦੀ ਬਜਾਏ ਪਰਾਲੀ ਨੂੰ ਕਿਸਾਨ ਆਮਦਨ ਦਾ ਸਾਧਨ ਬਣਾਉਣ: ਡਾ. ਆਦਰਸ਼ ਪਾਲ ਵਿੱਗ

- Advertisement -

ਯੈੱਸ ਪੰਜਾਬ
ਪਟਿਆਲਾ, 15 ਸਤੰਬਰ, 2021 –
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਪ੍ਰੋ (ਡਾ.) ਆਦਰਸ਼ਪਾਲ ਵਿੱਗ ਨੇ ਕਿਹਾ ਕਿ ਕਿਸਾਨ ਪਰਾਲੀ ਨੂੰ ਖੇਤਾਂ ‘ਚ ਅੱਗ ਲਗਾਉਣ ਦੀ ਥਾਂ ਉਸਦਾ ਸੁਚੱਜਾ ਪ੍ਰਬੰਧਨ ਕਰਕੇ ਆਪਣੀ ਆਮਦਨ ‘ਚ ਵਾਧਾ ਕਰਨ ਲਈ ਇਸ ਦੀ ਵਰਤੋਂ ਕਰਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਉਨ੍ਹਾਂ ਅੱਜ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਮੁੱਖ ਦਫ਼ਤਰ ਤੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਪਿੰਡਾਂ ਵਿੱਚ ਜਾਣ ਲਈ ਰਵਾਨਾ ਕਰਦਿਆਂ ਕੀਤਾ।

ਉਨ੍ਹਾਂ ਦੱਸਿਆ ਕਿ ਬੋਰਡ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਇਹ ਜਾਗਰੂਕਤਾ ਵੈਨਾਂ ਪੰਜਾਬ ਦੇ ਸਾਰੇ ਜਿੱਲ੍ਹਿਆ ਵਿੱਚ ਮਿਤੀ 15 ਸਤੰਬਰ ਤੋਂ 15 ਨਵੰਬਰ ਤੱਕ ਚਲਾਈਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਲਗਾਈ ਜਾਂਦੀ ਅੱਗ ਨਾਲ ਜਿੱਥੇ ਵਾਤਾਵਰਣ ਪਲੀਤ ਹੁੰਦਾ ਹੈ, ਉੱਥੇ ਧਰਤੀ ਦੀ ਉਪਜਾਊ ਸ਼ਕਤੀ ਖ਼ਤਮ ਹੁੰਦੀ ਹੈ, ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਕਈ ਘਾਤਕ ਬਿਮਾਰੀਆਂ ਵੀ ਜਨਮ ਲੈਂਦੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਇਸ ਸਬੰਧੀ ਕਈ ਕਦਮ ਚੁੱਕ ਰਹੀ ਹੈ ਤਾਂ ਜੋ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਿਆ ਜਾ ਸਕੇ।

ਪ੍ਰੋ ਵਿੱਗ ਨੇ ਦੱਸਿਆ ਕਿ ਪਰਾਲੀ ਨੂੰ ਫ਼ੈਕਟਰੀਆਂ ਵਿੱਚ ਲੱਗੇ ਬੁਆਇਲਰਾਂ ਵਿੱਚ ਬਾਲਣ ਵਜੋਂ ਵਰਤਣ ਦੀ ਤਜਵੀਜ਼ ਹੈ ਅਤੇ ਇਸ ਸਬੰਧੀ ਪੰਜਾਬ ਸਰਕਾਰ ਨੇ ਗਾਇਡਲਾਇਨਜ਼ ਵੀ ਜਾਰੀ ਕੀਤੀਆਂ ਹਨ। ਜੋ ਫ਼ੈਕਟਰੀਆਂ ਵਾਲੇ ਆਪਣੇ ਬੁਆਇਲਰਾਂ ਵਿੱਚ ਪਰਾਲੀ ਨੂੰ ਬਾਲਣ ਦੇ ਤੌਰ ਤੇ ਵਰਤਣ ਲਈ ਬੁਆਲਿਰਾਂ ਵਿੱਚ ਢੁਕਵੇਂ ਬਦਲਾਅ ਕਰਨਗੇ, ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਉਤਸ਼ਾਹਿਤ ਕੀਤਾ ਜਾਵੇਗਾ।

ਇਸ ਤਰਾਂ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਾਉਣ ਤੇ ਕਟੌਤੀ ਹੋਵੇਗੀ ਅਤੇ ਕਿਸਾਨਾਂ ਨੂੰ ਪਰਾਲੀ ਦਾ ਉਚਿਤ ਮੁੱਲ ਮਿਲ ਸਕੇਗਾ। ਭਾਰਤ ਸਰਕਾਰ ਵੱਲੋਂ ਇੱਕ ਏਅਰ ਕਮਿਸ਼ਨ ਵੀ ਬਣਾਇਆ ਗਿਆ ਹੈ ਜੋ ਕਿ ਪੰਜਾਬ, ਹਰਿਆਣਾ, ਯੂ. ਪੀ ਅਤੇ ਐਨ. ਸੀ. ਆਰ ਏਰੀਆ ਦੇ ਵਿੱਚ ਹੋਣ ਵਾਲੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਉਪਰਾਲਾ ਕਰ ਰਿਹਾ ਹੈ।

ਉਹਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਛੋਟੇ ਅਤੇ ਮਾਧਿਅਮ ਵਰਗ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਅੰਦਰੂਨੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ/ਉਪਕਰਨ ਬਿਨਾ ਕਿਸੇ ਕਿਰਾਏ ਤੋਂ ਮੁਫ਼ਤ ਵਿੱਚ ਮੁਹੱਈਆ ਕਰਾਏ ਜਾਂਦੇ ਹਨ। ਕਿਸਾਨ ਇਹ ਸਹੂਲਤ ਕਸਟਮ ਹਾਇਰਿੰਗ ਸਰਵਿਸਿਜ਼ ਸੈਂਟਰਜ਼, ਸਹਿਕਾਰੀ ਸਭਾਵਾਂ, ਪਿੰਡ ਦੀਆਂ ਪੰਚਾਇਤਾਂ ਰਾਹੀਂ ਲੈ ਸਕਦੇ ਹਨ।

ਇਸ ਸਬੰਧੀ ਪੂਰੀ ਜਾਣਕਾਰੀ ਆਈ ਖੇਤ ਐਪ ਤੇ ਉਪਲਬਧ ਹੈ। ਇਸ ਲਈ ਉਹਨਾਂ ਸਾਰੇ ਕਿਸਾਨ ਨੂੰ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਅੰਦਰੂਨੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ/ਉਪਕਰਨ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ।

ਉਹਨਾਂ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਾਨੂੰਨ ਬਣਾਏ ਹਨ ਅਤੇ ਅੱਗ ਲਾਉਣ ਵਾਲੇ ਕਿਸਾਨ ਨੂੰ ਜੁਰਮਾਨਾ ਮੁਕੱਰਰ ਕੀਤਾ ਹੈ।

ਪੰਜਾਬ ਵਿੱਚ ਅੱਗ ਲੱਗਣ ਵਾਲੀਆਂ ਥਾਵਾਂ ਦੀ ਸੈਟੇਲਾਈਟ ਰਾਹੀਂ ਨਜ਼ਰ ਰੱਖੀ ਜਾਵੇਗੀ ਇਸ ਸਬੰਧ ਵਿੱਚ ਬੋਰਡ ਨੇ ਰਿਮੋਟ ਸੈਂ ਸਿੰਗ ਸੈਂਟਰ ਨਾਲ ਮਿਲਕੇ ਇੱਕ ਐਪ ਬਣਾਈ ਗਈ ਹੈ ਜਿਸ ਰਾਹੀਂ ਪਰਾਲੀ ਨੂੰ ਅੱਗ ਲੱਗਣ ਵਾਲੇ ਸਥਾਨਾਂ ਦਾ ਵੇਰਵਾ ਸਰਕਾਰ ਵੱਲੋਂ ਬਣਾਏ ਗਏ ਨੋਡਲ ਅਫ਼ਸਰਾਂ ਦੇ ਮੋਬਾਇਲ ਫੋਨਸ ਤੇ ਆ ਜਾਵੇਗਾ ਤਾਂ ਜੋ ਸਬੰਧਤ ਪਟਵਾਰੀ ਵੱਲੋਂ ਜ਼ਮੀਨ ਦੇ ਮਾਲਕਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।

ਬੋਰਡ ਦੇ ਮੈਂਬਰ ਸਕੱਤਰ, ਇੰਜ. ਕਰੁਨੇਸ਼ ਗਰਗ ਨੇ ਪਰਾਲੀ ਨੂੰ ਨਾ ਸਾੜਨ ਬਾਰੇ ਕਿਸਾਨ ਭਰਾਵਾਂ ਨੂੰ ਅਪੀਲ ਕਰਦੇ ਹੋਏ ਦੱਸਿਆ ਕਿ ਪਰਾਲੀ ਨੂੰ ਅੱਗ ਨਾ ਲਾ ਕੇ ਇਸ ਨੂੰ ਸੰਭਾਲਣ ਕਈ ਸਾਧਨ ਹਨ। ਕਿਸਾਨ ਵੀਰ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਸਕਦੇ ਹਨ, ਉਹਨਾਂ ਨੇ ਦੱਸਿਆ ਕਿ ਖੇਤੀ ਬਾੜੀ ਵਿਭਾਗ ਦੇ ਡਾਟੇ ਅਨੁਸਾਰ ਅਜਿਹਾ ਕਰਨ ਨਾਲ ਝੋਨੇ ਦੇ ਝਾੜ ਵਿੱਚ ਵਾਧਾ ਹੋਇਆ ਹੈ।

ਪਰਾਲੀ ਨੂੰ ਬਾਹਰ ਕਢਕੇ ਇਸ ਨੂੰ ਵੱਖ ਵੱਖ ਢੰਗਾਂ ਨਾਲ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ ਜਿਵੇਂ ਕਿ ਬਾਇਓ ਥਰਮਲ ਪਲਾਂਟ, ਜਾਨਵਰਾਂ ਦੀ ਖ਼ੁਰਾਕ, ਗੱਤਾ ਬਣਾਉਣ ਵਾਲੀਆਂ ਫ਼ੈਕਟਰੀਆਂ, ਆਦਿ।

ਪਰਾਲੀ ਨੂੰ ਖੇਤਾਂ ਵਿਚ ਹੀ ਖ਼ਤਮ ਕਰਨ ਲਈ ਬਾਇਓ ਡੀ-ਕੰਪੋਸਟ ਕੀਤਾ ਜਾ ਸਕਦਾ ਹੈ। ਉਹਨਾਂ ਨੇ ਕਿਸਾਨ ਵੀਰਾਂ ਨੂੰ ਕਣਕ ਅਤੇ ਝੋਨੇ ਦੀ ਫ਼ਸਲ ਤੋਂ ਇਲਾਵਾ ਕਪਾਹ, ਬਾਸਮਤੀ, ਸਬਜ਼ੀਆਂ ਆਦਿ ਦੀ ਖੇਤੀ ਕਰਨ ਦੀ ਸਲਾਹ ਦਿੰਦੇ ਹੋਏ ਫ਼ਸਲਾਂ ਦੀ ਚੱਕਰ ਵਿੱਚੋਂ ਬਾਹਰ ਨਿਕਲਣ ਦੀ ਜ਼ਰੂਰਤ ਤੇ ਜ਼ੋਰ ਦਿੱਤਾ। ਉਹਨਾਂ ਨੇ ਦੱਸਿਆ ਕਿ ਇਸ ਸਾਲ ਪਰਾਲੀ ਨੂੰ 1 ਮਿਲੀਅਨ ਮੀਟ੍ਰਿਕ ਟਨ ਵਰਤੋਂ ਵਿੱਚ ਲਿਆਉਣ ਦੀ ਤਜਵੀਜ਼ ਹੈ ਤਾਂ ਕਿ ਕਿਸਾਨਾਂ ਨੂੰ ਪਰਾਲੀ ਦਾ ਉਚਿਤ ਬਦਲ ਮਿਲ ਸਕੇ।

ਇਸ ਮੌਕੇ ਆਮ ਜਨਤਾ ਨੂੰ ਕਿਸਾਨਾਂ ਅਤੇ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਅਤੇ ਪਰਾਲੀ ਨੂੰ ਅੱਗ ਲੱਗਣ ਦੇ ਸਬੰਧ ਵਿੱਚ ਕੋਈ ਵੀ ਸ਼ਿਕਾਇਤ/ਸੁਝਾਅ ਮੋਬਾਇਲ ਨੰਬਰ 9035172000 ਤੇ ਦਰਜ ਕਰਾਉਣ ਦੀ ਅਪੀਲ ਕੀਤੀ।

ਉਹਨਾਂ ਨੇ ਕਿਸਾਨ ਭਰਾਵਾ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਪੂੰਜੀ ਦੀ ਤਰਾਂ ਸਮਝੋ ਇਸ ਦੀ ਵਰਤੋਂ ਕਰਕੇ ਵਿੱਤੀ ਲਾਭ ਲੈਣ ਪ੍ਰੇਰਿਤ ਕੀਤਾ। ਉਹਨਾਂ ਨੇ ਕਿਸਾਨਾਂ ਨੂੰ ਸਹਿਯੋਗ ਦੀ ਮੰਗ ਕਰਦੇ ਹੋਏ ਕਿਹਾ ਕਿ ਅਸੀਂ ਪਰਾਲੀ ਨੂੰ ਅੱਗ ਨਾ ਲਾਈਏ ਅਤੇ ਇਸ ਨੂੰ ਸੁਚੱਜੇ ਢੰਗ ਨਾਲ ਉਪਯੋਗ ਵਿੱਚ ਲਿਆ ਕੇ ਵਾਤਾਵਰਣ ਦੀ ਸੰਭਾਲ ਕਰੀਏ।

“ਕਿਸਾਨਾਂ ਨਾ ਸਾੜ ਪਰਾਲੀ, ਬਚੇਗੀ ਹਰਿਆਲੀ”—ਡਾ ਆਦਰਸ਼ ਪਾਲ ਵਿੱਗ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਮੈਨੇਜਮੈਂਟ ਕੋਰਸ ਦੇ ਵਿਦਿਆਰਥੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲਈ ਪ੍ਰਬੰਧਕੀ ਸਿਖਲਾਈ

ਯੈੱਸ ਪੰਜਾਬ ਅੰਮ੍ਰਿਤਸਰ, 29 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਅਡਵਾਂਸਡ ਸਟੱਡੀਜ਼ ਇਨ ਸਿੱਖਇਜਮ, ਬਹਾਦਰਗੜ੍ਹ (ਪਟਿਆਲਾ) ਵਿਖੇ ਚਲਾਏ ਜਾ ਰਹੇ ਬੈਚੁਲਰ ਆਫ਼...

ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਅੰਮ੍ਰਿਤਸਰ, 29 ਮਈ, 2024 ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਉਨ੍ਹਾਂ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,084FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...