Sunday, April 28, 2024

ਵਾਹਿਗੁਰੂ

spot_img
spot_img

ਕਿਰਤੀ ਕਿਸਾਨ ਯੂਨੀਅਨ ਨੇ ਸਿੰਘੂ ਬਾਰਡਰ ਵਿਖ਼ੇ ਕੀਤਾ ਰੋਸ ਮਾਰਚ, 3 ਕਾਨੂੰਨ ਰੱਦ ਕਰਕੇ ਐਮ.ਐਸ.ਪੀ. ਗਾਰੰਟੀ ਕਾਨੂੰਨ ਬਨਵਾਉਣ ਤਕ ਡਟੇ ਰਹਿਣ ਦਾ ਐਲਾਨ

- Advertisement -

ਦਲਜੀਤ ਕੌਰ ਭਵਾਨੀਗੜ੍ਹ
ਸਿੰਘੂ ਬਾਰਡਰ ਦਿੱਲੀ, 16 ਸਤੰਬਰ, 2021:
ਹਰਿਆਣਾ ਸਰਕਾਰ ਵੱਲੋਂ ਸਿੰਘੂ ਬਾਰਡਰ ਦਾ ਰਾਸਤਾ ਖਾਲੀ ਕਰਵਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਖਿਲਾਫ਼ ਕਿਰਤੀ ਕਿਸਾਨ ਯੂਨੀਅਨ ਵੱਲੋਂ ਸਿੰਘੂ ਬਾਰਡਰ ਤੋਂ ਸਟੇਜ ਤੱਕ ਰੋਸ ਮਾਰਚ ਕੱਢਦਿਆਂ ਸਰਕਾਰ ਦੇ ਹਰ ਜੁਲਮ ਅਤੇ ਧੱਕੇਸਾਹੀ ਦਾ ਮੁਕਾਬਲਾ ਕਰਨ ਲਈ ਤਿਆਰ ਹੋਣ ਦਾ ਸਬੂਤ ਦਿੱਤਾ।

ਮਾਰਚ ਦੀ ਅਗਵਾਈ ਕਿਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਸਤਬੀਰ ਸਿੰਘ ਸੁਲਤਾਨੀ ਅਤੇ ਯੂਥ ਵਿੰਗ ਦੇ ਕਨਵੀਨਰ ਭੁਪਿੰਦਰ ਲੌਂਗੋਵਾਲ, ਸੂਬਾ ਆਗੂ ਸੁਰਿੰਦਰ ਬੈੰਸ ਨੇ ਕਰਦਿਆਂ ਕਿਹਾ ਕਿ ਸਰਕਾਰ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਅਪਣਾ ਕੇ ਅੰਦੋਲਨ ਨੂੰ ਬਦਨਾਮ ਕਰਨਾ ਚਾਹੁੰਦੀ ਹੈ ਤਾਂ ਜੋ ਬਾਰਡਰਾਂ ਉਪਰ ਲੱਗੇ ਮੋਰਚਿਆਂ ਨੇੜੇ ਰਹਿਣ ਵਾਲੇ ਲੋਕ ਕਿਸਾਨਾਂ ਦੇ ਖਿਲਾਫ਼ ਹੋ ਜਾਣ।

ਉਨ੍ਹਾਂ ਕਿਹਾ ਕਿ ਆਪਣੇ ਚਹੇਤਿਆਂ ਦੁਆਰਾ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਅਤੇ ਸੁਪਰੀਮ ਕੋਰਟ ਵਿੱਚ ਪਾਈ ਰਿੱਟ ਵਿੱਚ ਦੋਸ਼ ਲਾਏ ਹਨ ਕਿ ਦਿੱਲੀ ਦੇ ਵੱਖ-ਵੱਖ ਬਾਰਡਰਾਂ ਬੈਠੇ ਕਿਸਾਨਾਂ ਵੱਲੋਂ ਰਾਸਤਾ ਰੋਕਣ ਕਾਰਨ ਰੋਜ਼ਾਨਾ ਸਫਰ ਕਰਨ ਵਾਲੇ ਕਾਰੋਬਾਰੀ ਅਤੇ ਨੌਕਰੀਪੇਸਾ ਲੋਕਾਂ ਨੂੰ ਪ੍ਰੇਸਾਨੀ ਹੋ ਰਹੀ ਹੈ, ਕੋਵਿਡ ਨੇਮਾਂ ਦੀ ਉਲੰਘਣਾ ਹੋ ਰਹੀ ਹੈ ਅਤੇ ਆਲੇ ਦੁਆਲੇ ਦੀਆਂ ਉੱਦਯੋਗਿਕ ਇਕਾਈਆਂ ਘਾਟੇ ਚ ਜਾਣ ਕਰਕੇ ਬੰਦ ਹੋਣ ਕਿਨਾਰੇ ਹਨ।

ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਇਹ ਝੂਠੇ ਦੋਸ਼ ਲਗਾ ਕੇ ਸਰਕਾਰ ਅੰਦੋਲਨਕਾਰੀ ਕਿਸਾਨਾਂ ਤੇ ਦਬਾਅ ਬਣਾ ਕੇ ਰਾਸਤੇ ਖਾਲੀ ਕਰਵਾਉਣਾ ਚਾਹੁੰਦੀ ਹੈ; ਜਦਕਿ ਅਸਲੀਅਤ ਇਹ ਹੈ ਕਿ ਕਿਸਾਨ ਪਿਛਲੇ ਸਾਲ 26 ਨਵੰਬਰ ਨੂੰ ਆਪਣਾ ਰੋਸ ਪ੍ਰਦਰਸ਼ਨ ਕਰਨ ਲਈ ਦਿੱਲੀ ਦੇ ਰਾਮਲੀਲਾ ਮੈਦਾਨ ਜਾ ਰਹੇ ਸਨ। ਹਰਿਆਣਾ ਅਤੇ ਦਿੱਲੀ ਦੀਆਂ ਸਰਕਾਰਾਂ ਨੇ ਕਿਸਾਨਾਂ ਅੱਗੇ ਭਾਰੀ ਬੈਰੀਕੇਡ ਲਗਾ ਕੇ ਸੜਕਾਂ ਪੁੱਟ ਕੇ ਖੁਦ ਕਿਸਾਨਾਂ ਨੂੰ ਇੱਥੇ ਰੁਕਣ ਲਈ ਮਜਬੂਰ ਕੀਤਾ।

ਉਨ੍ਹਾਂ ਕਿਹਾ ਕਿ ‌ਕਿਸਾਨਾਂ ਨੇ ਅੰਦੋਲਨ ਵਿੱਚੋਂ ਦੀ ਆਮ ਲੋਕਾਂ ਅਤੇ ਐਮਰਜੈਂਸੀ ਸੇਵਾਵਾਂ ਲਈ ਰਾਸਤਾ ਪਹਿਲਾਂ ਹੀ ਛੱਡਿਆ ਹੋਇਆ ਹੈ, ਸਰਕਾਰ ਦੇ ਸਮਝਦੀ ਹੈ ਕਿ ਲੋਕਾਂ ਨੂੰ ਪ੍ਰੇਸਾਨੀ ਹੋ ਰਹੀ ਹੈ ਤਾਂ ਪਹਿਲਾਂ ਉਹ ਪੁਲਸ ਦੁਆਰਾ ਲਾਏ ਬੈਰੀਕੇਡ, ਸੜਕਾਂ ਤੇ ਉਸਾਰੀਆਂ ਕੰਕਰੀਟ ਦੀਆਂ ਕੰਧਾਂ, ਸੜਕਾਂ ਤੇ ਗੱਡੇ ਗਏ ਕਿੱਲ, ਬਰਸਾਤ ਕਾਰਨ ਥਾਂ-ਥਾਂ ਟੁੱਟੀਆਂ ਸੜਕਾਂ ਅਤੇ ਉਨ੍ਹਾਂ ਟੋਇਆਂ ਚ ਖੜ੍ਹੇ ਗੰਦੇ ਪਾਣੀ ਕਾਰਨ ਹੋ ਰਹੀ ਹੈ, ਜਿਸਨੂੰ ਹੱਲ ਕਰੇ, ਪਰੰਤੂ ਸਰਕਾਰ ਇਸ ਦੀ ਬਜਾਏ ਸਰਕਾਰ ਲੋਕਾਂ ਦੀ ਪ੍ਰੇਸਾਨੀ ਦਾ ਸਾਰਾ ਭਾਂਡਾ ਕਿਸਾਨਾਂ ਦੇ ਸਿਰ ਭੰਨਣਾ ਚਾਹੁੰਦੀ ਹੈ।

ਕਿਸਾਨ ਸਰਕਾਰ ਦੀ ਇਸ ਚਾਲ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਣਗੇ। ਸਰਕਾਰ ਦੀ ਕਿਸੇ ਵੀ ਧੱਕੇਸਾਹੀ ਦਾ ਜਵਾਬ ਦੇਣ ਲਈ ਕਿਰਤੀ ਕਿਸਾਨ ਯੂਨੀਅਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਤਿਆਰ ਬਰ ਤਿਆਰ ਹੈ। ਕਾਲੇ ਕਾਨੂੰਨ ਰੱਦ ਹੋਣ ਤੱਕ ਮੋਰਚੇ ਕਿਸੇ ਵੀ ਸੂਰਤ ਚ ਨਹੀਂ ਹੱਟਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...