Wednesday, May 8, 2024

ਵਾਹਿਗੁਰੂ

spot_img
spot_img

ਸਰਕਾਰ ਦੇ ਰੁਜ਼ਗਾਰ ਮੇਲਿਆਂ ਖਿਲਾਫ਼ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪੰਜਾਬ ‘ਚ ਰੋਸ ਪ੍ਰਦਰਸ਼ਨ, 26ਵੇਂ ਦਿਨ ਵੀ ਟੈਂਕੀ ‘ਤੇ ਡਟਿਆ ਮੁਨੀਸ਼ ਫਾਜ਼ਿਲਕਾ

- Advertisement -

ਦਲਜੀਤ ਕੌਰ ਭਵਾਨੀਗੜ੍ਹ
ਚੰਡੀਗੜ੍ਹ, 16 ਸਤੰਬਰ, 2021:
ਪੰਜਾਬ ਸਰਕਾਰ ਇੱਕ ਪਾਸੇ ਜਿੱਥੇ ਪੰਜਾਬ ‘ਚ ਵੱਖ-ਵੱਖ ਥਾਵਾਂ ਤੇ ਰੁਜ਼ਗਾਰ ਮੇਲੇ ਲਗਾ ਰਹੀ ਹੈ, ਉੱਥੇ ਦੂਜੇ ਪਾਸੇ ਪੰਜਾਬ ਦੇ ਉੱਚ ਯੋਗਤਾ ਪ੍ਰਾਪਤ ਬੇਰੁਜ਼ਗਾਰ ਬੀ. ਐਡ ਟੈੱਟ ਪਾਸ ਅਧਿਆਪਕ ਸਰਕਾਰ ਵੱਲੋਂ ਲਗਾਏ ਜਾ ਰਹੇ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਪਹੁੰਚ ਕੇ ਇਨ੍ਹਾਂ ਨੂੰ ਅਖੌਤੀ ਰੁਜ਼ਗਾਰ ਮੇਲੇ ਅਤੇ ਡਰਾਮੇ ਆਖ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਲਗਾਤਾਰ ਇਨ੍ਹਾਂ ਦਾ ਤਿੱਖਾ ਵਿਰੋਧ ਕਰ ਰਹੇ ਹਨ।

ਇਸੇ ਲੜੀ ਤਹਿਤ ਅੱਜ ਜਲਾਲਾਬਾਦ, ਗੁਰੂ ਹਰ ਸਹਾਏ, ਅਬੋਹਰ, ਬੇਨੜਾ, ਮਾਲੇਰਕੋਟਲਾ, ਫਰੀਦਕੋਟ, ਮੁਕਤਸਰ ਅਤੇ ਰੋਪੜ ਆਦਿ ਸਮੇਤ ਵੱਖ-ਵੱਖ ਥਾਵਾਂ ਉੱਤੇ ਸਥਿਤੀ ਉੁਸ ਸਮੇਂ ਤਣਾਅ ਪੂਰਨ ਅਤੇ ਹਾਸੋਹੀਣੀ ਬਣ ਗਈ ਜਦੋਂ ਅਧਿਆਪਨ ਕਾਰਜ ਨਿਭਾਉਣ ਦੀਆਂ ਉੱਚ ਯੋਗਤਾਵਾਂ ਰੱਖਦੇ ਵੱਡੀ ਗਿਣਤੀ ਬੇਰੁਜ਼ਗਾਰ ਬੀ. ਐੱਡ ਟੈੱਟ ਪਾਸ ਅਧਿਆਪਕ ਆਪਣੀਆਂ ਮੰਗਾਂ ਨਾਲ ਸੰਬੰਧਿਤ ਚਾਰਟ/ਬੈਨਰ ਲੈਕੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਰੁਜ਼ਗਾਰ ਮੇਲਿਆਂ ਵਿੱਚ ਦਾਖਲ ਹੋ ਕੇ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ।

ਬੇਰੁਜ਼ਗਾਰ ਬੀ. ਐਡ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਘਰ-ਘਰ ਰੁਜ਼ਗਾਰ ਦਾ ਵਾਅਦਾ ਕਰਕੇ ਸੱਤਾ ਉਪਰ ਕਾਬਜ ਹੋਈ ਕਾਂਗਰਸ ਸਰਕਾਰ ਲੋੜਵੰਦ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਤੋਂ ਨਾਕਾਮ ਹੋ ਚੁੱਕੀ ਹੈ। ਦੂਜੇ ਪਾਸੇ ਚੋਣ ਵਾਅਦਿਆ ਨੂੰ ਪੂਰਾ ਕਰਾਉਣ ਲਈ ਵੱਖ-ਵੱਖ ਵਰਗਾਂ ਦੇ ਬੇਰੁਜ਼ਗਾਰ ਤਿੱਖਾ ਸੰਘਰਸ਼ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਰੁਜ਼ਗਾਰ ਦੀ ਮੰਗ ਕਰਦੇ ਬੇਰੁਜ਼ਗਾਰ ਸੰਗਰੂਰ ਅਤੇ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਪੁਲਿਸ ਦੀਆਂ ਡਾਂਗਾ ਦਾ ਸੇਕ ਝੱਲ ਰਹੇ ਹਨ। ਜਿਹਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਡਾਂਗਾਂ ਨਾਲ ਕੁੱਟਿਆ ਅਤੇ ਝੂਠੇ ਪਰਚੇ ਪਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਕਰੀਬ ਸਾਢੇ ਅੱਠ ਮਹੀਨਿਆਂ ਤੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦੇ ਗੇਟ ਉੱਤੇ ਮੋਰਚਾ ਜਾਰੀ ਹੈ, ਜਿੱਥੋਂ ਸਿੱਖਿਆ ਮੰਤਰੀ ਲਾਪਤਾ ਹਨ। ਦੂਜੇ ਪਾਸੇ ਫਾਜਲਿਕਾ ਦਾ ਬੇਰੁਜ਼ਗਾਰ ਨੌਜਵਾਨ ਮੁਨੀਸ਼ ਕੁਮਾਰ 21 ਅਗਸਤ ਤੋਂ ਸੰਗਰੂਰ ਵਿਖੇ ਹੀ ਸਿਵਲ ਹਸਪਤਾਲ ਦੀ ਪਾਣੀ ਵਾਲੀ ਟੈਂਕੀ ਉਪਰ ਚੜਿਆ ਹੋਇਆ ਹੈ ਪਰ ਕਾਂਗਰਸ ਸਰਕਾਰ ਸਮਾਜਿਕ ਸਿੱਖਿਆ, ਹਿੰਦੀ ਅਤੇ ਪੰਜਾਬੀ ਦੀਆਂ ਆਸਾਮੀਆਂ ਸਮੇਤ ਹੋਰ ਵੱਡੀ ਗਿਣਤੀ ਵਿੱਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰਨ ਤੋਂ ਟਾਲਾ ਵੱਟਣ ਸਮੇਤ ਅਨੇਕਾਂ ਹੋਰ ਮੰਗਾਂ ਨੂੰ ਦਰਕਿਨਾਰ ਕਰਦੀ ਆ ਰਹੀ ਹੈ।

ਬੇਰੁਜ਼ਗਾਰ ਅਧਿਆਪਕ ਆਗੂਆਂ ਗਗਨਦੀਪ ਕੌਰ, ਬਲਕਾਰ ਸਿੰਘ, ਗੁਰਪ੍ਰੀਤ ਸਿੰਘ ਪੱਕਾ, ਹਰਦੀਪ ਫਾਜਲਿਕਾ, ਅਮਨ ਸੇਖਾ, ਸੰਦੀਪ ਗਿੱਲ, ਬਲਰਾਜ ਮੌੜ ਆਦਿ ਨੇ ਕਿਹਾ ਕਿ ਦਰਜਨਾਂ ਥਾਵਾਂ ਉੱਤੇ ਅਜਿਹੇ ਮੇਲਿਆਂ ਦੇ ਡਰਾਮਿਆਂ ਦਾ ਪਰਦਾਫਾਸ਼ ਕੀਤਾ ਜਾ ਚੁੱਕਾ ਹੈ ਅਤੇ ਅੱਗੇ ਮੁਹਿੰਮ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬੇਰੁਜ਼ਗਾਰ 19 ਅਤੇ 23 ਸਤੰਬਰ ਨੂੰ ਮੁੜ ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕਰਨਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...