Saturday, May 4, 2024

ਵਾਹਿਗੁਰੂ

spot_img
spot_img

ਭਾਰਤੀ ਫ਼ੌਜ ਦੀ ਜਾਣਕਾਰੀ ਪਾਕਿਸਤਾਨ ਦੀ ਖੁਫੀਆ ਏਜੰਸੀ ਨੂੰ ਦੇਣ ਲਈ ਵਰਤੇ ਗਏ ਮੋਬਾਇਲ ਫੋਨ ਤੇ ਲੈਪਟਾਪ ਬਰਾਮਦ

- Advertisement -

ਯੈੱਸ ਪੰਜਾਬ
ਬਠਿੰਡਾ, 18 ਸਤੰਬਰ, 2021 –
ਪੰਜਾਬ ਪੁਲਿਸ ਦੇ ਡੀ.ਜੀ.ਪੀ. ਸ੍ਰੀ ਦਿਨਕਰ ਗੁਪਤਾ ਵੱਲੋਂ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ ਵੱਲੋਂ ਭਾਰਤ ਵਿਰੋਧ ਕੀਤੀਆਂ ਜਾ ਰਹੀਆਂ ਸਾਜ਼ਿਸਾਂ ਪ੍ਰਤੀ ਜਾਰੀ ਕੀਤੇ ਅਲੱਰਟ ਤੇ ਏ.ਡੀ.ਜੀ.ਪੀ., ਆਈ.ਐਸ ਪੰਜਾਬ ਸ੍ਰੀ ਆਰ.ਐਨ. ਢੋਕੇ ਵੱਲੋਂ ਇਸ ਸਬੰਧੀ ਜਾਰੀ ਹਦਾਇਤਾਂ ਮੁਤਾਬਿਕ ਕਾਉਂਟਰ ਇੰਟੈਲੀਜੈਂਸ ਬਠਿੰਡਾ ਵੱਲੋਂ ਏ.ਆਈ.ਜੀ ਕਾਊਂਟਰ ਇੰਟੈਲੀਜੈਂਸ ਸ੍ਰੀ ਦੇਸ ਰਾਜ ਦੀ ਨਿਗਰਾਨੀ ਹੇਠ ਕਾਊਂਟਰ ਇੰਟੈਲੀਜੈਂਸ ਦੀ ਵਿਸ਼ੇਸ਼ ਟੀਮ ਨੇ ਇੰਸਪੈਕਟਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਖੁਫੀਆ ਇਤਲਾਹ ਮਿਲਣ ਤੇ ਬੀਬੀ ਵਾਲਾ ਚੌਂਕ ਬਠਿੰਡਾ ਤੋਂ ਇਕ ਵਿਅਕਤੀ ਨੂੰ ਸੱਕ ਦੇ ਅਧਾਰ ਤੇ ਰਾਉਂਡਅੱਪ ਕੀਤਾ।

ਜਿਸ ਨੇ ਪੁੱਛਣ ਤੇ ਆਪਣਾ ਨਾਮ ਗੁਰਵਿੰਦਰ ਸਿੰਘ ਪੁੱਤਰ ਸਿਮਰਜੀਤ ਸਿੰਘ ਵਾਸੀ ਚੰਡੀਗੜ ਪਲਾਟ, ਤਹਿਸੀਲ ਅਰਨੌਲੀ, ਜ਼ਿਲ੍ਹਾ ਕੈਥਲ, (ਹਰਿਆਣਾ) (ਹਾਲ ਅਬਾਦ ਵਾਸੀ ਮਕਾਨ ਨੰ: 112/6, ਐਮਈਐਸ ਕਲੋਨੀ ਆਰਮੀ ਕੈਂਟ ਬਠਿੰਡਾ) ਦੱਸਿਆ।

ਜਿਸ ਨੇ ਇਹ ਵੀ ਦੱਸਿਆ ਕਿ ਉਹ ਐਮਈਐਸ ਬਠਿੰਡਾ ਵਿੱਚ ਬਤੌਰ ਮਲਟੀ ਟਾਸਕਿੰਗ ਸਟਾਫ (ਐਮਟੀਐਸ) ਵਿੱਚ ਬਤੌਰ ਪੀਅਨ ਨੌਕਰੀ ਕਰਦਾ ਹੈ, ਜਿਸ ਨੂੰ ਸਵਾਲ ਜਵਾਬ ਕਰਨ ਤੇ ਇਹ ਸਾਹਮਣੇ ਆਇਆ ਕਿ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਦੀ ਕਰਮੀ ਪਾਕਿਸਤਾਨ ਇੰਟੈਲੀਜੈਂਸ ਅਪ੍ਰੇਟਿਵ (ਪੀ.ਆਈ.ਓ.), ਜਿਸ ਨੇ ਆਪਣਾ ਨਾਮ ਖੁਸ਼ਦੀਪ ਕੌਰ ਵਾਸੀ ਜੈਪੁਰ (ਰਾਜਸਥਾਨ) ਹਾਲ ਦਫਤਰ ਪੀ.ਸੀ.ਡੀ.ਏ. (ਪ੍ਰਿੰਸੀਪਲ ਕੰਟਰੋਲਰ ਆਫ਼ ਡੀਫੈਸ ਅਕਾਊਂਟਸ) ਚੰਡੀਗੜ੍ਹ ਵਿਖੇ ਨੌਕਰੀ ਕਰਦੀ ਦੱਸਿਆ, ਨੇ ਇਸ ਗੁਰਵਿੰਦਰ ਸਿੰਘ ਡੀਫੈਸ ਕਰਮਚਾਰੀ ਨੂੰ ਆਪਣੇ ਹਨੀ ਟ੍ਰੈਪ ਵਿੱਚ ਫਸਾ ਕੇ ਇਸ ਦੇ ਨਾਲ ਵਾਰਤਾਲਾਪ ਕਰਕੇ ਭਾਰਤੀ ਫੌਜ ਦੀਆਂ ਗੁਪਤ ਸੂਚਨਾਵਾਂ ਫੇਸਬੁੱਕ ਅਤੇ ਵੱਟਸਐਪ ਰਾਹੀਂ ਇਸ ਤੋਂ ਮੰਗਵਾਈਆਂ।

ਪੁੱਛਗਿੱਛ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਇਸ ਡੀਫੈਸ ਕਰਮਚਾਰੀ ਨੇ ਪੀ.ਆਈ.ਓ. ਨੂੰ ਵੈਸਟਰਨ ਸੀਐਮਡੀ ਮਿਊਚਲ ਪੋਸਟਿੰਗ ਗਰੁੱਪ ਅਤੇ ਐਮਈਐਸ ਇੰਨਫੋਰਮਿਸ਼ਨ ਅਪਡੇਟ ਗਰੁੱਪ ਵਿੱਚ ਵੀ ਸਾਮਿਲ ਕਰਵਾਇਆ ਹੈ, ਜੋ ਇਨ੍ਹਾਂ ਵੱਟਸਐਪ ਗਰੁੱਪਾਂ ਦੀ ਮੈਂਬਰ ਬਣ ਜਾਣ ਕਰਕੇ ਉਹ ਇਨ੍ਹਾਂ ਗਰੁੱਪਾ ਵਿੱਚ ਚੱਲ ਰਹੀ ਵਾਰਤਾਲਾਪ ਦੀ ਨਿਗਰਾਨੀ ਵੀ ਕਰ ਸਕਦੀ ਹੈ ਤੇ ਸੋਸਲ ਮੀਡੀਆ ਦੀ ਤਕਨੀਕ ਰਾਹੀਂ ਡੀਫੈਸ ਦੇ ਕਰਮਚਾਰੀਆਂ ਨੂੰ ਸੋਰਸ ਬਣਾ ਸਕਦੀ ਹੈ ਜਾਂ ਹਨੀ ਟ੍ਰੈਪ ਵਿੱਚ ਫਸਾ ਸਕਦੀ ਹੈ।

ਇਸ ਗੁਰਵਿੰਦਰ ਸਿੰਘ ਵੱਲੋਂ ਉਕਤ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੀ ਏਜੰਟ ਨਾਲ ਵੀਡੀਓ ਅਤੇ ਆਡੀਓ ਕਾਲਿੰਗ ਕੀਤੀ ਗਈ ਅਤੇ ਆਰਮੀ ਦੀਆਂ ਯੂਨਿਟਾਂ ਤੇ ਆਪਣੇ ਦਫਤਰ ਦੇ ਖੁਫੀਆ ਕਾਗਜਾਤ ਵੱਟਸਐਪ ਰਾਹੀਂ ਉਸ ਨੂੰ ਭੇਜਦਾ ਰਿਹਾ ਅਤੇ ਫ਼ੌਜ ਦੀਆਂ ਹੋਰ ਖੁਫੀਆ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਸਾਂਝੀ ਕਰਦਾ ਰਿਹਾ ਹੈ।

ਏ.ਆਈ. ਜੀ. ਕਾਉਂਟਰ ਇੰਟੈਲੀਜੈਂਸ ਬਠਿੰਡਾ ਸ੍ਰੀ ਦੇਸ ਰਾਜ ਨੇ ਦੱਸਿਆ ਕੇ ਉਕਤ ਗੁਰਵਿੰਦਰ ਸਿੰਘ ਦੇ ਪਾਸੋਂ ਭਾਰਤੀ ਫ਼ੌਜ ਦੀਆਂ ਖੁਫੀਆ ਜਾਣਕਾਰੀ ਪਾਕਿਸਤਾਨ ਦੀ ਖੁਫੀਆ ਏਜੰਸੀ ਦੀ ਪੀਆਈਓ ਨੂੰ ਦੇਣ ਲਈ ਵਰਤੇ ਗਏ ਮੋਬਾਇਲ ਫੋਨ ਤੇ ਲੈਪਟਾਪ ਬਰਾਮਦ ਕੀਤਾ ਹੈ, ਜਿਸ ਵਿਚੋਂ ਮੌਜੂਦ ਡਾਟਾ ਦੀ ਤਹਿ ਤੱਕ ਪੜਤਾਲ ਕੀਤੀ ਜਾਵੇਗੀ।

ਗੁਰਵਿੰਦਰ ਸਿੰਘ ਦੇ ਖਿਲਾਫ ਮੁਕੱਦਮਾਂ ਨੰ: 0089 ਮਿਤੀ 18-09-21 ਅ/ਧ 124-ਏ ਆਈ.ਪੀ.ਸੀ., ਅਤੇ 3, 4, 5 ਅਤੇ 09 ਔਫਿਸੀਅਲ ਸੀਕਰੇਟ ਐਕਟ 1923 ਥਾਣਾ ਕੈਂਟ ਬਠਿੰਡਾ ਦਰਜ ਰਜਿਸਟਰ ਕੀਤਾ ਗਿਆ ਹੈ ਅਤੇ ਹੋਰ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਵੱਲੋਂ ਸ਼ੇਅਰ ਕੀਤੀ ਸਾਰੀ ਜਾਣਕਾਰੀ ਦੀ ਮੁਕੱਮਲ ਪੜਤਾਲ ਕੀਤੀ ਜਾ ਸਕੇ ਅਤੇ ਜਿਸ ਦੀ ਤਫਤੀਸ ਜਾਰੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,152FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...