Sunday, May 5, 2024

ਵਾਹਿਗੁਰੂ

spot_img
spot_img

ਕਾਂਗਰਸ ਦੇ ਮਾਫ਼ੀਆ ਰਾਜ ’ਚ ਬਰਾਬਰ ਦੇ ਹਿੱਸੇਦਾਰ ਰਹੇ ਮੰਤਰੀ ਅਤੇ ਵਿਧਾਇਕ: ਕੈਪਟਨ ਦੇ ਅਸਤੀਫ਼ੇ ਤੋਂ ਬਾਅਦ ਹਰਪਾਲ ਚੀਮਾ ਦਾ ਬਿਆਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਸਤੰਬਰ, 2021 –
ਸੱਤਾਧਾਰੀ ਕਾਂਗਰਸ ਵਿੱਚ ਲੰਮੇ ਸਮੇਂ ਤੋਂ ਜਾਰੀ ‘ਕੁਰਸੀ’ ਦੀ ਲੜਾਈ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਰ ‘ਤੇ ਤਲਖ਼ ਟਿੱਪਣੀ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਦੇ ਇਸ ਗ੍ਰਹਿ ਯੁੱਧ ਨੇ ਪੰਜਾਬ ਅਤੇ ਪੰਜਾਬੀਆਂ ਦਾ ਬਹੁਤ ਜ਼ਿਆਦਾ ਨੁਕਸਾਨ ਕੀਤਾ ਹੈ।

ਜਿਸ ਕਾਰਨ ਪੰਜਾਬ ਦੀ ਜਨਤਾ ‘ਚ ਕਾਂਗਰਸ ਪ੍ਰਤੀ ਬਹੁਤ ਜ਼ਿਆਦਾ ਗੁੱਸਾ ਹੈ। ਕਾਂਗਰਸ ਭਾਵੇਂ ਜਿੰਨੇ ਮਰਜੀ ਚਿਹਰੇ ਕਿਉਂ ਨਾ ਬਦਲ ਲਵੇ, ਆਉਂਦੀਆਂ ਚੋਣਾ ਵਿੱਚ ਪੰਜਾਬ ਦੇ ਲੋਕ ਕਾਂਗਰਸ ਦਾ ਅਕਾਲੀ- ਭਾਜਪਾ ਨਾਲੋਂ ਵੀ ਬੁਰਾ ਹਸ਼ਰ ਕਰਨਗੇ।

ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਦਿੱਤੇ ਗਏ ਅਸਤੀਫ਼ੇ ਅਤੇ ਨਵੇਂ ਮੁੱਖ ਮੰਤਰੀ ਦੀ ਚੋਣ ਬਾਰੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਕਿਹਾ, ”ਅਲੀ ਬਾਬਾ ਬਦਲੇ ਜਾਣ ਨਾਲ ਬਾਕੀ ਚੋਰ ਦੁੱਧ ਧੋਤੇ ਨਹੀਂ ਹੋ ਜਾਣਗੇ।

ਸਾਢੇ ਚਾਰ ਸਾਲਾਂ ਤੋਂ ਜਾਰੀ ਮਾਫ਼ੀਆ ਰਾਜ ਦੇ ਹਮਾਮ ਵਿੱਚ ਸਭ ਕਾਂਗਰਸੀ ਨੰਗੇ ਹਨ। ਕਾਂਗਰਸ ਜਿਹੜਾ ਵੀ ਚਿਹਰੇ (ਮੁੱਖ ਮੰਤਰੀ) ਬਦਲ ਲਵੇ, ਪਰ ਆਪਣੀ ਝੂਠੀ, ਭ੍ਰਿਸ਼ਟਾਚਾਰੀ ਅਤੇ ਮੌਕਾ ਪ੍ਰਸਤੀ ਵਾਲੀ ਫ਼ਿਤਰਤ ਨਹੀਂ ਬਦਲ ਸਕਦੀ।”

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਕੈਪਟਨ ਅਤੇ ਉਸਦੇ ਵਿਧਾਇਕਾਂ ਤੇ ਵਜ਼ੀਰਾਂ ਨੇ ਪੰਜਾਬ ਦੀ ਖੁਸ਼ਹਾਲੀ ਬਾਰੇ ਕਦੇ ਨਹੀਂ ਸੋਚਿਆ, ਸਿਰਫ਼ ਆਪਣੀਆਂ ਤਿਜ਼ੌਰੀਆਂ ਭਰਨ ‘ਤੇ ਲੱਗੇ ਰਹੇ। ਜੇਕਰ ਪੰਜਾਬ ਅਤੇ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੇ ਏਜੰਡੇ ‘ਤੇ ਹੁੰਦੇ ਤਾਂ ਕਾਂਗਰਸ ਨੂੰ ਆਹ ਦਿਨ ਦੇਖਣ ਦੀ ਨੌਬਤ ਹੀ ਨਾ ਆਉਂਦੀ, ਕਿਉਂਕਿ ਲੜਾਈ ਸਿਰਫ਼ ਮੁੱਖ ਮੰਤਰੀ ਦੀ ਕੁਰਸੀ ਦੀ ਨਹੀਂ, ਸਗੋਂ ਮਾਫੀਆ ਸਰਗਨੇ ਦੇ ਰੁਤਬੇ ‘ਤੇ ਕਬਜ਼ਾ ਕਰਨ ਦੀ ਜੰਗ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਦਲਾਂ ਦੇ 10 ਸਾਲਾਂ ਮਾਫ਼ੀਆ ਰਾਜ ਤੋਂ ਦੁਖੀ ਹੋ ਕੇ ਲੋਕਾਂ ਨੇ ਬੜੀ ਉਮੀਦ ਨਾਲ ਕੈਪਟਨ ਅਤੇ ਕਾਂਗਰਸ ਉਤੇ ਜਿੰਨਾ ਜ਼ਿਆਦਾ ਵਿਸ਼ਵਾਸ਼ ਕੀਤਾ ਸੀ, ਇਨਾਂ ਸਾਢੇ ਚਾਰ ਸਾਲਾਂ ‘ਚ ਓਨੀ ਹੀ ਜ਼ਿਆਦਾ ਨਿਰਾਸਤਾ ਮਿਲੀ ਲੋਕਾਂ ਨੂੰ ਮਿਲੀ।

ਕਾਂਗਰਸੀ ਗ੍ਰਹਿਯੁੱਧ ਨੇ ਪੰਜਾਬ ਅਤੇ ਲੋਕਾਂ ਦੇ ਸਾਰੇ ਅਹਿਮ ਮੁੱਦੇ ਪਿੱਛੇ ਸੁੱਟ ਦਿੱਤੇ। ਇਹੋ ਵਜ੍ਹਾ ਹੈ ਕਿ ਅੱਜ ਲੋਕ ਕਾਂਗਰਸ ਨੂੰ ਬਾਦਲ-ਭਾਜਪਾ ਵਾਂਗ ਨਫ਼ਰਤ ਕਰਨ ਲੱਗੇ ਹਨ। ਚੀਮਾ ਮੁਤਾਬਕ ਆਪਣੀਆਂ ਨਲਾਇਕੀਆਂ ਅਤੇ ਬਦਨੀਤੀਆਂ ਕਾਰਨ ਕਾਂਗਰਸ ਅੱਜ ਡੁੱਬ ਰਿਹਾ ‘ਟਾਇਟੈਨਿਕ ਜ਼ਹਾਜ’ ਬਣ ਗਿਆ ਹੈ, ਜਿਸ ਨੂੰ ਕੋਈ ਵੀ ‘ਕਪਤਾਨ’ ਹੁਣ ਹਮੇਸ਼ਾਂ ਲਈ ਡੁਬਣੋਂ ਨਹੀਂ ਬਚਾਅ ਸਕਦਾ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਵਿੱਚ ਵਰਤਮਾਨ ਫੇਰਬਦਲ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਆਖ਼ਰੀ ਕੋਸ਼ਿਸ਼ ਹੈ ਕਿ ਸਾਢੇ ਚਾਰ ਸਾਲਾਂ ਦੀਆਂ ਨਕਾਮੀਆਂ ਅਤੇ ਮਾਫ਼ੀਆ ਰਾਜ ਦੀ ਲੁੱਟ- ਖਸੁੱਟ ਦਾ ਠੀਕਰਾ ਸਿਰਫ਼ ਕੈਪਟਨ ਅਮਰਿੰਦਰ ਸਿੰਘ ਭੰਨ ਕੇ ਬਾਕੀ ਪਾਰਟੀ ਨੂੰ ਪਾਕ-ਪਵਿੱਤਰ ਬਣਾ ਲਿਆ ਜਾਵੇ, ਪ੍ਰੰਤੂ ਪੰਜਾਬ ਦੀ ਜਨਤਾ ਸਿਆਸੀ ਤੌਰ ‘ਤੇ ਬੇਹੱਦ ਜਾਗਰੂਕ ਹੋ ਚੁੱਕੀ ਹੈ। ਇਸ ਲਈ ਜਨਤਾ ਕਾਂਗਰਸ ਦੇ ਇਸ ਹਾਈ ਡਰਾਮੇ ਦਾ ਸ਼ਿਕਾਰ ਨਹੀਂ ਹੋਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 4 ਮਈ, 2024 ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,146FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...