Thursday, May 2, 2024

ਵਾਹਿਗੁਰੂ

spot_img
spot_img

ਬੇਰੁਜ਼ਗਾਰ ਬੀ.ਐਡ. ਟੈੱਟ ਪਾਸ ਅਧਿਆਪਕਾਂ ਵੱਲੋਂ 24 ਸਤੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦੇ ਘਿਰਾਓ ਦਾ ਐਲਾਨ

- Advertisement -

ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 22 ਸਤੰਬਰ, 2021:
ਪਿਛਲੇ ਸਾਢੇ ਚਾਰ ਵਜੇ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈਟ ਪਾਸ ਬੇਰੁਜ਼ਗਾਰ ਬੀ ਐਡ ਅਧਿਆਪਕਾਂ ਨੇ ਜਿਥੇ 24 ਸਤੰਬਰ ਨੂੰ ਨਵੇਂ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਹੋਇਆ ਹੈ ਉੱਥੇ ਆਪਣੀਆਂ ਮੰਗਾਂ ਤੋ ਜਾਣੂ ਕਰਵਾਉਣ ਲਈ ਡਿਪਟੀ ਕਮਿਸ਼ਨਰਾਂ ਰਹੀ ਮੰਗ ਪੱਤਰ ਭੇਜ ਕੇ ਵਿੱਢੀ ਮੁਹਿੰਮ ਤਹਿਤ ਸਥਾਨਕ ਏ.ਡੀ.ਸੀ. ਚਰਨਜੋਤ ਸਿੰਘ ਵਾਲੀਆਂ ਨੂੰ ਮੰਗ ਪੱਤਰ ਦਿੱਤਾ ਗਿਆ।

ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ, ਜਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਲੌਂਗੋਵਾਲ ਤੇ ਗਗਨਦੀਪ ਕੌਰ ਭਵਾਨੀਗੜ੍ਹ ਨੇ ਕਿਹਾ ਕਿ ਘਰ ਘਰ ਰੁਜ਼ਗਾਰ ਦਾ ਵਾਅਦਾ ਕਰਕੇ ਸੱਤਾ ਉੱਤੇ ਕਾਬਜ਼ ਹੋਈ ਕਾਂਗਰਸ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦੀ ਬਜਾਏ ਡਾਂਗਾਂ ਅਤੇ ਪਰਚੇ ਦਿੰਦੀ ਆ ਰਹੀ ਹੈ।

ਸੂਬਾ ਮੀਤ ਪ੍ਰਧਾਨ ਅਮਨ ਸੇਖਾ ਤੇ ਕਿਰਨ ਈਸੜਾ ਨੇ ਦੱਸਿਆ ਕੀ ਸਾਂਝੇ ਮੋਰਚੇ ਵੱਲੋਂ ਕਰੀਬ 9 ਮਹੀਨੇ ਤੋ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਵਿਖੇ ਕੋਠੀ ਦਾ ਘਿਰਾਓ ਕੀਤਾ ਹੋਇਆ ਹੈ।

ਦੂਜੇ ਪਾਸੇ ਕਰੀਬ ਇਕ ਮਹੀਨੇ ਤੋਂ ਸੰਗਰੂਰ ਦੇ ਹੀ ਸਿਵਲ ਹਸਪਤਾਲ ਦੀ ਪਾਣੀ ਵਾਲੀ ਟੈਂਕੀ ਉੱਤੇ ਇੱਕ ਬੇਰੁਜ਼ਗਾਰ ਮੁਨੀਸ਼ ਫਾਜਲਿਕਾ ਆਪਣੀ ਭਰਤੀ ਸਮੇਤ ਖਾਸ ਕਰਕੇ ਸਮਾਜਿਕ ਸਿੱਖਿਆ, ਹਿੰਦੀ ਅਤੇ ਪੰਜਾਬੀ ਦੀਆਂ ਅਸਾਮੀਆਂ ਵੱਡੀ ਗਿਣਤੀ ਵਿੱਚ ਕੱਢਣ ਦੀ ਮੰਗ ਲੈਕੇ ਚੜਿਆ ਹੋਇਆ ਹੈ।

ਓਹਨਾ ਕਿਹਾ ਕਿ ਜੇਕਰ ਬੇਰੁਜ਼ਗਾਰਾਂ ਦੀਆਂ ਮੰਗਾਂ ਤੋ ਜਾਣੂ ਹੋਣ ਮਗਰੋਂ ਵੀ ਨਵੇਂ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਬੈਠ ਕੇ ਗੱਲ ਕਰਨੀ ਯੋਗ ਨਾ ਸਮਝੀ ਤਾਂ 24 ਸਤੰਬਰ ਨੂੰ ਖਰੜ ਵਿਖੇ ਓਹਨਾਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।

ਇਸ ਮੌਕੇ ਹਰਦਮ ਸਿੰਘ, ਸੰਦੀਪ ਕੌਰ, ਜਸਵਿੰਦਰ ਕੌਰ, ਅਵਤਾਰ ਸਿੰਘ ਭੁੱਲਰ ਹੇੜੀ, ਮਨਦੀਪ ਕੌਰ, ਰਾਜਵੀਰ ਕੌਰ, ਸੱਤਪਾਲ ਕੌਰ, ਨਿੱਕਾ ਸਿੰਘ, ਪ੍ਰਤਿੰਦਰ ਕੌਰ, ਰਿੰਪੀ ਕੌਰ, ਅਲਕਾ ਰਾਣੀ, ਸੁਖਜੀਤ ਸਿੰਘ, ਸਵਿੰਦਰ ਕੌਰ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,158FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...