Friday, May 3, 2024

ਵਾਹਿਗੁਰੂ

spot_img
spot_img

ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ ਸਿੱਖ਼ਿਆ ਅਤੇ ਖ਼ੋਜ ਦੇ ਨਵੇਂ ਮਾਪਦੰਡ ਕਾਇਮ ਕਰਨ ਦਾ ਸੱਦਾ

- Advertisement -

ਯੈੱਸ ਪੰਜਾਬ
ਬਠਿੰਡਾ, 23 ਸਤੰਬਰ, 2021 –
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਦਮ ਵਿਭੂਸ਼ਣ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਵੀਰਵਾਰ ਨੂੰ ਜ਼ਿਲ੍ਹਾ ਬਠਿੰਡਾ ਦੇ ਪਿੰਡ ਘੁੱਦਾ ਵਿਖੇ ਸਥਿਤ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਦਾ ਦੌਰਾ ਕੀਤਾ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ।

ਇਸ ਮੌਕੇ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਅਤੇ ਸੀਯੂਪੀਬੀ ਅਧਿਕਾਰੀਆਂ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਯੂਨੀਵਰਸਿਟੀ ਦੀ ਵਿਕਾਸ ਯਾਤਰਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 12 ਸਾਲਾਂ ਦੇ ਥੋੜ੍ਹੇ ਸਮੇਂ ਵਿੱਚ ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਐਨਆਈਆਰਐਫ ਇੰਡੀਆ ਰੈਂਕਿੰਗ 2021 ਵਿੱਚ ਯੂਨੀਵਰਸਿਟੀ ਸ਼੍ਰੇਣੀ ਵਿੱਚ 84ਵਾਂ ਰੈਂਕ ਹਾਸਲ ਕੀਤਾ ਹੈ।

ਸੀਯੂਪੀਬੀ ਕੈਂਪਸ ਪਹੁੰਚਣ ਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕੈਂਪਸ ਦੇ ਵਿਕਾਸ ਕਾਰਜਾਂ ਤੇ ਸੰਤੁਸ਼ਟੀ ਪ੍ਰਗਟ ਕੀਤੀ, ਜਿਸਦਾ ਨੀਂਹ ਪੱਥਰ ਸਾਲ 2015 ਵਿੱਚ ਰੱਖਿਆ ਗਿਆ ਸੀ ਜਦੋਂ ਉਹ ਸੂਬੇ ਦੇ ਮੁੱਖ ਮੰਤਰੀ ਸਨ।

ਆਪਣੀ ਦੌਰੇ ਦੌਰਾਨ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸੀਯੂਪੀਬੀ ਦੇ ਅਪਲਾਈਡ ਐਗਰੀਕਲਚਰ ਵਿਭਾਗ (ਉਪਯੁਕਤ ਖੇਤੀਬਾੜੀ ਵਿਭਾਗ) ਦੇ ਫੈਕਲਟੀ ਮੈਂਬਰਾਂ ਨਾਲ ਵਿਸ਼ੇਸ਼ ਤੌਰ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਰਾਜ ਦੇ ਸਥਾਨਕ ਫਲਾਂ ਅਤੇ ਫਸਲਾਂ ਦੇ ਮੁੱਲ ਵਾਧੇ ਲਈ ਪ੍ਰੋਸੈਸਡ ਫੂਡ ਉਤਪਾਦਾਂ ਦੀ ਪ੍ਰਭਾਵਸ਼ਾਲੀ ਵਰਤੋਂ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ ਦੀ ਕੋਸ਼ਿਸ਼ ਕਰਨ ਲਈ ਉਤਸ਼ਾਹਤ ਕੀਤਾ। ਉਨ੍ਹਾਂ ਨੇ ਜਾਮੁਨ, ਪਪੀਤਾ ਅਤੇ ਅਮਰੂਦ ਦੀ ਵਰਤੋਂ ਕਰਦੇ ਹੋਏ ਬਰਫੀ, ਜੈਮ ਅਤੇ ਹੋਰ ਫੂਡ ਪ੍ਰੋਸੈਸਿੰਗ ਉਤਪਾਦ ਬਣਾਉਣ ਦੇ ਆਪਣੇ ਅਨੁਭਵ ਵੀ ਸਾਂਝੇ ਕੀਤੇ।

ਵਾਈਸ ਚਾਂਸਲਰ ਪ੍ਰੋ. ਤਿਵਾੜੀ ਨਾਲ ਗੱਲਬਾਤ ਦੌਰਾਨ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਕੇਂਦਰੀ ਯੂਨੀਵਰਸਿਟੀ ਪੰਜਾਬ ਦੇ ਲੋਕਾਂ ਨੂੰ ਉੱਚ ਪੱਧਰੀ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨ, ਅਤੇ ਸਥਾਨਕ ਮਸਲਿਆਂ ਬਾਰੇ ਖੋਜ ਰਾਹੀਂ ਨਵੇਂ ਹੱਲ ਲੱਭਣ ਦਾ ਟੀਚਾ ਰੱਖ ਕੇ ਸਮਾਜ ਭਲਾਈ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ।

ਉਨ੍ਹਾਂ ਯੂਨੀਵਰਸਿਟੀ ਅਧਿਕਾਰੀਆਂ ਨੂੰ ਸੁਝਾਅ ਦਿੱਤਾ ਕਿ ਉਹ ਖੇਤਰ ਦੇ ਸਕੂਲਾਂ ਅਤੇ ਉੱਚ ਵਿਦਿਅਕ ਸੰਸਥਾਵਾਂ ਨੂੰ ਜੋੜਨ ਲਈ ਇੱਕ ਪਲੇਟਫਾਰਮ ਵਿਕਸਤ ਕਰਨ ਅਤੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਸਿੱਖਿਆ ਪ੍ਰਣਾਲੀ ਵਿੱਚ ਤਬਦੀਲੀਆਂ ਲਿਆਉਣ ਲਈ ਸਹੀ ਮਾਰਗਦਰਸ਼ਨ ਪ੍ਰਦਾਨ ਕਰਨ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸੀਯੂਪੀਬੀ ਫੈਕਲਟੀ ਨੂੰ ਸਮਾਜ ਦੀ ਭਾਗੀਦਾਰੀ ਅਤੇ ਨੇੜਲੇ ਪਿੰਡਾਂ ਦੇ ਵਿਕਾਸ ਲਈ ਗਤੀਵਿਧੀਆਂ ਕਰਨ ਲਈ ਪ੍ਰੇਰਿਤ ਕੀਤਾ।

ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਪ੍ਰਤੀ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਐਨਈਪੀ-2020 ਦੇ ਤਹਿਤ ਸ਼ੁਰੂ ਕੀਤੇ ਗਏ ਪਰਿਵਰਤਨਸ਼ੀਲ ਵਿਦਿਅਕ ਸੁਧਾਰਾਂ ਨੂੰ ਸੰਪੂਰਨ ਰੂਪ ਵਿੱਚ ਲਾਗੂ ਕਰਨ ਲਈ ਵਚਨਬੱਧ ਹੈ ਤਾਂ ਜੋ ਸਾਰੇ ਹਿੱਸੇਦਾਰ ਇਸ ਦਾ ਲਾਭ ਲੈ ਸਕਣ।

ਵਾਈਸ ਚਾਂਸਲਰ ਨੇ ਭਰੋਸਾ ਦਿੱਤਾ ਕਿ ਯੂਨੀਵਰਸਿਟੀ ਪੰਜਾਬ ਅਤੇ ਦੇਸ਼ ਦੇ ਹੋਰ ਰਾਜਾਂ ਦੇ ਲੋਕਾਂ ਨੂੰ ਵਿਆਪਕ ਵਿਦਿਅਕ ਮੌਕੇ ਪ੍ਰਦਾਨ ਕਰਨ ਅਤੇ ਵਿਸ਼ਵਵਿਆਪੀ ਬੁੱਧੀਜੀਵੀ ਨਾਗਰਿਕਾਂ ਨੂੰ ਤਿਆਰ ਕਰਨ ਲਈ ਹਰ ਸੰਭਵ ਯਤਨ ਕਰੇਗੀ, ਜੋ ਆਤਮ ਨਿਰਭਰ ਭਾਰਤ ਦੇ ਨਿਰਮਾਣ ਵਿੱਚ ਯੋਗਦਾਨ ਪਾਉਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,157FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...