Saturday, April 27, 2024

ਵਾਹਿਗੁਰੂ

spot_img
spot_img

ਕੇਵਲ ਐਲਾਨ ਨਹੀਂ, ਬੇਅਦਬੀ ਸਮੇਤ ਸਾਰੇ ਮੁੱਦਿਆਂ ਦੇ ਹੱਲ ਲਈ ਸਮਾਂ ਸੀਮਾ ਤੈਅ ਕਰਨ ਮੁੱਖ ਮੰਤਰੀ ਚੰਨੀ: ਅਮਨ ਅਰੋੜਾ

- Advertisement -

ਯੈੱਸ ਪੰਜਾਬ
ਚੰਡੀਗੜ, 23 ਸਤੰਬਰ, 2021 –
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਵਿੱਚ ਇਨਸਾਫ਼ ਲਈ ਪੰਜਾਬ ਦੇ ਲੋਕ ਨਵਨਿਯੁਕਤ ਮੁੱਖ ਮੰਤਰੀ ਤੋਂ ਐਲਾਨ ਦੀ ਥਾਂ ਮਾਮਲੇ ਦੇ ਹੱਲ ਲਈ ਸਮਾਂ ਸੀਮਾ ਤੈਅ ਕਰਨ ਦੀ ਉਮੀਦ ਕਰਦੇ ਹਨ। ਉਨਾਂ ਕਿਹਾ ਮੁੱਖ ਮੰਤਰੀ ਕੇਵਲ ਐਲਾਨ ਹੀ ਨਾ ਕਰਨ, ਸਗੋਂ ਸਾਰੇ ਮਾਮਲਿਆਂ ਲਈ ਸਮਾਂ ਹੱਦ ਨਿਰਧਾਰਤ ਕਰਨ।

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਸਾਂਝੇ ਬਿਆਨ ਵਿੱਚ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਨਵਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨਾਂ ਨਾਲ ਸੁਪਰ ਮੁੱਖ ਮੰਤਰੀ ਦੀ ਤਰਾਂ ਘੁੰਮ ਰਹੇ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਗਾਤਾਰ ਐਲਾਨ ਕਰ ਰਹੇ ਹਨ।

ਇਹ ਸਾਰੇ ਕੇਵਲ ਐਲਾਨ ਹੀ ਹਨ, ਜਿਨਾਂ ਨੂੰ ਕਾਂਗਰਸ ਦੇ ਆਗੂ ਸਾਲ 2017 ਦੀਆਂ ਚੋਣਾ ਤੋਂ ਪਹਿਲਾ ਤੋਂ ਕਰਦੇ ਆ ਰਹੇ ਹਨ। ਪਰ ਬੀਤੇ ਸਾਢੇ ਚਾਰ ਸਾਲਾਂ ਵਿੱਚ ਕਾਂਗਰਸ ਨੇ ਕੁੱਝ ਨਹੀਂ ਕੀਤਾ। ਇਸ ਲਈ ਲੋਕ ਐਲਾਨ ਨਹੀਂ, ਕੰਮ ਚਾਹੁੰਦੇ ਹਨ।

ਅਮਨ ਅਰੋੜਾ ਨੇ ਕਿਹਾ ਚੰਨੀ ਸਰਕਾਰ ਕੋਲ ਕੰਮ ਕਰਨ ਲਈ ਮਹਿਜ ਸੱਠ ਦਿਨ ਵਿਸ਼ੇਸ਼ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਲੋਕਾਂ ਅਤੇ ਦੁਨੀਆਂ ਭਰ ਵਿੱਚ ਵਸੀ ਪੰਜਾਬੀ ਸੰਗਤ ਨੂੰ ਸਪੱਸ਼ਟ ਕਰਨ ਕਿ ਉਹ ਅਗਲੇ ਤੀਹ ਦਿਨਾਂ ਵਿੱਚ ਗੁਰੂ ਦੀ ਬੇਅਦਬੀ ਅਤੇ ਨਿਹੱਥੀ ਸੰਗਤ ‘ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀਆਂ ਨੂੰ ਸਜ਼ਾ ਦੇ ਸਕਣਗੇ ਜਾਂ ਨਹੀਂ।

ਵਿਧਾਇਕਾ ਬਲਜਿੰਦਰ ਕੌਰ ਨੇ ਕਿਹਾ ਕਿ ਕਾਂਗਰਸ ਦੇ ਐਲਾਨਾਂ ਤੋਂ ਲੋਕਾਂ ਦਾ ਭਰੋਸਾ ਉਠ ਚੁੱਕਿਆ ਹੈ। ਕੇਵਲ ਐਲਾਨਾਂ ਤੋਂ ਇਲਾਵਾ ਚੰਨੀ ਸਰਕਾਰ ਵੱਲੋਂ ਹੁਣ ਤੱਕ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਗਈ ਹੈ। ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੱਸਣ ਕਿ ਉਹ ਕਿੰਨੇ ਦਿਨਾਂ ਵਿੱਚ ਨਸ਼ਾ ਮਾਫ਼ੀਆ ਨੂੰ ਖ਼ਤਮ ਕਰਕੇ ਨਸ਼ੇ ਦੇ ਪ੍ਰਸਿੱਧ ਵੱਡੇ ਮਗਰਮੱਛਾਂ ਨੂੰ ਜੇਲ ਵਿੱਚ ਸੁੱਟਣਗੇ।

‘ਆਪ’ ਵਿਧਾਇਕਾਂ ਨੇ ਮੁੱਖ ਮੰਤਰੀ ‘ਤੇ ਟਿੱਪਣੀ ਕਰਦਿਆਂ ਪੁੱਛਿਆ ਕਿ ਉਹ ਦੱਸਣ ਕਿ ਟਰਾਂਸਪੋਰਟ ਮਾਫ਼ੀਆ ‘ਤੇ ਕਾਰਵਾਈ ਲਈ ਮਹੂਰਤ ਕਦੋਂ ਕਢਵਾ ਰਹੇ ਹਨ। ਉਨਾਂ ਕਿਹਾ ਕਿ ਕੇਵਲ ਬਿਆਨਬਾਜ਼ੀ ਅਤੇ ਐਲਾਨਾਂ ਨਾਲ ਪੰਜਾਬ ਦੇ ਉਨਾਂ ਲੋਕਾਂ ਦਾ ਦਰਦ ‘ਤੇ ਮੱਲਮ ਨਹੀਂ ਲੱਗ ਸਕਦੀ, ਜਿਨਾਂ ਦੇ ਪਰਿਵਾਰਕ ਮੈਂਬਰ ਨਸ਼ੇ ਦੀ ਦਲਦਲ ਵਿੱਚ ਫਸ ਕੇ ਆਪਣਾ ਜੀਵਨ ਬਰਬਾਦ ਕਰ ਚੁੱਕੇ ਹਨ।

ਉਨਾਂ ਮੁੱਖ ਮੰਤਰੀ ਤੋਂ ਪੁੱਛਿਆ ਕਿ ਰੇਤ ਮਾਫ਼ੀਆ ‘ਤੇ ਹੁਣ ਤੱਕ ਕੀਤੀ ਬਿਆਨਬਾਜੀ ਮਾਫ਼ੀਆ ‘ਤੇ ਨਕੇਲ ਪਾਉਣ ਲਈ ਕਾਫ਼ੀ ਨਹੀਂ ਹੈ।

ਵਿਧਾਇਕ ਅਮਨ ਅਰੋੜਾ ਅਤੇ ਵਿਧਾਇਕਾ ਬਲਜਿੰਦਰ ਕੌਰ ਨੇ ਕਿਹਾ ਨਵਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਐਲਾਨਾਂ ਦੀ ਪ੍ਰੰਪਰਾ ਨੂੰ ਅੱਗੇ ਵਧਾਉਣ ਦੀ ਥਾਂ ਉਨਾਂ ਨੂੰ ਲਾਗੂ ਕਰਨ ‘ਤੇ ਪਹਿਰਾ ਦੇਣਾ ਚਾਹੀਦਾ ਹੈ ਕਿਉਂਕਿ ਪੰਜਾਬ ਦੇ ਲੋਕ ਕਾਂਗਰਸ ਦੇ ਖੋਖਲੇ ਐਲਾਨਾਂ ਤੋਂ ਹਿਤਾਸ, ਨਿਰਾਸ਼ ਅਤੇ ਥੱਕ ਚੁਕੇ ਹਨ।

‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਇਹ ਸਵਾਲ ਤਥਾਕਥਿਤ ਸੁਪਰ ਮੁੱਖ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਵੀ ਕਰਦੀ ਹੈ। ਪੰਜਾਬ ਦੇ ਲੋਕ ਪੁੱਛਦੇ ਹਨ ਕਿ ਕੀ ਨਵਜੋਤ ਸਿੰਘ ਸਿੱਧੂ ਕੇਵਲ ਮੁੱਖ ਮੰਤਰੀ ਦੀ ਕੁਰਸੀ ਹੜੱਪਣ ਅਤੇ ਆਪਣੀ ਨਵੀਂ ਤਾਕਤ ਬਚਾਉਣ ਲਈ ਹੀ ਕੈਪਟਨ ਰਹਿਣਗੇ ਜਾਂ ਪੰਜਾਬ ਤੇ ਪੰਜਾਬਵਾਸੀਆਂ ਦਾ ਜੀਵਨ ਪੱਧਰ ਚੰਗਾ ਬਣਾੳਣ ਲਈ ਕੋਈ ਕੰਮ ਵੀ ਕਰਨਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

DSGMC ਦੇ ਮੈਂਬਰਾਂ ਤੇ ਸਿੱਖ ਕੌਮ ਦੇ ਪ੍ਰਮੁੱਖ ਆਗੂ ਭਾਜਪਾ ਵਿੱਚ ਸ਼ਾਮਲ

ਯੈੱਸ ਪੰਜਾਬ 27 ਅਪ੍ਰੈਲ, 2024 ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ਼੍ਰੀ ਜਗਤ ਪ੍ਰਕਾਸ਼ ਨੱਡਾ ਜੀ ਦੀ ਮਾਣਮੱਤੀ ਹਾਜ਼ਰੀ ਵਿੱਚ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਸਿੱਖ ਕੌਮ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...