Wednesday, May 1, 2024

ਵਾਹਿਗੁਰੂ

spot_img
spot_img

ਐਸ.ਸੀ.ਕਮਿਸ਼ਨ ਦੇ ਆਦੇਸ਼ ਦੇ ਬਾਵਜੂਦ ਦਲਿਤ ਪਰਿਵਾਰ ਨੂੰ ਨਹੀਂ ਮਿਲਿਆ ਮੁਆਵਜ਼ਾ, ਸਾਂਪਲੇ ਨੇ ਦੋਸ਼ੀ ਅਫ਼ਸਰਾਂ ’ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼

- Advertisement -

ਯੈੱਸ ਪੰਜਾਬ
ਚੰਡੀਗੜ, 24 ਸਤੰਬਰ, 2021 –
ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਵਾਰ-ਵਾਰ ਆਦੇਸ਼ਾਂ ਦੇ ਬਾਵਜੂਦ, ਪੰਜਾਬ ਸਰਕਾਰ ਦੇ ਅਫਸਰਾਂ ਵੱਲੋਂ ਮਾਨਸਾ ਦੇ ਪਿੰਡ ਫਫੜੇਭਾਈਕੇ ਦੇ ਪੀੜਤ ਦਲਿਤ ਪਰਿਵਾਰ ਨੂੰ ਸ਼ੈਅਯੂਲ ਕਾਸਟ ਅਤੇ ਸ਼ੈਡਯੂਲ ਟਰਾਈਬ (ਪੀ.ਓ.ਏ) ਰੂਲਜ, 1995 ਦੇ ਤਹਿਤ ਮੁਆਵਜਾ ਅਤੇ ਸਹਾਇਤਾ ਰਾਸ਼ੀ ਨਾ ਦਿੱਤੇ ਜਾਣ ਦਾ ਸਖਤ ਨੋਟਿਸ ਿਦਿਆਂ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਡਿਵੀਜਨਲ ਕਮਿਸ਼ਨਰ ਫਰੀਦਕੋਟ ਡਿਵੀਜਨ ਨੂੰ ਤੁਰੰਤ ਦੋਸ਼ੀ ਸਰਕਾਰੀ ਅਧਿਕਾਰੀਆਂ ’ਤੇ ਐਸਸੀ/ਐਸਟੀ (ਪੀਓਏ) ਐਕਟ 1989 ਦੀ ਧਾਰਾ 4 ਦੇ ਤਹਿਤ ਮਾਮਲਾ ਦਰਜ਼ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

ਜ਼ਿਕਰਯੋਗ ਹੈ ਕਿ ਮਾਨਸਾ ਜਿਲੇ ਦੇ ਪਿੰਡ ਫਫੜੇਫਾਈਕੇ ਦੇ ਇਕ ਦਲਿਤ ਲੜਕੇ ਨੂੰ ਪੰਜਾਬ ਪੁਲੀਸ ਜਾਂਚ ਦੇ ਲਈ ਥਾਣੇ ਲੈ ਗਈ, ਲੇਕਿਨ ਜਦੋਂ ਉਹ ਮੁੰਡਾ ਘਰ ਪਰਤਿਆ ਤਾਂ ਉਸਦੀ ਕੁੱਝ ਦੇਰ ਵਿਚ ਮੌਤ ਹੋ ਗਈ। ਜਿਲਾ ਪੁਲੀਸ ਅਤੇ ਅਧਿਕਾਰੀਆਂ ਵੱਲੋਂ ਕੋਈ ਵੀ ਕਾਨੂੰਨੀ ਕਾਰਵਾਈ ਨਾ ਕੀਤੇ ਜਾਣ ਮੱਗਰੋਂ ਸਾਂਪਲਾ ਨੇ 4 ਜੂਨ ਨੂੰ ਪਿੰਡ ਫਫੜੇਭਾਈਕੇ ਦਾ ਦੌਰਾ ਕੀਤੇ ਅਤੇ ਮੌਕੇ ’ਤੇ ਮੌਜੂਦ ਡੀਸੀ ਮਾਨਸਾ ਨੂੰ ਆਦੇਸ਼ ਦਿੱਤੇ ਕਿ ਐਸਸੀ ਐਕਟ ਦੇ ਤਹਿਤ ਪੀੜਤ ਪਰਿਵਾਰ ਨੂੰ ਦਿੱਤੀ ਜਾਣ ਵਾਲੀ 8 ਲੱਖ 25000 ਸਹਾਇਤਾ ਰਾਸ਼ੀ ਵਿੱਚੋਂ 4 ਲੱਖ 25 ਹਜ਼ਾਰ ਰੁੱਪਏ ਤੁਰੰਤ ਜਾਰੀ ਕਰਨ।

ਮਿ੍ਰਤਕ ਦੇ ਛੋਟੇ ਭਰਾ ਨੂੰ ਗ੍ਰੈਜੁਏਸ਼ਨ ਤੱਕ ਮੁਫਤ ਸਿੱਖਿਆ ਦੇਣ ਅਤੇ ਮਿ੍ਰਤਕ ਦੀ ਮਾਤਾ ਨੂੰ ਮਕਾਨ ਬਨਾਉਣ ਦੇ ਲਈ ਤੁਰੰਤ ਬਣਦੀ ਸਹਾਇਤਾ ਰਾਸ਼ੀ ਜਾਰੀ ਕਰਨ ਦੇ ਆਦੇਸ਼ ਵੀ ਡੀਸੀ ਮਾਨਸਾ ਨੂੰ ਦਿੱਤੇ। ਮਿ੍ਰਤਕ ਦੀ ਮਾਤਾ ਨੂੰ 5000 ਰੁੱਪਏ ਤੱਕ ਪ੍ਰਤੀ ਮਹੀਨਾ ਪੈਨਸ਼ਨ ਦੇਣ ਦੇ ਆਦੇਸ਼ ਕੀਤੇ ਸਨ।

ਮਾਨਸਾ ਦੇ ਡੀ.ਸੀ. ਵੱਲੋਂ ਜਦੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਤਾਂ ਸਾਂਪਲਾ ਨੇ ਦਿੱਲੀ ਤਲਬ ਕਰਨ ਦੇ ਆਦੇਸ਼ ਦਿੱਤੇ। ਫਿਰ ਵੀ ਜਦੋਂ ਕੋਈ ਕਾਰਵਾਈ ਨਹੀਂ ਹੋਈ ਤਾਂ ਬੀਤੀ 21 ਸਤੰਬਰ ਨੂੰ ਮਿ੍ਰਤਕ ਦੀ ਮਾਂ ਨੇ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੂੰ ਪੱਤਰ ਲਿਖ ਕੇ ਸ਼ਿਕਾਇਤ ਕੀਤੀ ਕਿ ਉਨਾਂ ਨੂੰ ਹਾਲੇ ਤੱਕ ਕੋਈ ਸਹਾਇਤਾ ਰਾਸ਼ੀ ਅਤੇ ਹੋਰ ਸਹਾਇਤਾ ਪ੍ਰਾਪਤ ਨਹੀਂ ਹੋਈ ਹੈ।

ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਡਿਵੀਜਨਲ ਕਮਿਸ਼ਨਰ ਫਰੀਦਕੋਟ ਡਿਵੀਜਨ ਨੂੰ ਤੁਰੰਤ ਦੋਸ਼ੀ ਸਰਕਾਰੀ ਅਧਿਕਾਰੀਆਂ ’ਤੇ ਐਸਸੀ/ਐਸਟੀ (ਪੀਓਏ) ਐਕਟ 1989 ਦੀ ਧਾਰਾ 4 ਦੇ ਤਹਿਤ ਮਾਮਲਾ ਦਰਜ਼ ਕਰ ਕੇ ਇਕ ਹਫਤੇ ਵਿਚ ਐਕਸ਼ਨ ਟੇਕਨ ਰਿਪੋਰਟ ਭੇਜਣ ਨੂੰ ਕਿਹਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,163FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...