Saturday, April 27, 2024

ਵਾਹਿਗੁਰੂ

spot_img
spot_img

ਕਾਂਗਰਸ ਪੂਨਾ ਪੈਕਟ ਦੇ ਉਤਪਾਦਾਂ ਨਾਲ ਪਛੜੀਆਂ ਸ਼੍ਰੇਣੀਆਂ ਨੂੰ ਗੁੰਮਰਾਹ ਨਹੀਂ ਕਰ ਸਕਦੀ, ਬਸਪਾ ਦੀ ਸੂਬਾ ਪੱਧਰੀ ਮੰਥਨ ਮੀਟਿੰਗ 25 ਸਤੰਬਰ ਨੂੰ: ਜਸਵੀਰ ਸਿੰਘ ਗੜ੍ਹੀ

- Advertisement -

ਯੈੱਸ ਪੰਜਾਬ
ਜਲੰਧਰ/ਚੰਡੀਗੜ੍ਹ/ਫਗਵਾੜਾ, 24 ਸਤੰਬਰ, 2021 –
ਬਸਪਾ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਪ੍ਰੈਸ ਨੋਟ ਰਹੀ ਕਿਹਾ ਕਿ ਕਾਂਗਰਸ ਪੂਨਾ ਪੈਕਟ ਦੇ ਉਤਪਾਦਾਂ ਦੇ ਸਿਰ ਤੇ ਪਛੱੜੀਆ ਸੇ੍ਣੀਆ ਨੂੰ ਗੁੰਮਰਾਹ ਕਰ ਰਹੀ ਹੈ। ਕਾਂਗਰਸ ਦੇ ਆਗੂ ਮਹਾਤਮਾ ਗਾਂਧੀ ਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਵਿਚਾਲੇ ਕਾਂਗਰਸ ਪਾਰਟੀ ਦੀ ਜੋਰ-ਜਬਦਸਤੀ ਨਾਲ 24 ਸਤੰਬਰ 1932 ਨੂੰ ਪੂਨਾ ਪੈਕਟ ਹੋਇਆ ਸੀ ਜਿਸ ਨਾਲ ਪੱਛੜੀਆਂ ਸ੍ਰੇਣੀਆਂ ਦੇ ਦੋਹਰੇ ਵੋਟ ਦਾ ਅਧਿਕਾਰ ਮਹਾਤਮਾ ਗਾਂਧੀ ਨੇ ਮਰਨ ਵਰਤ ਰੱਖਕੇ ਖੋਹ ਲਿਆ ਸੀ।

ਕਾਂਗਰਸ ਦੀ ਧੱਕੇਸ਼ਾਹੀ ਵਿੱਚੋ ਨਿਕਲ਼ੇ ਸਾਂਝੇ ਚੋਣ ਖੇਤਰ ਦੀ ਪ੍ਰਣਾਲੀ ਰਾਹੀਂ ਪੱਛੜੀਆਂ ਸ੍ਰੇਣੀਆਂ ਨੂੰ ਕਾਂਗਰਸ ਭਾਜਪਾ ਤੇ ਹੋਰ ਪਾਰਟੀਆਂ ਨੇ ਹਮੇਸ਼ਾ ਨਕਲੀ ਨੇਤਾ ਦਿੱਤੇ। ਬਸਪਾ ਦੇ ਬਾਨੀ ਸਾਹਿਬ ਕਾਂਸ਼ੀ ਰਾਮ ਨੇ 1984 ਵਿਚ ਬਹੁਜਨ ਸਮਾਜ ਪਾਰਟੀ ਬਣਾਕੇ ਪੱਛੜੀਆਂ ਸ੍ਰੇਣੀਆਂ ਦੇ ਅਸਲੀ ਨੁਮਾਇੰਦੇ ਪੈਦਾ ਕੀਤੇ।

ਅਸਲੀ ਨੁਮਾਇੰਦੇ ਪੱਛੜੀਆਂ ਸ੍ਰੇਣੀਆਂ ਦੇ ਚੁਣਕੇ ਵਿਧਾਨ ਸਭਾ ਚ ਨਾ ਚਲੇ ਜਾਣ ਤਾਂ ਕਾਂਗਰਸ ਨੇ ਅੱਜ ਪੰਜਾਬ ਚ ਪੂਨਾ ਪੈਕਟ ਦੇ ਉਤਪਾਦ ਅੱਗੇ ਕੀਤੇ ਹਨ ਤਾਂ ਕਿ ਪੱਛੜੀਆਂ ਸ੍ਰੇਣੀਆਂ ਨੂੰ ਗੁੰਮਰਾਹ ਕੀਤਾ ਜਾ ਸਕੇ। ਬਸਪਾ ਪੱਛੜੀਆਂ ਸ੍ਰੇਣੀਆਂ ਤੇ ਗਰੀਬ ਸਮਾਜ ਵਿੱਚ ਨਿਰੰਤਰ ਜਾਗਰਤੀ ਮੁਹਿੰਮ ਜਾਰੀ ਰੱਖੇਗੀ ਜਿਸ ਨਾਲ ਕਿ ਪੰਜਾਬ ਵਿੱਚ ਪੱਛੜੀਆਂ ਸ੍ਰੇਣੀਆਂ ਦੇ ਅਸਲੀ ਨੁਮਾਇੰਦੇ ਵਿਧਾਨ ਮੰਡਲ ਚ ਚੁਣਕੇ ਜਾ ਸਕਣ।

ਸ ਗੜ੍ਹੀ ਨੇ ਜਾਣਕਾਰੀ ਸਾਂਝੀ ਕਰਦਿਆਂ ਕਿ ਕਿ ਬਸਪਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ, 9 ਅਕਤੂਬਰ ਨੂੰ ਸਾਹਿਬ ਕਾਂਸ਼ੀ ਰਾਮ ਜੀ ਪ੍ਰੀਨਿਰਵਾਣ ਅਤੇ ਭਗਵਾਨ ਵਾਲਮੀਕਿ ਜਯੰਤੀ ਦੇ ਮੱਦੇਨਜਰ ਸੂਬਾ ਪੱਧਰੀ ਮੰਥਨ ਮੀਟਿੰਗ 25 ਸਤੰਬਰ ਨੂੰ ਸਾਹਿਬ ਕਾਂਸ਼ੀ ਰਾਮ ਭਵਨ ਜਲੰਧਰ ਵਿਖੇ ਬੁਲਾਈ ਹੈ। ਜਿਸ ਵਿਚ ਵਿਸੇਸ ਤੌਰ ਤੇ ਪੰਜਾਬ ਚੰਡੀਗੜ੍ਹ ਹਰਿਆਣਾ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਤੇ ਸ਼੍ਰੀ ਵਿਪੁਲ ਕੁਮਾਰ ਜੀ ਪਹੁਚ ਰਹੇ ਹਨ

। ਸ ਗੜ੍ਹੀ ਨੇ ਕਿਹਾ ਕਿ ਆਜ਼ਾਦੀ ਦੇ 74 ਸਾਲਾ ਵਿਚ ਕਾਂਗਰਸ ਨੇ ਹਮੇਸ਼ਾ ਪੱਛੜੀਆਂ ਸ੍ਰੇਣੀਆਂ ਵਿੱਚ ਨਕਲੀ ਲੀਡਰਾਂ ਰਾਹੀਂ ਅੱਖਾਂ ਵਿਚ ਘੱਟਾ ਪਾਇਆ ਹੈ ਜਿਸ ਦਾ ਚੜ੍ਹਿਆਂ ਨਕਲੀ ਗੁਬਾਰ ਬਸਪਾ ਮਜ਼ਬੂਤੀ ਤੇ ਯੋਜਨਾ ਬੱਧ ਤਰੀਕੇ ਨਾਲ ਉਤਾਰੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...