Thursday, October 3, 2024
spot_img
spot_img
spot_img
spot_img
spot_img

ਨਜਾਇਜ਼ ਮਾਈਨਿੰਗ ਖਿਲਾਫ ਇਕੱਠੇ ਹੋਏ ਲੋਕਾਂ ਨੇ ਚਲਾਇਆ ‘ਆਪ੍ਰੇਸ਼ਨ ਪਬਲਿਕ’, ਹਾਈਕੋਰਟ ਜਾਣ ਦੀ ਚਿਤਾਵਨੀ

ਯੈੱਸ ਪੰਜਾਬ
ਨਵਾਂਸ਼ਹਿਰ, 26 ਅਗਸਤ, 2024

ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਅਤੇ ਰਾਜਸੀ ਨੇਤਾਵਾਂ ਦੀ ਕਥਿਤ ਮਿਲੀਭੁਗਤ ਦੇ ਚਲਦਿਆਂ ਨਜਾਇਜ਼ ਮਾਈਨਿੰਗ ਰੁਕਣ ਦਾ ਨਾਮ ਨਹੀਂ ਲੈ ਰਹੀ।ਇਸ ਨੂੰ ਰੋਕਣ ’ਤੇ ਪ੍ਰਸ਼ਾਸਨ ਨੂੰ ਜਗਾਉਣ ਲਈ ਬੀਤੀ ਰਾਤ ਪਿੰਡ ਸੈਦਪੁਰ ਅਤੇ ਹੋਰ ਪਿੰਡਾਂ ਦੇ ਲੋਕਾਂ ਨੇ ਆਪਣੇ ਪੱਧਰ ’ਤੇ ‘ਆਪ੍ਰੇਸ਼ਨ ਪਬਲਿਕ’ ਕੀਤਾ ਤੇ ਰਾਤ ਦੇ ਦੋ ਵਜੇ ਤੱਕ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਜਗਾਈ ਰੱਖਿਆ।

25 ਅਗਸਤ ਨੂੰ ਸ਼ਾਮ ਸੱਤ ਵਜੇ ਦੇ ਕਰੀਬ ਜਦੋਂ ਪਿੰਡ ਸੈਦਪੁਰ, ਕਨੌਣ ਤੇ ਹੁਸੈਨਪੁਰ ਆਦਿ ਪਿੰਡਾਂ ਦੇ ਲੋਕਾਂ ਨੇ ਸਤਲੁਜ ਦਰਿਆ ਵਿੱਚ ਵੱਡੀ ਗਿਣਤੀ ਵਿੱਚ ਟਿੱਪਰ, ਜੇ.ਸੀ.ਬੀ. ਮਸ਼ੀਨਾਂ ਅਤੇ ਪੋਕਲਾਈਨਾਂ ਆਦਿ ਦੇਖੇ ਤਾਂ ਉਹਨਾਂ ਇਸ ਸਬੰਧੀ ਪ੍ਰਸ਼ਾਸਨ ਨੂੰ ਸੂਚਿਤ ਕਰਨ ਦਾ ਫੈਸਲਾ ਕਰ ਲਿਆ।

ਅੱਜ ਇਸ ਸਬੰਧੀ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਲਾਕੇ ਦੇ ਸਿਰਕੱਢ ਆਗੂ ਬਰਜਿੰਦਰ ਸਿੰਘ ਹੁਸੈਨਪੁਰ ਅਤੇ ਉਹਨਾਂ ਦੇ ਸਾਥੀਆਂ ਨੇ ਦੱਸਿਆ ਕਿ ਲੋਕਾਂ ਨੇ ਉਹਨਾਂ ਤੱਕ ਪਹੁੰਚ ਕਰਕੇ ਮੰਗ ਕੀਤੀ ਸੀ ਕਿ ਸੈਦਪੁਰ ਪਿੰਡ ਵਿੱਚ ਰਾਤ ਸਮੇਂ ਹੁੰਦੀ ਨਜਾਇਜ਼ ਮਾਈਨਿੰਗ ਰੋਕਣ ਲਈ ਉੱਚ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਵੇ।

ਜਦੋਂ ਉਹ ਇਲਾਕੇ ਦੇ ਤਿੰਨ ਪਿੰਡਾਂ ਦੇ ਲੋਕਾਂ ਨਾਲ ਨਜਾਇਜ਼ ਮਾਈਨਿੰਗ ਵਾਲੀ ਥਾਂ ’ਤੇ ਪਹੁੰਚੇ ਤਾਂ ਉਥੇ ਵੱਡੀ ਗਿਣਤੀ ਵਿੱਚ ਕਮਰਸ਼ੀਅਲ ਵਾਹਨਾਂ ਵਿੱਚ ਰੇਤ ਭਰੀ ਜਾ ਰਹੀ ਸੀ।

ਇਸ ਸਬੰਧੀ ਜਦੋਂ ਇੱਕ ਵੀਡੀਓ ਕਲਿੱਪ ਸ਼ੋਸਲ ਮੀਡੀਆ ’ਤੇ ਵਾਇਰਲ ਹੋਇਆ ਤਾਂ ਪੁਲਿਸ ਅਤੇ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ।ਪੁਲਿਸ ਵਲੋਂ ਕਾਫੀ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲਿਆ ਗਿਆ।

ਬਰਜਿੰਦਰ ਸਿੰਘ ਹੁਸੈਨਪੁਰ ਹੁਰਾਂ ਕਿਹਾ ਕਿ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਵਲੋਂ ਅਜਿਹਾ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਥੇ ਦਰਿਆ ਦੀ ਸਫਾਈ ਦਾ ਕੰਮ ਚੱਲ ਰਿਹਾ ਸੀ ਪਰ ਅਸਲ ਵਿੱਚ ਸਫਾਈ ਦੀ ਆੜ ਵਿੱਚ ਨਜਾਇਜ਼ ਮਾਈਨਿੰਗ ਕਰਵਾਈ ਜਾ ਰਹੀ ਹੈ।

ਉਹਨਾਂ ਕਿਹਾ ਕਿ ਵਿਭਾਗ ਦੇ ਅਧਿਕਾਰੀ ਖੁਦ ਮੰਨ ਰਹੇ ਹਨ ਕਿ ਦਰਿਆ ਦੀ ਸਫਾਈ ਦਾ ਸਮਾਂ ਸਵੇਰੇ ਅੱਠ ਵਜੇ ਤੋਂ ਸ਼ਾਮ ਦੇ 6 ਵਜੇ ਤੱਕ ਹੈ।ਉਹਨਾਂ ਸਵਾਲ ਉਠਾਇਆ ਕਿ ਸਬੰਧਤ ਐਕਸੀਅਨ ਵਲੋਂ 25 ਅਗਸਤ ਐਤਵਾਰ ਵਾਲੇ ਦਿਨ ਦਰਿਆ ਦੀ ਸਫਾਈ ਕਰਨ ਦਾ ਕੰਮ ਕਰਨ ਲਈ ਪੱਤਰ ਕਿਵੇਂ ਜਾਰੀ ਕਰ ਦਿੱਤਾ ਗਿਆ।ਇਸ ਮੌਕੇ ’ਤੇ ਬੋਲਦਿਆਂ ਆਰ.ਟੀ.ਆਈ. ਐਕਟਿਵਿਸਟ ਪਰਵਿੰਦਰ ਸਿੰਘ ਕਿੱਤਣਾ ਨੇ ਕਿਹਾ ਕਿ ਮਾਈਨਿੰਗ ਵਿਭਾਗ ਦੇ ਸਥਾਨਕ ਅਧਿਕਾਰੀਆਂ ਵਲੋਂ ਲੋਕਾਂ ਅਤੇ ਉੱਚ ਅਧਿਕਾਰੀਆਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

ਇਸ ਦੀ ਸ਼ਿਕਾਇਤ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਅਤੇ ਮਾਈਨਿੰਗ ਵਿਭਾਗ ਦੇ ਸਕੱਤਰ ਸ਼੍ਰੀ ਗੁਰਕੀਰਤ ਕ੍ਰਿਪਾਲ ਸਿੰਘ ਨੂੰ ਭੇਜ ਕੇ ਸਖਤ ਕਾਰਵਾਈ ਦੀ ਮੰਗ ਜਾ ਰਹੀ ਹੈ।ਜੇਕਰ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇਗਾ।ਇਸ ਮੌਕੇ ’ਤੇ ਗੰਗਵੀਰ ਸਿੰਘ ਰਾਠੌਰ, ਸੰਨੀ ਸਿੰਘ ਜ਼ਾਫਰਪੁਰ, ਰਕੇਸ਼ ਕੁਮਾਰ, ਸੰਸਾਰ ਸਿੰਘ ਹੁਸੈਨਪੁਰ, ਬਲਜੀਤ ਚੰਦ ਸਰਪੰਚ ਸੈਦਪੁਰ, ਰਮਨ ਕੁਮਾਰ, ਕੁਲਦੀਪ ਸਿੰਘ ਕਨੌਣ, ਮੱਖਣ ਸਿੰਘ ਹੰਸਰੋਂ ਅਤੇ ਸੁਖਬੀਰ ਸਿੰਘ ਹੁਸੈਨਪੁਰ ਹਾਜ਼ਰ ਸਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ