ਯੈੱਸ ਪੰਜਾਬ
ਜੈਪੁਰ, 27 ਅਗਸਤ, 2024
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਹਨ।
ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਅਤੇ ਫ਼ਿਰ ਭਾਜਪਾ ਟਿਕਟ ’ਤੇ ਲੁਧਿਆਣਾ ਤੋਂ ਚੋਣ ਲੜ ਕੇ ਹਾਰੇ ਰਵਨੀਤ ਸਿੰਘ ਬਿੱਟੂ ਨੂੰ ਭਾਜਪਾ ਨੇ ਰੇਲ ਅਤੇ ਫ਼ੂਡ ਪ੍ਰੋਸੈਸਿੰਗ ਮਹਿਕਮਿਆਂ ਦੇ ਰਾਜ ਮੰਤਰੀ ਬਣਾਇਆ ਸੀ।
ਉਹਨਾਂ ਲਈ ਸੰਸਦ ਦੇ ਕਿਸੇ ਸਦਨ ਵਿੱਚ 6 ਮਹੀਨੇ ਦੇ ਅੰਦਰ ਅੰਦਰ ਪਹੁੰਚਣਾ ਜ਼ਰੂਰੀ ਸੀ ਜਿਸ ਦੇ ਮੱਦੇਨਜ਼ਰ ਭਾਜਪਾ ਨੇ ਰਾਜਸਥਾਨ ਤੋਂ ਉਨ੍ਹਾਂ ਨੂੰ ਰਾਜ ਸਭਾ ਸੀਟ ਵਾਸਤੇ ਹੋਈ ਚੋਣ ਲਈ ਮੈਦਾਨ ਵਿੱਚ ਉਤਾਰਿਆ ਸੀ ਪਰ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਖ਼ਿਲਾਫ਼ ਕੋਈ ਉਮੀਦਵਾਰ ਨਾ ਉਤਾਰੇ ਜਾਣ ਕਾਰਨ ਉਨ੍ਹਾਂ ਦਾ ਬਿਨਾਂ ਮੁਕਾਬਲਾ ਚੁਣੇ ਜਾਣਾ ਨਿਸਚਿਤ ਸੀ।