Tuesday, May 7, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਰਾਮਦਾਸ ਜੀ ਦੇ ਨਾਂਅ ’ਤੇ ਜਲੰਧਰ ਵਿਖ਼ੇ ਖੋਲ੍ਹੇਗੀ ‘ਸੁਪਰ ਸਪੈਸ਼ਿਐਲਟੀ ਹਸਪਤਾਲ’: ਬੀਬੀ ਜਗੀਰ ਕੌਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 12 ਅਕਤੂਬਰ, 2021:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ਵਿਖੇ ਹਰ ਪੱਧਰ ਦੀਆਂ ਸੇਵਾਵਾਂ ਵਾਲਾ (ਸੁਪਰ ਸਪੈਸ਼ਲਿਟੀ) ਹਸਪਤਾਲ ਖੋਲ੍ਹਣ ਦਾ ਐਲਾਨ ਕੀਤਾ ਹੈ।

ਚੌਥੇ ਪਾਤਸ਼ਾਹ ਜੀ ਦੇ 22 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਮਾਗਮਾਂ ਦੀ ਰੂਪ-ਰੇਖਾ ਸਾਂਝੀ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਜਲੰਧਰ ਵਿਖੇ ਬੇਹਤਰ ਸਿਹਤ ਸਹੂਲਤਾਂ ਵਾਲਾ ਹਸਪਤਾਲ ਖੋਲ੍ਹਿਆ ਜਾਵੇਗਾ। ਇਸ ਲਈ ਗੁਰੂ ਘਰ ਦੇ ਇੱਕ ਸ਼ਰਧਾਲੂ ਸ. ਜੋਗਿੰਦਰ ਸਿੰਘ ਵੱਲੋਂ 26 ਕਨਾਲ ਦਾਨ ਕੀਤੀ ਗਈ ਜ਼ਮੀਨ ਦੀ ਵਰਤੋਂ ਕੀਤੀ ਜਾਵੇਗੀ। ਇਸ ਹਸਪਤਾਲ ਦਾ ਨਿਰਮਾਣ ਛੇਤੀ ਹੀ ਸ਼ੁਰੂ ਕੀਤਾ ਜਾਵੇਗਾ।

ਬੀਬੀ ਜਗੀਰ ਕੌਰ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੂਚਨਾ ਕੇਂਦਰ ਨਜ਼ਦੀਕ ਸਸਤੀਆਂ ਦਵਾਈਆਂ ਵਾਲਾ ਦਵਾਖ਼ਾਨਾ ਵੀ ਲਗਭਗ ਤਿਆਰ ਹੋ ਚੁੱਕਾ ਹੈ, ਜੋ ਚੌਥੇ ਪਾਤਸ਼ਾਹ ਜੀ ਦੇ ਇਸ 487ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਜਲਦ ਹੀ ਸੰਗਤ ਅਰਪਣ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਤਰਨ ਤਾਰਨ ਵਿਖੇ ਬੀਤੇ ਸਮੇਂ ਵਿਚ ਤਿਆਰ ਕੀਤੇ ਗਏ ਵਿਸ਼ਾਲ ਹਸਪਤਾਲ ਨੂੰ ਵੀ ਚਾਲੂ ਕਰਨ ਦਾ ਐਲਾਨ ਕੀਤਾ।

ਇਸ ਦੌਰਾਨ ਪ੍ਰਕਾਸ਼ ਗੁਰਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਬਾਰੇ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਿਥੇ 22 ਅਕਤੂਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਪ੍ਰਕਾਸ਼ ਗੁਰਪੁਰਬ ਮਨਾਇਆ ਜਾਵੇਗਾ, ਉਥੇ ਹੀ 21 ਅਕਤੂਬਰ ਨੂੰ ਸਜਾਇਆ ਜਾਣ ਵਾਲਾ ਨਗਰ ਕੀਰਤਨ ਵੀ ਵਿਸ਼ੇਸ਼ ਹੋਵੇਗਾ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਪੁਰਾਤਨ ਸ਼ਹਿਰ ਦੇ ਬਾਹਰੀ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਸ੍ਰੀ ਦਰਬਾਰ ਸਾਹਿਬ ਵਿਖੇ ਸੰਪੰਨ ਹੋਵੇਗਾ।

ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 21 ਅਕਤੂਬਰ ਦੀ ਰਾਤ ਸਮੇਂ ਰਾਗ ਦਰਬਾਰ ਅਤੇ ਪੜਤਾਲ ਸ਼ਬਦ ਗਾਇਨ ਕੀਰਤਨ ਸਮਾਗਮ ਹੋਵੇਗਾ। ਪ੍ਰਕਾਸ਼ ਪੁਰਬ ਵਾਲੇ ਦਿਨ 22 ਅਕਤੂਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸੱਜਣਗੇ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਸਮਾਗਮ ਕੀਤੇ ਜਾਣਗੇ।

ਗੁਰਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਸੁੰਦਰ ਦੀਪਮਾਲਾ ਅਤੇ ਆਤਿਸ਼ਬਾਜ਼ੀ ਚਲਾਈ ਜਾਵੇਗੀ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਬੰਧੀ ਸ਼ਹਿਰ ਅੰਦਰ 16 ਸਤੰਬਰ ਤੋਂ ਵੱਖ-ਵੱਖ ਗੁਰੂ ਘਰਾਂ ਵਿਖੇ ਗੁਰਮਤਿ ਸਮਾਗਮਾਂ ਦੀ ਲੜੀ ਚੱਲ ਰਹੀ ਹੈ ਅਤੇ ਸਕੂਲੀ ਬੱਚਿਆਂ ਦੇ ਵੱਖ-ਵੱਖ ਧਾਰਮਿਕ ਮੁਕਾਬਲੇ ਵੀ ਕਰਵਾਏ ਗਏ ਹਨ।

ਮੁਕਾਬਲਿਆਂ ਦੌਰਾਨ ਅਵਲ ਆਏ ਬੱਚਿਆਂ ਨੂੰ ਗੁਰਪੁਰਬ ਵਾਲੇ ਦਿਨ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਕੰਗ, ਸ. ਤੇਜਿੰਦਰ ਸਿੰਘ ਪੱਡਾ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਕਾਰਜ ਸਿੰਘ ਅਤੇ ਹੋਰ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,142FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...