Sunday, May 26, 2024

ਵਾਹਿਗੁਰੂ

spot_img
spot_img

ਹਰਚਰਨ ਸਿੰਘ ਭੁੱਲਰ ਨੇ ਪਟਿਆਲਾ ਦੇ ਨਵੇਂ ਐਸ.ਐਸ.ਪੀ. ਵਜੋਂ ਅਹੁਦਾ ਸੰਭਾਲਿਆ

- Advertisement -

ਯੈੱਸ ਪੰਜਾਬ
ਪਟਿਆਲਾ, 14 ਅਕਤੂਬਰ, 2021 –
ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿਖੇ ਨਵੇਂ ਐਸ.ਐਸ.ਪੀ. ਵਜੋਂ ਤਾਇਨਾਤ ਕੀਤੇ ਗਏ 2007 ਬੈਚ ਦੇ ਸੀਨੀਅਰ ਆਈ.ਪੀ.ਐਸ. ਅਧਿਕਾਰੀ ਸ. ਹਰਚਰਨ ਸਿੰਘ ਭੁੱਲਰ ਨੇ ਅੱਜ ਇੱਥੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸ. ਭੁੱਲਰ ਨੇ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਸਮੇਤ ਨਸ਼ਿਆਂ ਅਤੇ ਜੁਰਮ ਦੀ ਰੋਕਥਾਮ ਲਈ ਪਟਿਆਲਾ ਜ਼ਿਲ੍ਹੇ ਦੇ ਲੋਕ ਪੁਲਿਸ ਨੂੰ ਸਹਿਯੋਗ ਕਰਨ।

ਸ. ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਜਿਹੜੇ ਬੱਚੇ ਕਿਸੇ ਕਾਰਨ ਵੱਸ ਜਾਂ ਅਣਜਾਣਪੁਣੇ ‘ਚ ਨਸ਼ਿਆਂ ਦੀ ਗ੍ਰਿਫ਼ਤ ‘ਚ ਆ ਗਏ ਹਨ, ਉਨ੍ਹਾਂ ਨੂੰ ਬਚਾਉਣ ਲਈ ਨਸ਼ਾ ਮੁਕਤੀ ਕੈਂਪ ਲਗਾਏ ਜਾਣਗੇ ਅਤੇ ਨਸ਼ਾ ਤਸਕਰਾਂ ‘ਤੇ ਕਾਨੂੰਨੀ ਸਿਕੰਜਾ ਕਸਕੇ ਸਲਾਖਾਂ ਪਿੱਛੇ ਸੁਟਿਆ ਜਾਵੇਗਾ, ਪਰੰਤੂ ਇਸ ਲਈ ਲੋਕਾਂ ਦਾ ਸਹਿਯੋਗ ਬਹੁਤ ਲੋੜੀਂਦਾ ਹੈ।

ਐਸ.ਐਸ.ਪੀ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਜੁਰਮ ਅਤੇ ਨਸ਼ਿਆਂ ਦੇ ਪਸਾਰ ਨੂੰ ਰੋਕਣ ਲਈ ਬਹੁਤ ਸ਼ਿੱਦਤ ਨਾਲ ਕੰਮ ਕੀਤਾ ਜਾ ਰਿਹਾ ਹੈ, ਜਿਸ ਨੂੰ ਪਟਿਆਲਾ ਪੁਲਿਸ ਵੱਲੋਂ ਹੋਰ ਅੱਗੇ ਵਧਾਇਆ ਜਾਵੇਗਾ।

ਸ. ਭੁੱਲਰ ਨੇ ਅੱਗੇ ਕਿਹਾ ਕਿ ਪੁਲਿਸ ਆਮ ਲੋਕਾਂ ਦੀ ਦੋਸਤ ਹੈ ਅਤੇ ਪੁਲਿਸ ਵਾਲੇ ਵੀ ਇਸੇ ਸਮਾਜ ਦਾ ਹਿੱਸਾ ਹਨ, ਇਸ ਲਈ ਜ਼ਿਲ੍ਹੇ ‘ਚ ਲੋਕਾਂ ਨੂੰ ਕੋਈ ਵੀ ਮੁਸ਼ਕਿਲ ਆਉਣ ‘ਤੇ ਉਹ ਸਬੰਧਤ ਥਾਣਾ ਮੁਖੀ ਜਾਂ ਸਬੰਧਤ ਡੀ.ਐਸ.ਪੀ. ਨੂੰ ਮਿਲ ਸਕਦੇ ਹਨ ਅਤੇ ਪੁਲਿਸ ਹਮੇਸ਼ਾ ਹੀ ਉਨ੍ਹਾਂ ਦੀ ਸੇਵਾ ‘ਚ ਤਤਪਰ ਰਹੇਗੀ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਐਸ.ਐਸ.ਪੀ. ਦਫ਼ਤਰ ਦੇ ਦਰਵਾਜੇ ਵੀ ਆਮ ਲੋਕਾਂ ਲਈ ਖੁੱਲ੍ਹੇ ਹਨ ਅਤੇ ਆਪਣੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਉਨ੍ਹਾਂ ਕੋਲ ਵੀ ਆ ਸਕਦੇ ਹਨ।

ਉਨ੍ਹਾਂ ਕਿਹਾ ਕਿ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ, ਜ਼ੁਰਮ ਰਹਿਤ ਜ਼ਿਲ੍ਹਾ ਬਣਾਈ ਰੱਖਣ ਲਈ ਲੋਕਾਂ ਦੇ ਮਿਲਵਰਤਨ ਬਹੁਤ ਜਰੂਰੀ ਹੈ ਇਸ ਲਈ ਜੇਕਰ ਕਿਸੇ ਨਾਗਰਿਕ ਕੋਲ ਕਿਸੇ ਮਾੜੇ ਅਨਸਰ ਜਾਂ ਨਸ਼ਾ ਤਸਕਰ ਦੀ ਕੋਈ ਸੂਚਨਾ ਹੈ ਤਾਂ ਉਹ ਉਨ੍ਹਾਂ ਨਾਲ ਸਾਂਝੀ ਕੀਤੀ ਜਾ ਸਕਦੀ ਹੈ, ਜਿਸ ਨੂੰ ਗੁਪਤ ਰੱਖਿਆ ਜਾਵੇਗਾ ਅਤੇ ਮਾੜੇ ਅਨਸਰਾਂ ‘ਤੇ ਕਾਬੂ ਕੀਤਾ ਜਾਵੇਗਾ।

ਸ. ਹਰਚਰਨ ਸਿੰਘ ਭੁੱਲਰ, ਪਟਿਆਲਾ ਦੇ ਐਸ.ਐਸ.ਪੀ. ਲੱਗਣ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਪੰਜਾਬ ‘ਚ ਸੰਯੁਕਤ ਡਾਇਰੈਕਟਰ ਵਜੋਂ ਸੇਵਾ ਨਿਭਾ ਰਹੇ ਸਨ। ਜਦਕਿ ਉਹ ਬਤੌਰ ਐਸ.ਐਸ.ਪੀ. ਜਗਰਾਓਂ, ਬਰਨਾਲਾ, ਦੋ ਵਾਰ ਸੰਗਰੂਰ, ਫ਼ਤਿਹਗੜ੍ਹ ਸਾਹਿਬ, ਖੰਨਾ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਐਸ.ਏ.ਐਸ. ਨਗਰ ਵਿਖੇ ਵੀ ਸੇਵਾਵਾਂ ਨਿਭਾ ਚੁੱਕੇ ਹਨ।

ਐਸ.ਐਸ.ਪੀ. ਸ. ਭੁੱਲਰ ਵੱਲੋਂ ਅਹੁਦਾ ਸੰਭਾਲਣ ਮੌਕ ਐਸ.ਪੀ. ਐਚ. ਹਰਕਮਲ ਕੌਰ, ਐਸ.ਪੀ. ਪੀ.ਬੀ.ਆਈ., ਕੇਸਰ ਸਿੰਘ, ਐਸ.ਪੀ. ਟ੍ਰੈਫਿਕ ਤੇ ਸੁਰੱਖਿਆ ਪਲਵਿੰਦਰ ਸਿੰਘ ਚੀਮਾ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੇ ਨਵੇਂ ਐਸ.ਐਸ.ਪੀ. ਦਾ ਸਵਾਗਤ ਕੀਤਾ। ਇਸ ਦੌਰਾਨ ਸ. ਭੁੱਲਰ ਨੇ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹੇ ਦੀ ਪੁਲਿਸਿੰਗ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਇਸ ਤੋਂ ਪਹਿਲਾਂ ਪੁਲਿਸ ਦੀ ਟੁਕੜੀ ਨੇ ਐਸ.ਐਸ.ਪੀ. ਨੂੰ ਗਾਰਡ ਆਫ਼ ਆਨਰ ਦਿੱਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ 26 ਮਈ ਤੋਂ 6 ਜੂਨ ਤੱਕ ਕਰਵਾਏ ਜਾਣਗੇ ਦਰਸ਼ਨ

ਯੈੱਸ ਪੰਜਾਬ ਅੰਮ੍ਰਿਤਸਰ, 25 ਮਈ, 2024 ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ...

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,098FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...