Sunday, April 28, 2024

ਵਾਹਿਗੁਰੂ

spot_img
spot_img

ਮੋਦੀ ਸਰਕਾਰ ਵੱਲੋਂ ਪੰਜਾਬ ’ਚ ਕਣਕ ਦੀ ਬਿਜਾਈ ਖ਼ਰਾਬ ਕਰਨ ਲਈ ਸਾਜ਼ਿਸ਼ ਤਹਿਤ ਪੈਦਾ ਕੀਤੀ ਜਾ ਰਹੀ ਹੈ ਡੀ.ਏ.ਪੀ. ਖਾਦ ਦੀ ਕਿੱਲਤ: ਕੁਲਤਾਰ ਸਿੰਘ ਸੰਧਵਾਂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 14 ਅਕਤੂਬਰ, 2021 –
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ ਡੀ.ਏ.ਪੀ. ਖਾਦ ਦੀ ਭਾਰੀ ਕਮੀ ਹੋਣ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ, ਕਿਉਂਕਿ ਖਾਦ ਦੀ ਘਾਟ ਕਾਰਨ ਹਾੜੀ ਦੀਆਂ ਫ਼ਸਲਾਂ ਖ਼ਾਸ ਕਰਕੇ ਕਣਕ ਦੀ ਬਿਜਾਈ ’ਤੇ ਬਹੁਤ ਹੀ ਮਾੜਾ ਅਸਰ ਪਵੇਗਾ।

ਡੀ.ਏ.ਪੀ ਦੀ ਅਣਕਿਆਸੀ ਘਾਟ ਲਈ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਉਂਦਿਆਂ ‘ਆਪ’ ਪੰਜਾਬ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਇਸ ਸੋਚੀ ਸਮਝੀ ਕਿੱਲਤ ਨੂੰ ਕਿਸਾਨ ਅਤੇ ਪੰਜਾਬ ਵਿਰੁੱਧ ਗਹਿਰੀ ਸਾਜ਼ਿਸ਼ ਕਰਾਰ ਦਿੱਤਾ ਹੈ।

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ‘‘ਪੰਜਾਬ ਵਿੱਚ ਝੋਨੇ ਦੀ ਕਟਾਈ ਤੋਂ ਤੁਰੰਤ ਬਾਅਦ ਹਾੜੀ ਦੀਆਂ ਫ਼ਸਲਾਂ ਕਣਕ, ਆਲੂ, ਪਸ਼ੂਆਂ ਦੇ ਚਾਰੇ ਆਦਿ ਦੀ ਬਿਜਾਈ ਕੀਤੀ ਜਾਂਦੀ ਹੈ ਅਤੇ ਇਨ੍ਹਾਂ ਫ਼ਸਲਾਂ ਦੀ ਬਿਜਾਈ ਲਈ ਡੀ.ਏ.ਪੀ. ਖਾਦ ਦੀ ਬਹੁਤ ਹੀ ਅਹਿਮ ਲੋੜ ਹੁੰਦੀ ਹੈ।

ਕੇਂਦਰ ਅਤੇ ਸੂਬਾ ਸਰਕਾਰਾਂ ਆਪਸੀ ਤਾਲਮੇਲ ਨਾਲ ਇਸ ਅਹਿਮ ਜ਼ਰੂਰਤ ਦਾ ਅਗਾਊਂ ਪ੍ਰਬੰਧ ਕਰਦੀਆਂ ਹਨ। ਪਰ ਇੰਜ ਜਾਪਦਾ ਡੀ.ਏ.ਪੀ. ਖਾਦ ਦੀ ਸਮੇਂ ਸਿਰ ਲੋੜੀਂਦੀ ਸਪਲਾਈ ਨਾ ਦੇ ਕੇ ਜਿੱਥੇ ਕੇਂਦਰ ਸਰਕਾਰ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨਾਲ ਕਿੜ੍ਹ ਕੱਢ ਰਹੀ ਹੈ, ਉੱਥੇ ਪੰਜਾਬ ਸਰਕਾਰ ਵੀ ਸੁੱਤੀ ਪਈ ਹੈ, ਕਿਉਂਕਿ ਖੇਤੀ ਪ੍ਰਧਾਨ ਪੰਜਾਬ ਵਿੱਚ ਹਾੜੀ ਦੀ ਫ਼ਸਲ ਦੀ ਬਿਜਾਈ ਲਈ 5.5 ਲੱਖ ਟਨ ਡੀ.ਏ.ਪੀ ਦੀ ਲੋੜ ਹੈ। ਪ੍ਰੰਤੂ ਇਸ ਸਮੇਂ ਕੇਵਲ 74000 ਟਨ ਖਾਦ ਦਾ ਭੰਡਾਰ ਹੈ।

ਇਸ ਹਿਸਾਬ ਨਾਲ ਸੂਬੇ ’ਚ 4.80 ਲੱਖ ਟਨ ਖਾਦ ਦੀ ਘਾਟ ਪਾਈ ਜਾ ਰਹੀ ਹੈ।’’ ਉਨ੍ਹਾਂ ਕਿਹਾ ਕਿ ਪੰਜਾਬ ’ਚ 87 ਫ਼ੀਸਦ ਡੀ.ਏ.ਪੀ. ਖਾਦ ਦੀ ਘਾਟ ਕਾਰਨ ਜਿੱਥੇ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ’ਤੇ ਮਾੜਾ ਅਸਰ ਪਵੇਗਾ, ਉੱਥੇ ਹੀ ਕਾਲ਼ਾ ਬਾਜ਼ਾਰੀ ਸ਼ੁਰੂ ਹੋ ਜਾਵੇਗੀ ਅਤੇ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਲੁੱਟਿਆ ਜਾਵੇਗਾ।

ਵਿਧਾਇਕ ਸੰਧਵਾਂ ਨੇ ਕਿਹਾ ਕਿ ਪੰਜਾਬ ਵਿੱਚ ਖਾਦ ਦੀ ਸਪਲਾਈ ਦੇਣਾ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਜ਼ਿੰਮੇਵਾਰੀ ਹੈ, ਜਿਸ ਨੂੰ ਨਿਭਾਉਣ ਵਿੱਚ ਕੇਂਦਰ ਸਰਕਾਰ ਫ਼ੇਲ੍ਹ ਸਾਬਤ ਹੋਈ ਹੈ।

ਉਨ੍ਹਾਂ ਸ਼ੰਕਾ ਜ਼ਾਹਿਰ ਕੀਤੀ ਕਿ ਪੰਜਾਬ ’ਚ ਕਣਕ ਦੀ ਬਿਜਾਈ ਖ਼ਰਾਬ ਕਰਨ ਦੀ ਸਾਜ਼ਿਸ਼ ਤਹਿਤ ਡੀ.ਏ.ਪੀ. ਖਾਦ ਦੀ ਕਿੱਲਤ ਪੈਦਾ ਕੀਤੀ ਜਾ ਰਹੀ ਹੈ, ਕਿਉਂਕਿ ਬਿਜਾਈ ਸਿਰ ’ਤੇ ਹੋਣ ਦੇ ਬਾਵਜੂਦ ਪੰਜਾਬ ਨੂੰ ਸਿਰਫ਼ 13 ਫ਼ੀਸਦ ਡੀ.ਏ.ਪੀ. ਖਾਦ ਮਿਲੀ ਹੈ। ‘ਆਪ’ ਆਗੂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਬਦਲੇ ਦੀ ਭਾਵਨਾ ਨਾਲ ਪੰਜਾਬ ਦੇ ਅੰਨਦਾਤਾ ਨੂੰ ਨਿਸ਼ਾਨਾ ਬਣਾ ਰਹੀ ਹੈ, ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਮੋਦੀ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਝੰਡਾ ਬੁਲੰਦ ਕਰਨ ਦੀ ਸਜ਼ਾ ਦਿੱਤੀ ਜਾ ਸਕੇ।

ਕੁਲਤਾਰ ਸਿੰਘ ਸੰਧਵਾਂ ਨੇ ਚੰਨੀ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਪਸੀ ਲੜਾਈ ਦੇ ਚੱਲਦਿਆਂ ਲੋਕ ਮੁੱਦਿਆਂ ਅਤੇ ਕਿਸਾਨੀ ਦੀਆਂ ਲੋੜਾਂ ਪੂਰੀਆਂ ਕਰਨ ਵਿੱਚ ਲਗਾਤਾਰ ਨਿਕੰਮੀ ਸਾਬਤ ਹੋ ਰਹੀ ਹੈ, ਕਿਉਂਕਿ ਪੰਜਾਬ ਸਰਕਾਰ ਨਾ ਤਾਂ ਡੀ.ਏ.ਪੀ. ਖਾਦ ਦਾ ਅਗਾਊਂ ਪ੍ਰਬੰਧ ਕਰ ਸਕੀ ਹੈ ਅਤੇ ਨਾ ਹੀ ਬਿਜਲੀ ਦੇ ਕੱਟਾਂ ਤੋਂ ਨਿਜਾਤ ਦਿਵਾ ਸਕੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ’ਚ ਕੋਲੇ ਦੀ ਘਾਟ ਕਾਰਨ ਬਿਜਲੀ ਸਪਲਾਈ ’ਤੇ ਕੱਟ ਲਾਏ ਜਾ ਰਹੇ ਹਨ, ਜਿਸ ਕਾਰਨ ਝੋਨੇ ਦੀ ਫ਼ਸਲ ਨੂੰ ਲੋੜੀਂਦਾ ਆਖ਼ਰੀ ਪਾਣੀ ਨਹੀਂ ਦਿੱਤਾ ਜਾ ਰਿਹਾ। ਇਸ ਕਾਰਨ ਜਿੱਥੇ ਝੋਨੇ ਦਾ ਝਾੜ ਘਟੇਗਾ, ਉੱਥੇ ਹੀ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਵੀ ਪਛੜ ਜਾਵੇਗੀ।

ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਪੰਜਾਬ ਨੂੰ ਡੀ.ਏ.ਪੀ. ਖਾਦ ਦੀ ਲੋੜੀਂਦੀ ਸਪਲਾਈ ਦਿੱਤੀ ਜਾਵੇ, ਤਾਂ ਜੋ ਸੂਬੇ ਦੇ ਕਿਸਾਨ ਹਾੜੀ ਦੀਆਂ ਫ਼ਸਲਾਂ ਦੀ ਸਮੇਂ ਸਿਰ ਬਿਜਾਈ ਕਰ ਸਕਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,171FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...