Sunday, April 28, 2024

ਵਾਹਿਗੁਰੂ

spot_img
spot_img

ਸਿੰਘੂ ਬਾਰਡਰ ਕਤਲ ਮਾਮਲਾ: ਕੌਮੀ ਐਸ.ਸੀ. ਕਮਿਸ਼ਨ ਨੇ ਹਰਿਆਣਾ ਦੇ ਡੀ.ਜੀ.ਪੀ. ਤੋਂ ਮੰਗਿਆ ਜਵਾਬ

- Advertisement -

ਯੈੱਸ ਪੰਜਾਬ
ਚੰਡੀਗੜ, 15 ਅਕਤੂਬਰ, 2021 –
ਜਿਹੜੀ ਬੇਰਹਮੀ ਨਾਲ ਸਿੰਘੂ ਬਾਰਡਰ ’ਤੇ ਇੱਕ ਐਸਸੀ ਵਿਅਕਤੀ ਦਾ ਹੱਥ ਕੱਟ ਕੇ, ਟੰਗਾਂ ਤੋੜ ਕੇ ਕਤਲ ਕੀਤਾ ਗਿਆ, ਇਹ ਇੱਕ ਤਾਲਿਬਾਨੀ ਬਰਬਰਤਾ ਹੈ, ਇਹ ਕਹਿਣਾ ਹੈ ਨੈਸ਼ਨਲ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਦਾ।

ਸਾਂਪਲਾ ਨੇ ਕਿਹਾ ਕਿ ਸਿੰਘੂ ਬਾਰਡਰ ’ਤੇ ਲਖਬੀਰ ਸਿੰਘ ਦੀ ਹੱਤਿਆ ਦੇ ਵਾਇਰਲ ਵੀਡੀਓ ਦੇਖਣ ਤੋਂ ਬਾਅਦ ਲੱਗਦਾ ਹੈ ਸਿੰਘੂ ਬਾਰਡਰ ’ਤੇ ਬੈਠੇ ਅੰਦੋਲਨਕਾਰੀ / ਕਿਸਾਨ ਸੰਗਠਨਾਂ ਦੇ ਵਰਕਰਾਂ ਨੂੰ ਕਾਨੂੰਨ ਦਾ ਕੋਈ ਭੈਅ ਨਹੀਂ। ਗਲਤੀ ਕਿੰਨੀ ਵੀ ਵੱਡੀ ਹੋਵੇ, ਪਰ ਕਿਸੇ ਦੋਸ਼ੀ ਨੂੰ ਜਾਨੋਂ ਮਾਰਨ ਦਾ ਹੱਕ ਨਹੀਂ।

ਵੀਡੀਓ ਵਿੱਚ ਸਪੱਸ਼ਟ ਦਿਸ ਰਿਹਾ ਹੈ ਕਿ ਸਿੰਘੂ ਬਾਰਡਰ ਦੇ ਮੰਚ ਦੇ ਕੋਲ ਇਸ ਪੰਜਾਬ ਦੇ ਐਸਸੀ ਵਿਅਕਤੀ ਨੂੰ ਮਾਰਨ ਤੋਂ ਬਾਅਦ ਉਲਟਾ ਲਮਕਾਇਆ ਹੋਇਆ ਹੈ। ਇਹ ਕੋਈ ਆਮ ਮੰਚ ਮੰਚ ਨਹੀਂ, ਬਲਕਿ ਇਸ ਅੰਦੋਲਨ ਦਾ ਮੁੱਖ ਮੰਚ ਹੈ, ਜਿੱਥੇ 24 ਘੰਟੇ ਕਿਸਾਨ ਸੰਗਠਨਾਂ ਦੇ ਮੁੱਖੀ ਅਤੇ ਵਰਕਰ ਸੁਰੱਖਿਆ ਲਈ ਤੈਨਾਤ ਰਹਿੰਦੇ ਹਨ। ਹੈਰਾਨੀ ਦੀ ਗੱਲ ਕਿ ਉਸੇ ਮੰਚ ਦੇ ਕੋਲ ਉਸ ਨੂੰ ਮਾਰਿਆ ਗਿਆ, ਮਾਰ ਕੇ ਲਿਆਉਂਦਾ ਗਿਆ ਅਤੇ ਫਿਰ ਰੱਸੀ ਨਾਲ ਬੰਨ ਕੇ ਲਮਕਾਇਆ ਗਿਆ ਅਤੇ ਕਿਸਾਨ ਸੰਗਠਨਾਂ ਦੇ ਵਰਕਰਾਂ ਨੂੰ ਇਸਦਾ ਪਤਾ ਨਹੀਂ ਚੱਲਿਆ।

ਛੋਟੀ-ਛੋਟੀ ਗੱਲ ’ਤੇ ਤੁਰੰਤ ਪ੍ਰੈਸ ਬਿਆਨ / ਟੀਵੀ ’ਤੇ ਬੋਲਣ ਵਾਲੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਇਸ ਐਸਸੀ ਦੇ ਕੱਤਲ ’ਤੇ ਟਿੱਪਣੀ ਕਰਨ ਲਈ ਸ਼ਾਮ ਨੂੰ ਤਿੰਨ ਵਜੇ ਪੱਤਰਕਾਰਾਂ ਨਾਲ ਗੱਲ ਕਰਨ ਦਾ ਸਮਾਂ ਲੱਗਿਆ।

ਸਾਂਪਲਾ ਨੇ ਅੱਗੇ ਕਿਹਾ ਕਿ ਪ੍ਰੈਸ ਕਾਨਫਰੰਸ ਵਿੱਚ ਕਿਸਾਨ ਆਗੂਆਂ ਨੇ ਮੰਨਿਆ ਕਿ ਤਰਨਤਾਰਨ ਦਾ ਰਹਿਣ ਵਾਲਾ ਮਿ੍ਰਤਕ ਦਲਿਤ ਲਖਵੀਰ ਉਨਾਂ ਦੇ ਨਾਲ ਰਹਿੰਦਾ ਸੀ। ਜੇਕਰ ਇੰਨੀ ਜਾਣਕਾਰੀ ਸੀ, ਤਾਂ ਉਸਦੇ ਕਤਲ ਬਾਰੇ ਕੋਈ ਜਾਣਕਾਰੀ ਕਿਉਂ ਨਹੀਂ ਹੈ।

ਸ਼ਾਇਦ ਤਰਨਤਾਰਨ ਦਾ ਰਹਿਣ ਵਾਲਾ ਮਿ੍ਰਤਕ ਲਖਵੀਰ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਸੀ, ਇਸ ਕਾਰਨ ਸੰਯੁਕਤ ਕਿਸਾਨ ਮੋਰਚਾ ਸਮੇਤ ਬਾਕੀ ਪੰਜਾਬ ਕਿਸਾਨ ਸੰਗਠਨਾਂ ਨੂੰ ਇਸਦਾ ਦਰਦ ਨਹੀਂ ਹੈ।

ਸਾਂਪਲਾ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਦੇ ਨਾਤੇ ਇਸ ਘਟਨਾ ਨੂੰ ਧਿਆਨ ਵਿੱਚ ਰੱਖਦਿਆਂ ਹਰਿਆਣਾ ਪੁਲਿਸ ਦੇ ਡੀਜੀਪੀ ਨਾਲ ਤੁਰੰਤ ਗੱਲ ਕਰ ਕੇ ਦੋਸ਼ੀਆਂ ਦੀ ਗਿਰਫਤਾਰੀ ਦਾ ਆਦੇਸ਼ ਦਿੱਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਨ ਇਤਿਹਾਸਕ ਸਮਾਗਮ ਕਰਵਾਇਆ

ਯੈੱਸ ਪੰਜਾਬ ਨਵੀਂ ਦਿੱਲੀ, 28 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ 1783 ਵਿਚ ਦਿੱਲੀ...

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,171FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...